Thursday, April 25, 2024

Punjab

ਕੇਂਦਰੀ ਟੀਮ ਨੇ ਕੋਵਿਡ ਦਾ ਫੈਲਾਅ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

PUNJAB NEWS EXPRESS | April 09, 2021 07:03 PM

ਨਵਾਂਸ਼ਹਿਰ: ਕੇਂਦਰ ਸਰਕਾਰ ਦੇ ਮਾਹਰਾਂ ਦੀ ਦੋ ਮੈਂਬਰੀ ਟੀਮ ਵੱਲੋਂ ਕੋਵਿਡ ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਾ. ਰਿਤਿਸ਼ ਗੁਪਤਾ ਅਤੇ ਡਾ. ਰਮੇਸ਼ ਚੰਦ ’ਤੇ ਆਧਾਰਿਤ ਇਸ ਟੀਮ ਵੱਲੋਂ ਜ਼ਿਲਾ ਵਾਸੀਆਂ ਨੂੰ ਕੋਵਿਡ ਮਹਾਮਾਰੀ ਤੋਂ ਬਚਾਉਣ ਲਈ ਚੁੱਕੇ ਗਏ ਪ੍ਰਭਾਵਸ਼ਾਲੀ ਕਦਮਾਂ ਦੀ ਸਮੀਖਿਆ ਕੀਤੀ।

ਇਸ ਦੌਰਾਨ ਉਨਾਂ ਜ਼ਿਲੇ ਵਿਚ ਮੌਜੂਦਾ ਕੋਵਿਡ ਦੀ ਸਥਿਤੀ, ਸੈਂਪਲਿੰਗ, ਸੰਪਰਕ ਟਰੇਸਿੰਗ, ਟੀਕਾਕਰਨ, ਹਸਪਤਾਲਾਂ ਵਿਚ ਦਾਖ਼ਲ ਵੱਖ-ਵੱਖ ਲੈਵਲਾਂ ਦੇ ਮਰੀਜ਼ਾਂ ਦੀ ਸਥਿਤੀ, ਹਸਪਤਾਲਾਂ ਵਿਚ ਬੈੱਡਾਂ ਦੀ ਸਥਿਤੀ, ਐਂਬੂਲੈਂਸਾਂ ਦੀ ਉਪਲਬੱਧਤਾ, ਹੋਮ ਆਈਸੋਲੇਸ਼ਨ, ਕੰਟੇਨਮੈਂਨ ਜ਼ੋਨਾਂ, ਆਈ. ਈ. ਸੀ ਮੁਹਿੰਮ, ਡਾਟਾ ਐਂਟਰੀ ਅਤੇ ਹੋਰਨਾਂ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਾ. ਰਿਤਿਸ਼ ਗੁਪਤਾ ਨੇ ਕਿਹਾ ਕਿ ਕੋਵਿਡ ਦੇ ਵੱਧ ਰਹੇ ਮਾਮਲਿਆਂ ਦਾ ਮੁੱਢਲਾ ਕਾਰਨ ਲੋਕਾਂ ਵੱਲੋਂ ਸਿਹਤ ਸਾਵਧਾਨੀਆਂ ਵਿਚ ਕੀਤੀ ਜਾ ਰਹੀ ਕੁਤਾਹੀ ਹੈ। ਉਨਾਂ ਕਿਹਾ ਕਿ ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕਾਲ ਦੀ ਸੁਹਿਰਦਤਾ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਬਿਮਾਰੀ ਦਾ ਫੈਲਾਅ ਵੱਧ ਰਿਹਾ ਹੈ। ਉਨਾਂ ਕਿਹਾ ਕਿ ਇਸ ਵਰਤਾਰੇ ਨੂੰ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਨਾਲ ਹੀ ਰੋਕਿਆ ਜਾ ਸਕਦਾ ਹੈ। ਉਨਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਬਿਨਾਂ ਮਾਸਕ ਵਾਲੇ ਵਿਅਕਤੀਆਂ ਦੀ ਕਰਵਾਈ ਜਾ ਰਹੀ ਸੈਂਪਲਿੰਗ ਦੇ ਕੰਮ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਟੀਮ ਨੂੰ ਦੱਸਿਆ ਕਿ ਜ਼ਿਲੇ ਵਿਚ ਕੋਵਿਡ ਦੀ ਦੂਜੀ ਲਹਿਰ ਬੇਹੱਦ ਤੇਜ਼ੀ ਨਾਲ ਵਧੀ ਸੀ, ਪਰੰਤੂ ਹੁਣ ਉਸ ’ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਪਹਿਲਾਂ ਦੇ ਮੁਕਾਬਲੇ ਕੇਸਾਂ ਵਿਚ ਕਾਫੀ ਕਮੀ ਆਈ ਹੈ। ਉਨਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਅਤੇ ਟੀਕਾਕਰਨ ਰਾਹੀਂ ਇਸ ਦਾ ਫੈਲਾਅ ਰੋਕਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਇਸ ਮੌਕੇ ਦੱਸਿਆ ਕਿ ਜ਼ਿਲੇ ਵਿਚ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 53 ਥਾਵਾਂ ’ਤੇ ਟੀਕਾਕਰਨ ਤੋਂ ਇਲਾਵਾ ਮੋਬਾਈਲ ਟੀਮਾਂ ਵੱਲੋਂ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਕੋਵਿਡ ਰੋਕੂ ਟੀਕੇ ਲਗਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸਨਰ ਦੀਪਜੋਤ ਕੌਰ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲਾ ਐਪੀਡੀਮੋਲੋਜਿਸਟ ਡਾ. ਜਗਦੀਪ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਹੋਰ ਸਿਹਤ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ