Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਦੀ ਲਘੂ ਫਿਲਮ ਅੱਜ ਹੋਵੇਗੀ ਦੂਰਦਰਸ਼ਨ ਤੋਂ ਪ੍ਰਸਾਰਿਤ

PUNJAB NEWS EXPRESS | April 09, 2021 07:06 PM

ਪਟਿਆਲਾ: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀ ਕਲਾਕਾਰਾਂ ਦੀ ਲਘੂ ਫਿਲਮ 'ਤੀਹਰੀ ਖੁਸ਼ੀ' ਡੀ ਡੀ ਪੰਜਾਬੀ 'ਤੇ ਭਲਕੇ 10 ਅਪ੍ਰੈਲ ਨੂੰ ਪ੍ਰਸਾਰਿਤ ਕੀਤੀ ਜਾਵੇਗੀ।
ਇਸ ਸਬੰਧੀ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ ਤੇ ਰਾਜਿੰਦਰ ਸਿੰਘ ਚਾਨੀ ਨੇ ਦੱਸਿਆ ਕਿ ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੀਆਂ ਇਨ੍ਹਾਂ ਸਰਗਰਮੀਆਂ 'ਤੇ ਅਧਾਰਤ ਪ੍ਰੋਗਰਾਮ 'ਨਵੀਆਂ ਪੈੜਾਂ' ਭਲਕੇ ਡੀ ਡੀ ਪੰਜਾਬੀ 'ਤੇ ਭਲਕੇ 10 ਅਪ੍ਰੈਲ ਨੂੰ 3.30 ਵਜੇ ਬਾਅਦ ਦੁਪਹਿਰ ਪੇਸ਼ ਕੀਤਾ ਜਾਵੇਗਾ। ਜਿਸ ਵਿੱਚ ਡਾ. ਸੁਖਦਰਸ਼ਨ ਸਿੰਘ ਚਹਿਲ ਦੁਆਰਾ ਲਿਖੀ ਤੇ ਨਿਰਦੇਸ਼ਤ ਕੀਤੀ ਲਘੂ ਫਿਲਮ 'ਤੀਹਰੀ ਖੁਸ਼ੀ' ਰਾਜ ਦੇ ਸਰਕਾਰੀ ਸਕੂਲਾਂ ਦੀਆਂ ਵਿਲੱਖਣ ਪ੍ਰਾਪਤੀਆਂ 'ਤੇ ਅਧਾਰਤ ਪ੍ਰੋਗਰਾਮ 'ਨਵੀਆਂ ਪੈੜਾਂ' ਰਾਹੀਂ ਪੇਸ਼ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀਆਂ ਖੂਬੀਆਂ ਤੇ ਸਹੂਲਤਾਂ ਨੂੰ ਦਰਸਾਉਂਦੀ ਇਹ ਲਘੂ ਫਿਲਮ ਦਾਖਲਾ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਵਿੱਚ ਮਲਟੀਪਰਪਜ਼ ਸਕੂਲ ਦੀ ਨਾਟ ਮੰਡਲੀ ਦੇ ਕਲਾਕਾਰਾਂ ਜਸ਼ਨਪ੍ਰੀਤ ਕੌਰ ਤਾਣਾ, ਹਰਪ੍ਰੀਤ ਸਿੰਘ ਸੂਹਰੋਂ, ਮਨਿੰਦਰ ਸਿੰਘ ਤੇ ਸਿਮਰਤਰਾਜ ਸਿੰਘ ਖਾਲਸਾ ਨੇ ਖੂਬਸੂਰਤ ਅਦਾਕਾਰੀ ਦਿਖਾਈ ਹੈ।
ਮਲਟੀਪਰਪਜ਼ ਸਕੂਲ ਦੇ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਆਪਣੇ ਸਕੂਲ ਦੇ ਵਿਦਿਆਰਥੀਆਂ ਦੀ ਉਕਤ ਵੱਡੀ ਪ੍ਰਾਪਤੀ 'ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਉਸਤਾਦ ਡਾ. ਸੁਖਦਰਸ਼ਨ ਸਿੰਘ ਚਹਿਲ ਵੱਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਹੈ। ਉਕਤ ਐਪੀਸੋਡ 'ਚ ਪਟਿਆਲਾ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੀ ਪ੍ਰਿੰ. ਸੁਦੇਸ਼ ਕੁਮਾਰੀ, ਸਟਾਫ ਤੇ ਵਿਦਿਆਰਥੀਆਂ ਵੱਲੋਂ ਚਲਾਈ ਜਾ ਰਹੀਆਂ ਦਾਖਲਾ ਮੁਹਿੰਮ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਕਤ ਪ੍ਰੋਗਰਾਮ ਸਿੱਖਿਆ ਵਿਭਾਗ ਦੀ ਟੀਮ ਅਮਰਦੀਪ ਸਿੰਘ ਬਾਠ, ਅਸ਼ੋਕ ਕੁਮਾਰ ਤੇ ਗੁਰਦੀਪ ਜੌਨੀ ਵੱਲੋਂ ਤਿਆਰ ਕੀਤਾ ਗਿਆ ਹੈ।
'ਨਵੀਆਂ ਪੈੜਾਂ' ਪ੍ਰੋਗਰਾਮ 'ਚ ਪਟਿਆਲਾ ਜਿਲ੍ਹੇ ਦੀ ਦਾਖਲਾ ਮੁਹਿੰਮ ਦੀਆਂ ਸਰਗਰਮੀਆਂ ਵੀ ਹੋਣਗੀਆਂ ਪ੍ਰਦਰਸ਼ਿਤ
ਪਟਿਆਲਾ 9 ਅਪ੍ਰੈਲ:
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀ ਕਲਾਕਾਰਾਂ ਦੀ ਲਘੂ ਫਿਲਮ 'ਤੀਹਰੀ ਖੁਸ਼ੀ' ਡੀ ਡੀ ਪੰਜਾਬੀ 'ਤੇ ਭਲਕੇ 10 ਅਪ੍ਰੈਲ ਨੂੰ ਪ੍ਰਸਾਰਿਤ ਕੀਤੀ ਜਾਵੇਗੀ।
ਇਸ ਸਬੰਧੀ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ ਤੇ ਰਾਜਿੰਦਰ ਸਿੰਘ ਚਾਨੀ ਨੇ ਦੱਸਿਆ ਕਿ ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੀਆਂ ਇਨ੍ਹਾਂ ਸਰਗਰਮੀਆਂ 'ਤੇ ਅਧਾਰਤ ਪ੍ਰੋਗਰਾਮ 'ਨਵੀਆਂ ਪੈੜਾਂ' ਭਲਕੇ ਡੀ ਡੀ ਪੰਜਾਬੀ 'ਤੇ ਭਲਕੇ 10 ਅਪ੍ਰੈਲ ਨੂੰ 3.30 ਵਜੇ ਬਾਅਦ ਦੁਪਹਿਰ ਪੇਸ਼ ਕੀਤਾ ਜਾਵੇਗਾ। ਜਿਸ ਵਿੱਚ ਡਾ. ਸੁਖਦਰਸ਼ਨ ਸਿੰਘ ਚਹਿਲ ਦੁਆਰਾ ਲਿਖੀ ਤੇ ਨਿਰਦੇਸ਼ਤ ਕੀਤੀ ਲਘੂ ਫਿਲਮ 'ਤੀਹਰੀ ਖੁਸ਼ੀ' ਰਾਜ ਦੇ ਸਰਕਾਰੀ ਸਕੂਲਾਂ ਦੀਆਂ ਵਿਲੱਖਣ ਪ੍ਰਾਪਤੀਆਂ 'ਤੇ ਅਧਾਰਤ ਪ੍ਰੋਗਰਾਮ 'ਨਵੀਆਂ ਪੈੜਾਂ' ਰਾਹੀਂ ਪੇਸ਼ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀਆਂ ਖੂਬੀਆਂ ਤੇ ਸਹੂਲਤਾਂ ਨੂੰ ਦਰਸਾਉਂਦੀ ਇਹ ਲਘੂ ਫਿਲਮ ਦਾਖਲਾ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਵਿੱਚ ਮਲਟੀਪਰਪਜ਼ ਸਕੂਲ ਦੀ ਨਾਟ ਮੰਡਲੀ ਦੇ ਕਲਾਕਾਰਾਂ ਜਸ਼ਨਪ੍ਰੀਤ ਕੌਰ ਤਾਣਾ, ਹਰਪ੍ਰੀਤ ਸਿੰਘ ਸੂਹਰੋਂ, ਮਨਿੰਦਰ ਸਿੰਘ ਤੇ ਸਿਮਰਤਰਾਜ ਸਿੰਘ ਖਾਲਸਾ ਨੇ ਖੂਬਸੂਰਤ ਅਦਾਕਾਰੀ ਦਿਖਾਈ ਹੈ।
ਮਲਟੀਪਰਪਜ਼ ਸਕੂਲ ਦੇ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਆਪਣੇ ਸਕੂਲ ਦੇ ਵਿਦਿਆਰਥੀਆਂ ਦੀ ਉਕਤ ਵੱਡੀ ਪ੍ਰਾਪਤੀ 'ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਉਸਤਾਦ ਡਾ. ਸੁਖਦਰਸ਼ਨ ਸਿੰਘ ਚਹਿਲ ਵੱਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਹੈ। ਉਕਤ ਐਪੀਸੋਡ 'ਚ ਪਟਿਆਲਾ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੀ ਪ੍ਰਿੰ. ਸੁਦੇਸ਼ ਕੁਮਾਰੀ, ਸਟਾਫ ਤੇ ਵਿਦਿਆਰਥੀਆਂ ਵੱਲੋਂ ਚਲਾਈ ਜਾ ਰਹੀਆਂ ਦਾਖਲਾ ਮੁਹਿੰਮ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਕਤ ਪ੍ਰੋਗਰਾਮ ਸਿੱਖਿਆ ਵਿਭਾਗ ਦੀ ਟੀਮ ਅਮਰਦੀਪ ਸਿੰਘ ਬਾਠ, ਅਸ਼ੋਕ ਕੁਮਾਰ ਤੇ ਗੁਰਦੀਪ ਜੌਨੀ ਵੱਲੋਂ ਤਿਆਰ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ