Friday, April 26, 2024

Punjab

ਵਿਧਾਇਕ ਅੰਗਦ ਸਿੰਘ ਨੇ ਗੁਰਦੁਆਰਾ ਮੰਜੀ ਸਾਹਿਬ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

PUNJAB NEWS EXPRESS | April 09, 2021 07:08 PM

ਨਵਾਂਸ਼ਹਿਰ: ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਵਾਲੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਸੜਕ ਦਾ ਨਿਰਮਾਣ ਕਾਰਜ ਪਿਛਲੇ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਦੌਰਾਨ ਉਨਾਂ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਇਲਾਕੇ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਇਸ ਮੌਕੇ ਵਾਰਡ ਨੰਬਰ 19 ਦੇ ਕੌਂਸਲਰ ਜਸਵੀਰ ਕੌਰ, ਗੁਰਮਿੰਦਰ ਸਿੰਘ ਬਡਵਾਲ, ਬਲਵਿੰਦਰ ਭੁੰਬਲਾ, ਹੈਪੀ ਭਾਟੀਆ, ਜਤਿੰਦਰ ਬਾਲੀ, ਰਾਜਵਿੰਦਰ ਹੀਰ, ਕੁਲਵਿੰਦਰ ਅਟਵਾਲ, ਬਹਾਦਰ ਸਿੰਘ, ਨਿਰਮਲ ਸਿੰਘ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਮਹੇ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ