Thursday, April 25, 2024

Punjab

ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪਰਚੇ ਦਰਜ : ਆਸ਼ੂ

PUNJAB NEWS EXPRESS | April 09, 2021 07:55 PM

ਚੰਡੀਗੜ੍ਹ: ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫਰਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਬਠਿੰਡਾ ਦੀ ਦਾਣਾ ਮੰਡੀ ਵਿੱਚ ਸਥਿਤ ਮੈਸ: ਬਾਬੂ ਰਾਮ ਅਸ਼ੋਕ ਕੁਮਾਰ ਅਤੇ ਲਕਸ਼ਮੀ ਆਇਲ ਮਿਲ ਦੀ ਫੜ ‘ਤੇ 8000 ਦੇ ਕਰੀਬ ਗੱਟੇ ਕਣਕ ਪਏ ਹੋਏ ਸਨ ਜਿਸ ਤੇ ਉਥੇ ਮੋਜੂਦ ਲੇਬਰ ਤੋਂ ਪੁਛਗਿੱਛ ਕੀਤੀ ਗਈ ਤਾਂ ਇਹ ਪਤਾ ਲੱਗਿਆ ਕਿ ਇਹ ਕਣਕ ਉਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਗਈ ਹੈ ਅਤੇ ਇਥੇ ਐਮ.ਐਸ. ਪੀ. ਤੇ ਵੇਚੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫਰਮਾਂ ਦੇ ਗੁਦਾਮਾਂ ਤੋਂ 17000 ਗੱਟੇ ਕਣਕ ਬਰਾਮਦ ਕੀਤੇ ਗਏ।

ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜਪੁਰ ਜ਼ਿਲ੍ਹੇ ਦੀ ਬੁਗਾ ਮੰਡੀ ਵਿਚ ਸਥਿਤ ਕਿਸਨ ਟ੍ਰੇਨਿੰਗ ਕੰਪਨੀ ਦੇ ਫੜ ਤੋਂ ਵੀ 8000-9000 ਗੱਟੇ ਬਰਾਮਦ ਹੋਏ ਹਨ ।

ਉਨ੍ਹਾਂ ਕਿਹਾ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਫਰਮਾਂ ਵਿਰੁੱਧ ਪਰਚੇ ਦਰਜ ਕਰਵਾ ਦਿੱਤੇ ਗਏ ਹਨ।

ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਪਾਰੀ ਅਤੇ ਮੁਲਾਜਮ ਵਲੋਂ ਕਣਕ ਦੀ ਖਰੀਦ ਵਿਚ ਕੀਤੀ ਗਈ ਹੇਰਾਫੇਰੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਦੇ ਮਾਮਲਿਆ ਨੂੰ ਸਖਤੀ ਨਾਲ ਨਜਿੱਠਣ ਲਈ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ।

ਉਹਨਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਅਤੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਘਟ ਭਾਅ ਤੇ ਖਰੀਦ ਕੇ ਸੂਬੇ ਵਿਚ ਐਮ ਐਸ ਪੀ/ ਵੱਧ ਭਾਅ ਤੇ ਵੇਚਣ ਲਈ ਲਿਆਉਂਦੇ ਜਾ ਰਹੇ ਟਰੱਕ ਤੇ ਕੜੀ ਨਜਰ ਰੱਖੀ ਜਾਵੇ ਅਤੇ ਤੁਰੰਤ ਕਾਰਵਾਹੀ ਕੀਤੀ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੰਤਵ ਲਈ ਵਿਸੇਸ ਦਾ ਗਠਨ ਕੀਤਾ ਗਿਆ ਹੈ ਜੋ ਅਚਨਚੇਤ ਚੈਕਿੰਗ ਕਰਨ ਗੀਆ ਅਤੇ ਜੇਕਰ ਕੋਈ ਵਿਅਕਤੀ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਖਰੀਦ ਕੇ ਲਿਆਂਦੀ ਕਣਕ ਨੂੰ ਸੂਬੇ ਵਿਚ ਲਈ ਲਿਆਉਂਦਾ ਹੈ ਤਾਂ ਉਸ ਨੂੰ ਉਤਰਨ ਨਾ ਦਿੱਤਾ ਜਾਵੇ ਅਤੇ ਦੂਸਰੇ ਰਾਜਾਂ ਤੋਂ ਆਉਣ ਵਾਲੀਆਂ ਸੜਕਾਂ ਤੇ ਪੁਲਿਸ ਦੇ ਵਿਸੇਸ ਨਾਕੇ ਸਥਾਪਤ ਕੀਤੇ ਜਾਣਗੇ ਤਾਂ ਜੋ ਦੂਜੇ ਰਾਜਾਂ ਤੋਂ ਘੱਟ ਭਾਅ ਤੇ ਕਣਕ ਖਰੀਦ ਕੇ ਲਿਆਉਣ ਵਾਲੇ ਟਰੱਕਾਂ ਨੂੰ ਰੋਕਿਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ