Wednesday, April 24, 2024

Punjab

ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ-ਚਮਨ ਸਿੰਘ ਭਾਨਮਜਾਰਾ

PUNJAB NEWS EXPRESS | April 10, 2021 06:48 PM

ਨਵਾਂਸ਼ਹਿਰ: ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਨੇ ਕਿਹਾ ਕਿ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇਥੇ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਕੋਵਿਡ ਤੋਂ ਬਚਾਅ ਲਈ ਸਾਰੇ ਇਹਤਿਆਤ ਵਰਤੇ ਜਾ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਪ੍ਰੇਸ਼ਾਨੀ ਤੋਂ ਬਚਣ ਲਈ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ।

ਉਨਾਂ ਕਿਹਾ ਕਿ ਕਿਸਾਨ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਉਨਾਂ ਨੂੰ ਮੁਸ਼ਕਲ ਪੇਸ਼ ਆਵੇਗੀ ਅਤੇ ਮੰਡੀਆਂ ਵਿਚ ਭੀੜ ਵੀ ਵਧੇਗੀ। ਉਨਾਂ ਦੱਸਿਆ ਕਿ ਨਵਾਂਸ਼ਹਿਰ ਵਿਚ ਕਣਕ ਦੀ ਸੁਚੱਜੀ ਖ਼ਰੀਦ ਲਈ 12 ਸਥਾਈ ਮੰਡੀਆਂ ਅਤੇ 12 ਸਬ ਯਾਰਡ ਸਥਾਪਿਤ ਕੀਤੇ ਗਏ ਹਨ। ਉਨਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਹੀ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੇ ਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿਚ ਜ਼ਿਆਦਾ ਭੀੜ ਜਮਾ ਨਾ ਹੋ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਛਾਂ, ਪੀਣ ਵਾਲੇ ਪਾਣੀ, ਪਖਾਨਿਆਂ, ਲਾਈਟਾਂ ਅਤੇ ਸੈਨੀਟਾਈਜ਼ੇਸਨ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਦਾ ਪੂਰੀ ਤਰਾਂ ਨਾਲ ਪਾਲਣ ਕਰਨ, ਤਾਂ ਜੋ ਪਿਛਲੀ ਵਾਰ ਦੀ ਤਰਾਂ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਉਨਾਂ ਦੇ ਨਾਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ