Wednesday, April 17, 2024

Punjab

ਜ਼ਿਲੇ ਵਿਚ 23, 27 ਅਤੇ 29 ਅਪ੍ਰੈਲ ਨੂੰ ਲੱਗਣਗੇ ਮੈਗਾ ਰੋਜ਼ਗਾਰ ਮੇਲੇ-ਰੁਪਿੰਦਰ ਕੌਰ

PUNJAB NEWS EXPRESS | April 10, 2021 07:17 PM

ਨਵਾਂਸ਼ਹਿਰ: ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲੇ ਦੀਆਂ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਹਿਲਾ ਰੋਜ਼ਗਾਰ ਮੇਲਾ 23 ਅਪ੍ਰੈਲ ਨੂੰ ਆਈ. ਟੀ. ਆਈ (ਲੜਕੇ) ਨਵਾਂਸ਼ਹਿਰ, ਦੂਜਾ ਰੋਜ਼ਗਾਰ ਮੇਲਾ 27 ਅਪ੍ਰੈਲ ਨੂੰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਰੈਲਮਾਜਰਾ (ਬਲਾਚੌਰ) ਤੀਸਰਾ ਰੋਜ਼ਗਾਰ ਮੇਲਾ 29 ਅਪ੍ਰੈਲ ਨੂੰ ਕੇ. ਸੀ ਗਰੁੱਪ ਆਫ਼ ਇੰਸਟੀਚਿਊਸ਼ਨਸ ਨਵਾਂਸ਼ਹਿਰ ਵਿਖੇ ਲੱਗੇਗਾ।

ਉਨਾਂ ਕਿਹਾ ਕਿ ਇਨਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ 18 ਅਪ੍ਰੈਲ 2021 ਤੱਕ www.pgrkam.com ਪੋਰਟਲ ’ਤੇ ‘ਜੌਬ ਸੀਕਰਸ’ ਵਜੋਂ ਰਜਿਸਟਰ ਕਰ ਸਕਦੇ ਹਨ। ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿਚ ਭਾਗ ਲੈਣ ਲਈ ਪ੍ਰਾਰਥੀਆਂ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ ਅਤੇ ਪ੍ਰਾਰਥੀਆਂ ਦਾ ਯੋਗਤਾ ਸਰਟੀਫਿਕੇਟ ਵੀ ਨਾਲ ਲਿਆਉਣਾ ਵੀ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ਆ ਸਕਦੇ ਹਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 88727-59915 ਉੱਤੇ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ