Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

ਸਮਾਜਸੇਵੀ ਸੌਰਭ ਜੈਨ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਈ ਮੁਫ਼ਤ ਮੈਡੀਕਲ ਕੈਂਪਾਂ ਦੀ ਝੜੀ

PUNJAB NEWS EXPRESS | April 12, 2021 11:30 AM

ਪਟਿਆਲਾ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿੱਚ ਵਰਧਮਾਨ ਮਹਾਂਵੀਰ ਹਸਪਤਾਲ ਦੇ ਐਮ ਡੀ ਅਤੇ ਉੱਘੇ ਸਮਾਜਸੇਵੀ ਸੌਰਭ ਜੈਨ ਨੇ ਮੁਫ਼ਤ ਮੈਡੀਕਲ ਚੈੱਕਅਪ ਕੈਂਪਾਂ ਦੀ ਝੜੀ ਲਗਾ ਦਿੱਤੀ ਹੈ। ਐਤਵਾਰ ਨੂੰ ਵੀ ਪਟਿਆਲਾ ਦੀ 3 ਵੱਖ-ਵੱਖ ਜਗਾਵਾਂ 'ਤੇ ਉਨ੍ਹਾਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਆਯੋਜਨ ਕਰਵਾਇਆ ਜਿਨ੍ਹਾਂ ਵਿੱਚ 700 ਤੋਂ ਵੱਧ ਲੋਕਾਂ ਦਾ ਮਾਹਿਰ ਡਾਕਟਰਾਂ ਦੀ ਟੀਮਾਂ ਵਲੋਂ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਦਵਾਈਆਂ ਵੀ ਦਿੱਤੀਆਂ ਗਈਆਂ।

ਪਟਿਆਲਾ ਦੇ ਏਕਤਾ ਨਗਰ, ਪੰਚਾਇਤੀ ਗੁਰਦਵਾਰਾ ਸਾਹਿਬ ਤ੍ਰਿਪੜੀ ਅਤੇ ਗੁਰਦਵਾਰਾ ਝੰਡ ਸਾਹਿਬ ਪਿੰਡ ਹਰਦਾਸਪੁਰਾ ਵਿਖੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ।

ਇਨ੍ਹਾਂ ਕੈਂਪਾਂ ਦੌਰਾਨ ਗੱਲ ਕਰਦਿਆਂ ਸੌਰਭ ਜੈਨ ਨੇ ਕਿਹਾ, "ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜਕੇ ਉਨ੍ਹਾਂ ਦੀ ਮਦਦ ਕਰਨਾ ਹੀ ਮੇਰਾ ਧਰਮ ਅਤੇ ਮੇਰਾ ਕਰਮ ਹੈ।"

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਕੈਂਪਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ, "ਗੁਰੂ ਤੇਗ ਬਹਾਦਰ ਜੀ ਦੀ ਸਾਡੇ ਸਮਾਜ ਲਈ ਦੇਣ ਲਾਸਾਨੀ ਹੈ ਅਤੇ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਚਲਦਿਆਂ ਮੈਂ ਪਟਿਆਲਾ ਦੇ ਹਰ ਇਲਾਕੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਆਯੋਜਨ ਕਰਦਾ ਰਹਾਂਗਾ।"

ਪੰਚਾਇਤੀ ਗੁਰਦਵਾਰਾ ਸਾਹਿਬ ਬਿੰਦਰਾ ਕੋਲੋਨੀ ਦੇ ਪਲਵਿੰਦਰ ਸਿੰਘ ਰਿੰਕੂ ਨੇ ਇਨ੍ਹਾਂ ਕੈਂਪਾਂ ਲਈ ਸੌਰਭ ਜੈਨ ਦੀ ਸਰਹਾਣਾ ਕੀਤੀ ਅਤੇ ਦਸਿਆ ਕਿ, "ਸੌਰਭ ਜੈਨ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਪੂਰੇ ਤਨ ਮਨ ਨਾਲ ਜੁੜੇ ਹੋਏ ਹਨ, ਅਤੇ ਹਰ ਹਫ਼ਤੇ 10 ਦੇ ਕਰੀਬ ਇਜੇਹੇ ਕੈਂਪਾਂ ਦਾ ਆਯੋਜਨ ਕਰ ਰਹੇ ਹਨ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਚਾਵਲਾ ਮਾਮਲੇ ਦੀ SIT ਤੋਂ ਜਾਂਚ ਦੀ ਕੀਤੀ ਮੰਗ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਪੰਜਾਬ ਮੁੱਖ ਮੰਤਰੀ ਦੇ ਕੈਂਪ ਆਫਿਸ ‘ਤੇ CBI ਦਾ ਛਾਪਾ

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ