Saturday, May 18, 2024

Punjab

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

PUNJAB NEWS EXPRESS | April 13, 2021 04:41 PM

ਚੰਡੀਗੜ੍ਹ: ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।ਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਬੁਲਾਰੇ ਅਨੁਸਾਰ ਮਸਟਰ ਕਾਡਰ ਵਿੱਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿੱਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ