Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਸਿਹਤ ਮੰਤਰੀ ਵੱਲੋਂ ਐਸ.ਐਮ.ਓ. ਪੁਸ਼ਪਿੰਦਰ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | April 28, 2021 07:13 PM

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੀ.ਐਚ.ਸੀ. ਭੀਖੀ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਡਾ. ਪੁਸ਼ਪਿੰਦਰ ਕੁਮਾਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਸ. ਸਿੱਧੂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਕਿ ਸਿਹਤ ਵਿਭਾਗ ਨੇ ਕੋਵੀਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੇ ਫਰੰਟ ਲਾਈਨ ਵਾਰੀਅਰ ਨੂੰ ਗੁਆ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਡਾ. ਕੁਮਾਰ ਸਹਿ-ਰੋਗਾਂ ਤੋਂ ਪੀੜਤ ਸਨ ਅਤੇ ਮਿਤੀ 23.04.2021 ਨੂੰ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ।ਉਨ੍ਹਾਂ ਨੂੰ ਸਾਹ ਦੀ ਸਮੱਸਿਆ ਆਉਣ ਤੋਂ ਬਾਅਦ 26.04.2021 ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਡਾ. ਕੁਮਾਰ ਸਿਹਤਯਾਬ ਹੋ ਗਏ ਅਤੇ ਫਿਰ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਤਬਦੀਲ ਕਰ ਦਿੱਤਾ ਗਿਆ ਜਿਥੇ 3-4 ਘੰਟਿਆਂ ਬਾਅਦ ਉਹ ਫਿਰ ਬਿਮਾਰ ਪੈ ਗਏ ਅਤੇ 27 ਅਪ੍ਰੈਲ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।ਸਿਹਤ ਮੰਤਰੀ ਨੇ ਦੱਸਿਆ ਕਿ ਡਾ. ਕੁਮਾਰ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਸੀ ਪਰ ਦੂਜੀ ਖੁਰਾਕ ਲੈਣ ਤੋਂ ਪਹਿਲਾਂ ਉਹ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ।

ਬਲਬੀਰ ਸਿੰਘ ਸਿੱਧੂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਡਾ. ਕੁਮਾਰ ਦੇ ਪਰਿਵਾਰਕ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਡਾ. ਕੁਮਾਰ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਏ ਹਨ।ਉਨ੍ਹਾਂ ਦੀ ਬੇਟੀ ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ