Friday, April 26, 2024

Punjab

ਮੁੱਖ ਮੰਤਰੀ ਨੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਫਰੰਟਲਾਈਨ ਯੋਧੇ ਐਲਾਨਿਆ

PUNJAB NEWS EXPRESS | May 03, 2021 05:36 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ।

ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।

ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ