Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਨਲਾਈਨ ਕੋਰਸ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ

PUNJAB NEWS EXPRESS | May 04, 2021 09:34 AM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੁਨੀਆਂ ਭਰ ਵਿੱਚ ਰਹਿੰਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪ੍ਰੋਗਰਾਮਾਂ/ਕੋਰਸਾਂ ਦੀ ਡਿਜੀਟਲ ਤੌਰ ’ਤੇ ਸ਼ੁਰੂਆਤ ਕੀਤੀ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਕਰਨ ਲਈ ਭਾਸ਼ਾ ਐਵਾਰਡ ਲਈ 5 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਕੋਰਸ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਵਿੱਚ ਬਹੁਤ ਸਹਾਈ ਸਾਬਤ ਹੋਣਗੇ ਜਿਸ ਨਾਲ ਉਨਾਂ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਪੈਦਾ ਹੋਵੇਗੀ। ਇਸ ਪਹਿਲਕਦਮੀ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨ ਪੰਜਾਬ ਦੇ ਅਮੀਰ ਤੇ ਸ਼ਾਨਦਾਰ ਸੱਭਿਆਚਾਰ ਵਿਰਸੇ ਨਾਲ ਜੁੜਨਗੇ ਅਤੇ ਇਹ ਉਪਰਾਲਾ ਉਨਾਂ ਨੂੰ ਆਪਣੀਆਂ ਜੜਾਂ ਨਾਲ ਜੋੜ ਕੇ ਰੱਖੇਗਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਯੂ.ਜੀ.ਸੀ. ਨੇ ਦੇਸ਼ ਦੀਆਂ 981 ਯੂਨੀਵਰਸਿਟੀਆਂ ਵਿੱਚੋਂ 37 ਯੂਨੀਵਰਸਿਟੀਆਂ ਨੂੰ ਕੋਰਸ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਦੀ ਇਕਲੌਤੀ ਸੂੂਬੇ ਦੀ ਸਰਕਾਰੀ ਯੂਨੀਵਰਸਿਟੀ ਹੈ ਜਿਸ ਨੂੰ ਯੂ.ਜੀ.ਸੀ. ਵੱਲੋਂ ਇਹ ਕੋਰਸ ਸ਼ੁਰੂ ਕਰਨ ਦਾ ਮਾਣ ਪ੍ਰਾਪਤ ਹੋਇਆ। ਉਨਾਂ ਕਿਹਾ ਕਿ ਇਸ ਨਾਲ ਅਮਰੀਕਾ, ਬਰਤਾਨੀਆ ਕੈਨੇਡਾ, ਆਸਟਰੇਲੀਆ ਅਤੇ ਅਫਰੀਕਾ ਤੇ ਯੂਰੋਪ ਦੇ ਹਿੱਸਿਆਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵੱਲੋਂ ਨਿਰੰਤਰ ਕੀਤੀ ਜਾਂਦੀ ਮੰਗ ਪੂਰੀ ਹੋ ਗਈ ਅਤੇ ਹੁਣ ਨੌਜਵਾਨ ਪੀੜੀ ਨੂੰ ਪੰਜਾਬੀ ਭਾਸ਼ਾ ਵਿੱਚ ਸਿੱਖਿਆ ਹਾਸਲ ਹੋ ਸਕੇਗੀ।
ਉਨਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਟੇਗਰੀ 1 ਦੀ ਯੂਨੀਵਰਸਿਟੀ ਹੋਣ ਦੇ ਨਾਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਮੰਗ ਨੂੰ ਪੂਰਾ ਕਰਨ ਲਈ ਆਨਲਾਈਨ ਸਿੱਖਿਆ ਦਾ ਡਾਇਰੈਕਟੋਰੇਟ ਸਥਾਪਤ ਕੀਤਾ ਹੈ। ਯੂਨੀਵਰਸਿਟੀ, ਪੰਜਾਬੀ ਭਾਸ਼ਾ ਵਿੱਚ ਸਰਟੀਫਿਕੇਟ, ਗਰੈਜੂਏਟ ਤੇ ਪੋਸਟ ਗਰੈਜੂਏਟ ਪੱਧਰ ਦੇ ਕੋਰਸ ਮੁਹੱਈਆ ਕਰਵਾਏਗੀ। ਸ੍ਰੀ ਸੰਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਵਿਦਿਆਰਥੀਆਂ ਲਈ ਕੰਪਿਊਟਰ ਸਾਇੰਸ, ਕਾਮਰਸ ਤੇ ਮੈਨੇਜਮੈਂਟ ਖੇਤਰਾਂ ਵਿੱਚ ਤਕਨੀਕੀ ਤੇ ਹੁਨਰ ਆਧਾਰਿਤ ਕੋਰਸ ਵੀ ਸ਼ਾਮਲ ਕੀਤੇ ਜਾਣਗੇ।
ਯੂਨੀਵਰਸਿਟੀ ਨੇ ਕੈਂਪਸ ਵਿੱਚ ਆਨਲਾਈਨ ਸਿੱਖਿਆ ਨੂੰ ਲਾਗੂ ਕਰਨ ਲਈ ਵੀਡਿਓ ਲੈਕਚਰਾਂ ਦੀ ਰਿਕਾਰਡਿੰਗ ਅਤੇ ਨਿਗਰਾਨੀ ਦੀ ਵਿਧੀ ਰਾਹੀਂ ਇਮਤਿਹਾਨਾਂ ਲਈ ਇਕ ਸਟੂਡੀਓ ਵੀ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਨੇ ਸਵੈ ਸਿੱਖਿਆ ਮਟਰੀਅਲ, ਈ-ਬੁੱਕਸ, ਵੀਡਿਓਜ਼, ਕੁਇਜ਼, ਆਨਲਾਈਨ ਵਿਚਾਰਾਂ ਅਤੇ ਲਾਈਵ ਲੈਕਚਰਾਂ ਦੀਆਂ ਵਿਵਸਥਾ ਵਾਲੀ ਸਿੱਖਿਆ ਪ੍ਰਬੰਧਨ ਪ੍ਰਣਾਲੀ (ਐਲ.ਐਮ.ਐਸ.) ਵਿਕਸਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੂਬੇ ਦੀ ਮੋਹਰੀ ਯੂਨੀਵਰਸਿਟੀ ਹੈ ਜਿਸ ਨੂੰ ਨੈਕ ਵੱਲੋਂ ਏ ਪਲੱਸ ਪਲੱਸ ਦਾ ਦਰਜਾ ਹਾਸਲ ਹੈ। ਇਸ ਨੂੰ ਯੂ.ਜੀ.ਸੀ., ਨਵੀਂ ਦਿੱਲੀ ਵੱਲੋਂ ‘ਸਰਵੋਤਮ ਕਾਰਗੁਜ਼ਾਰੀ ਲਈ ਅਥਾਹ ਸਮਰੱਥਾ ਵਾਲੀ ਯੂਨੀਵਰਸਿਟੀ’ ਅਤੇ ‘ਕੈਟਾਗਰੀ-1’ ਦਾ ਦਰਜਾ ਹਾਸਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ