Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਮੁੱਖ ਮੰਤਰੀ ਵੱਲੋਂ ਵੱਧ ਰਹੀ ਮੰਗ ਦੀ ਪੂਰਤੀ ਲਈ ਕੇਂਦਰ ਤੋਂ ਹੋਰ ਆਕਸੀਜਨ ਟੈਂਕਰਾਂ ਦੀ ਮੰਗ

PUNJAB NEWS EXPRESS | May 04, 2021 09:36 AM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸੂਬੇ ਨੂੰ ਹੋਰ ਆਕਸੀਜਨ ਟੈਂਕਰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਪੰਜਾਬ ਕੋਲ ਕੋਵਿਡ ਪੀੜਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਕਸੀਜਨ ਲਿਜਾਣ ਲਈ ਲੋੜੀਂਦੇ ਟੈਂਕਰ ਉਪਲੱਬਧ ਨਹੀਂ ਹਨ।
ਮੁੱਖ ਮੰਤਰੀ ਨੇ ਕੋਵਿਡ ਸਮੀਖਿਆ ਮੀਟਿੰਗ ਵਿੱਚ ਕਿਹਾ ਕਿ ਸੂਬੇ ਨੂੰ ਤੁਰੰਤ ਹੋਰ ਟੈਂਕਰਾਂ ਦੀ ਜ਼ਰੂਰਤ ਹੈ ਕਿਉਂਕਿ ਇਸ ਸੂਬੇ ਕੋਲ ਸਿਰਫ 15 ਟੈਂਕਰ ਹੀ ਉਪਲੱਬਧ ਹਨ ਅਤੇ ਕੱਲ ਤਕ ਦੋ ਹੋਰ ਆਉਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਹ ਗਿਣਤੀ ਦੂਸਰੇ ਸੂਬਿਆਂ ਤੋਂ ਆ ਰਹੀ ਆਕਸੀਜਨ ਸਪਲਾਈ ਨਾਲ ਨਜਿੱਠਣ ਲਈ ਬਹੁਤ ਘੱਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੂਜੇ ਸੂਬਿਆਂ ਦੇ ਵੱਖ-ਵੱਖ ਪਲਾਂਟਾਂ ਤੋਂ 195 ਮੀਟਰਿਕ ਟਨ ਦੀ ਅਲਾਟਮੈਂਟ ਕੀਤੀ ਗਈ ਹੈ ਪਰ ਪਿਛਲੇ 7 ਦਿਨਾਂ ਦੌਰਾਨ ਅਸਲ ਸਪਲਾਈ ਰੋਜਾਨਾ 110-120 ਮੀਟਰਿਕ ਟਨ ਰਹੀ ਹੈ ਜੋ ਕਿ ਅਸਿਥਰ ਵੀ ਹੋਈ ਹੈ। ਇਸ ਸਮੇਂ ਦੌਰਾਨ, ਆਕਸੀਜਨ ਸਹਾਇਤਾ ’ਤੇ ਮਰੀਜ਼ਾਂ ਦੀ ਗਿਣਤੀ 4000 ਤੋਂ ਵੱਧ ਕੇ 9000 ਦੇ ਕਰੀਬ ਹੋ ਗਈ ਹੈ ਅਤੇ ਹਾਲਾਂਕਿ ਸੂਬਾ ਸਰਕਾਰ ਦੁਆਰਾ ਆਪਣੇ ਕੰਟਰੋਲ ਰੂਮਜ਼ ਰਾਹੀਂ ਸਪਲਾਈ ਦੀ ਨਿਗਰਾਨੀ ਕਰਨ ਅਤੇ ਉਨਾਂ ਨੂੰ ਸੁਚਾਰੂ ਬਣਾਉਣ ਦੇ ਕਦਮਾਂ ਨੇ ਚੀਜਾਂ ਨੂੰ ਸਥਿਰ ਰੱਖਣ ਵਿਚ ਸਹਾਇਤਾ ਕੀਤੀ ਹੈ ਪਰ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨਾਂ ਅੱਗੇ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਮੌਜੂਦਾ ਖਪਤ ਰੋਜਾਨਾ 225 ਮੀਟਿ੍ਰਕ ਟਨ ਤੋਂ ਵੱਧ ਹੈ ਜਦੋਂ ਕਿ ਹਰ ਰੋਜ਼ ਮੰਗ ਵਿਚ ਔਸਤਨ ਵਾਧਾ ਲਗਭਗ 15-20 ਫ਼ੀਸਦੀ ਹੋ ਰਿਹਾ ਹੈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬੇ ਵਿੱਚ ਟਰਾਂਸਪੋਰਟਰਾਂ ਕੋਲ ਉਪਲਬਧ ਟਰੱਕਾਂ ਦੀ ਘਾਟ ਤੋਂ ਇਲਾਵਾ ਇੱਕ ਟੈਂਕਰ ਨੂੰ ਬੋਕਾਰੋ ਪਲਾਂਟ ਤੋਂ 90 ਮੀਟਰਕ ਟਨ ਕੋਟੇ ਦੀ ਅਲਾਟਮੈਂਟ ਲਿਆਉਣ ਵਿੱਚ ਲਗਭਗ 4-5 ਦਿਨ ਲੱਗਦੇ ਹਨ ਜਿਸ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਉਹਨਾਂ ਕਿਹਾ ਕਿ ਜਦ ਤੱਕ ਸੂਬੇ ਨੂੰ ਵਧੇਰੇ ਟੈਂਕਰ ਨਹੀਂ ਮਿਲਦੇ, ਸਥਿਤੀ ਹੋਰ ਵਿਗੜ ਸਕਦੀ ਹੈ।
ਬੋਕਾਰੋ ਤੋਂ 90 ਮੀਟਰਿਕ ਟਨ ਤੋਂ ਇਲਾਵਾ, ਸੂਬੇ ਦੀ ਮੌਜੂਦਾ ਅਲਾਟਮੈਂਟ ਬੱਦੀ ਵਿਚਲੇ ਪਲਾਂਟ ਤੋਂ 60 ਮੀਟਰਿਕ ਟਨ, ਪਾਣੀਪਤ ਪਲਾਂਟ ਤੋਂ 20 ਮੀਟਰਿਕ ਟਨ, ਰੁੜਕੀ ਵਿਚ ਪਲਾਂਟ ਤੋਂ 15 ਮੀਟਰਿਕ ਟਨ ਅਤੇ ਦੇਹਰਾਦੂਨ ਵਿਚ ਪਲਾਂਟ ਤੋਂ 10 ਮੀਟਰਿਕ ਟਨ ਹੈ। ਉਨਾਂ ਕਿਹਾ ਕਿ ਸੂਬੇ ਦੇ ਏ.ਐਸ.ਯੂਜ਼ ਅਤੇ ਸਥਾਨਕ ਪੀ.ਐਸ.ਏ. ਤੋਂ ਰੋਜ਼ਾਨਾ ਲਗਭਗ 80 ਮੀਟਰਿਕ ਟਨ ਆਕਸੀਜਨ ਪੈਦਾ ਕੀਤੀ ਜਾ ਰਹੀ ਹੈ ਅਤੇ ਨਿਰੰਤਰ ਅਧਾਰ ’ਤੇ ਉਤਪਾਦਨ ਵਧਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨਾਂ ਕਿਹਾ ਕਿ ਹਾਲਾਂਕਿ ਇਹ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਕਾਫੀ ਨਹੀਂ ਹੈ।
ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸਰਕਾਰੀ ਹਸਪਤਾਲਾਂ ਵਿਚ ਹੋਰ ਆਕਸੀਜਨ ਸਿਲੰਡਰਾਂ ਦੀ ਵੀ ਜ਼ਰੂਰਤ ਹੈ

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ