Sunday, May 16, 2021
ਤਾਜਾ ਖਬਰਾਂ
ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ/ਲੀਡਰਾਂ ਨੂੰ ਅਪੀਲ

Punjab

ਬਿਜਲੀ ਕਾਮਿਆਂ ਅਤੇ ਪੱਤਰਕਾਰਾਂ ਨੂੰ ਕੋਰੋਨਾ ਯੋਧਿਆ ਦੀ ਸ਼੍ਰੇਣੀ ਵਿੱਚ ਰੱਖਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

PUNJAB NEWS EXPRESS | May 04, 2021 09:38 AM

ਲੁਧਿਆਣਾ: ਪੱਤਰਕਾਰੀ ਦੇ ਖੇਤਰ ‘ਚ ਲੰਬਾ ਸਮਾਂ ਸੇਵਾਵਾਂ ਦੇਣ ਵਾਲੇ ਬਿਜਲੀ ਨਿਗਮ ਦੇ ਮੁਲਾਜਮ ਆਗੂ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਤਰਕਾਰਾਂ ਅਤੇ ਬਿਜਲੀ ਕਾਮਿਆਂ ਨੂੰ ਕੋਰੋਨਾ ਯੋਧਿਆਂ ਦੀ ਸ਼੍ਰੇਣੀ ‘ਚ ਰੱਖਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਏਹ ਪੱਤਰਕਾਰਾਂ ਅਤੇ ਬਿਜਲੀ ਕਾਮਿਆਂ ਦੀ ਮੁੱਖ ਮੰਗ ਵੀ ਸੀ ਅਤੇ ਹੁਣ ਤੱਕ ਇਸ ਨੂੰ ਪੂਰਾ ਨਾ ਕੀਤੇ ਜਾਣ ਕਾਰਨ ਦੋਵਾਂ ਵਰਗਾਂ ਵਿੱਚ ਨਾਮੌਸ਼ੀ ਵੀ ਸੀ ਕਿਉਂਕਿ ਏਹ ਸੁਰੱਖਿਆ ਦੇ ਨਾਲ ਨਾਲ ਸਨਮਾਨ ਨਾਲ ਜੁੜਿਆ ਮਾਮਲਾ ਬਣ ਗਿਆ ਸੀ। ਸ: ਮਹਿਦੂਦਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪਹਿਲੇ ਦੌਰ ਉਨ੍ਹਾਂ ਖੁਦ ਵੀ ਪਹਿਲੀ ਕਤਾਰ ਵਿੱਚ ਰਹਿ ਕੇ ਪੱਤਰਕਾਰਤਾ ਕੀਤੀ ਹੈ।

ਉਸ ਵੇਲੇ ਪੱਤਰਕਾਰਾਂ ਨੂੰ ਕੋਰੋਨਾ ਯੋਧੇ ਨਾ ਐਲਾਨੇ ਜਾਣ ਤੇ ਸਮੁੱਚੇ ਪੱਤਰਕਾਰ ਵਰਗ ਵਿੱਚ ਸਰਕਾਰਾਂ ਪ੍ਰਤੀ ਰੋਸ ਸੀ ਅਤੇ ਇਸਦੇ ਬਾਵਯੂਦ ਹਰ ਪੱਤਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਬਣ ਰਹੇ ਡਰ ਅਤੇ ਖੌਫ ਦੇ ਮਾਹੌਲ ਨੂੰ ਕਾਬੂ ਕਰਕੇ ਘਟਾਉਣ ਦੀਆਂ ਕੋਸ਼ਿਸਾਂ ਕੀਤੀਆਂ ਗਈਆਂ। ਏਸੇ ਪ੍ਰਕਾਰ ਕੋਰੋਨਾ ਮਹਾਂਮਾਰੀ ਦੇ ਦੌਰ ‘ਚ ਲੱਗੇ ਲਾਕਡਾਊਨ ਕਾਰਨ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣਾ ਪੈ ਰਿਹਾ ਸੀ। ਉਨ੍ਹਾਂ ਨੂੰ ਨਿਵਿਘਨ ਬਿਜਲੀ ਸਪਲਾਈ ਦੇਣੀ ਜਰੂਰੀ ਹੋ ਗਈ ਸੀ। ਇਸਤੋਂ ਇਲਾਵਾ ਬਿਜਲੀ ਕਾਮਿਆਂ ਨੂੰ ਕਈ ਅਜਿਹੀਆਂ ਥਾਵਾਂ ‘ਤੇ ਵੀ ਸੇਵਾਵਾਂ ਦੇਣ ਜਾਣਾ ਪੈ ਰਿਹਾ ਸੀ ਜਿੱਥੇ ਕੋਰੋਨਾ ਵਾਇਰਸ (ਕੋਵਿਡ-19) ਦਾ ਖਤਰਾ ਜਿਆਦਾ ਸੀ। ਅਜਿਹੀ ਸਥਿਤੀ ‘ਚ ਬਿਜਲੀ ਕਾਮਿਆਂ ਨੂੰ ਪੱਤਰਕਾਰਾਂ ਵਾਂਗ ਖੁਦ ਦੀ ਅਸੁਰੱਖਿਆ ਦੀ ਚਿੰਤਾ ਸੀ। ਪੰਜਾਬ ਸਰਕਾਰ ਵੱਲੋਂ ਲਏ ਇਸ ਸਲਾਘਾਯੋਗ ਫੈਸਲੇ ਕਾਰਨ ਹੁਣ ਉਹ ਬਿਨ੍ਹਾਂ ਕਿਸੇ ਡਰ-ਭੈਅ ਦੇ ਅਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਪੰਜਾਬ ਸਰਕਾਰ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਪੱਤਰਕਾਰਾਂ ਅਤੇ ਬਿਜਲੀ ਕਾਮਿਆਂ ਨੂੰ ਅਪਣੇ ਪੱਧਰ ‘ਤੇ ਕੋਰੋਨਾ ਯੋਧਿਆ ਦੀ ਸ਼੍ਰੇਣੀ ਵਿੱਚ ਰੱਖ ਬਣਦੀਆਂ ਸਹੂਲਤਾਂ ਦੇਵੇ।

Have something to say? Post your comment

Punjab

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇ

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਲੋਕ ਸੇਵਾ ਬਦਲੇ ਪੁਲਿਸ ਵੱਲੋਂ ਕੀਤੀ ਪੁੱਛ ਗਿੱਛ ਅੱਤ ਨੀਵੇਂ ਪੱਧਰ ਦੀ ਰਾਜਨੀਤੀ- ਸੁਨੀਲ ਜਾਖੜ

ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕਾਂ ਨੂੰ ਪੜਾਇਆ ਚਿੰਤਾ ਪ੍ਰਬੰਧਨ ਦਾ ਪਾਠ

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ੍ਰੀ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ : ਡਾ ਗੀਤਾਂਜਲੀ ਸਿੰਘ

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ