Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਮੁੱਖ ਮੰਤਰੀ ਵੱਲੋਂ ਕਰਿੱਡ ਦੇ ਬਾਨੀ ਰਸ਼ਪਾਲ ਮਲਹੋਤਰਾ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | May 04, 2021 05:12 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੈਂਟਰ ਫਾਰ ਰਿਸਰਚ ਇੰਨ ਰੂਰਲ ਐਂਡ ਇੰਡਸਟ੍ਰੀਅਲ ਡਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਬਾਨੀ ਅਤੇ ਉੱਘੇ ਵਿਦਵਾਨ ਰਸ਼ਪਾਲ ਮਲਹੋਤਰਾ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 84 ਵਰਿਆਂ ਦੇ ਸਨ ਜੋ ਪਿਛਲੇ ਇੱਕ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਰਸ਼ਪਾਲ ਮਲਹੋਤਰਾ ਨੂੰ ਉੱਘਾ ਸਿੱਖਿਆਵਿਦ, ਸਮਰੱਥ ਪ੍ਰਸ਼ਾਸ਼ਕ ਅਤੇ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਉੱਤਰੀ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੈਂਟਰ ਫਾਰ ਰਿਸਰਚ ਇੰਨ ਰੂਰਲ ਐਂਡ ਇੰਡਸਟ੍ਰੀਅਲ ਡਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਬਾਨੀ ਅਤੇ ਉੱਘੇ ਵਿਦਵਾਨ ਰਸ਼ਪਾਲ ਮਲਹੋਤਰਾ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 84 ਵਰਿਆਂ ਦੇ ਸਨ ਜੋ ਪਿਛਲੇ ਇੱਕ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ।ਹਾ ਕਿ ਪੰਜਾਬ ਦੇ ਪੇਂਡੂ ਅਤੇ ਉਦਯੋਗਿਕ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਉਣ ਲਈ ਰਸ਼ਪਾਲ ਮਲਹੋਤਰਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਰਸ਼ਪਾਲ ਮਲਹੋਤਰਾ ਕਰਿੱਡ ਦੇ ਕਾਰਜਕਾਰੀ ਚੇਅਰਮੈਨ ਅਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਬੋਰਡ ਆਫ ਗਵਰਨਰਜ਼ ਦੇ ਮੈਂਬਰ ਤੋਂ ਇਲਾਵਾ ਕਈ ਹੋਰ ਉੱਘੀਆਂ ਸੰਸਥਾਵਾਂ ਵਿਚ ਵੀ ਸੇਵਾ ਨਿਭਾ ਰਹੇ ਸਨ। ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਸੀਨੇਟ ਮੈਂਬਰ ਵੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਕਪੂਰਥਲਾ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ਵਿੱਚ ਸ਼ਾਮਿਲ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ