Tuesday, April 16, 2024

Punjab

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ

PUNJAB NEWS EXPRESS | May 15, 2021 05:24 PM

ਨਵਾਂਸ਼ਹਿਰ: ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 875 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 63 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ