Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਲੋਕ ਸੇਵਾ ਬਦਲੇ ਪੁਲਿਸ ਵੱਲੋਂ ਕੀਤੀ ਪੁੱਛ ਗਿੱਛ ਅੱਤ ਨੀਵੇਂ ਪੱਧਰ ਦੀ ਰਾਜਨੀਤੀ- ਸੁਨੀਲ ਜਾਖੜ

PUNJAB NEWS EXPRESS | May 15, 2021 05:31 PM

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸਕਿਲ ਦੌਰ ਵਿਚ ਜਨ ਸੇਵਾ ਵਿਚ ਲੱਗੇ ਲੋਕਾਂ ਨੂੰ ਪੁਲਿਸ ਦਬਾਅ ਰਾਹੀਂ ਤੰਗ ਪ੍ਰੇਸ਼ਾਨ ਕਰਕੇ ਅੱਤ ਨੀਵੇਂ ਦਰਜੇ ਦੀ ਰਾਜਨੀਤੀ ਤੇ ਉਤਰ ਆਈ ਹੈ।
ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਬੀਵੀ ਸ੍ਰੀਨਿਵਾਸ ਤੋਂ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਰੋਨਾ ਦੇ ਇਸ ਸੰਕਟ ਵਿਚ ਜਿੱਥੇ ਦੇਸ਼ ਦਾ ਅਵਾਮ ਵੱਡੀ ਮੈਡੀਕਲ ਐਮਰਜੈਂਸੀ ਦਾ ਸਾਹਮਣਾ ਕਰ ਰਿਹਾ ਹੈ ਉਥੇ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਲੋਕਤੰਤਰ ਅਤੇ ਇਸ ਦੇਸ਼ ਦੀਆਂ ਸਰਬਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੀਆਂ ਉਚ ਰਵਾਇਤਾਂ ਨੂੰ ਵੀ ਖੇਰੂ ਖੇਰੂ ਕਰਨ ਤੇ ਲੱਗੀ ਹੋਈ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿਸ ਤਰਾਂ ਗੰਗਾ ਨਦੀ ਵਿਚ ਅਤੇ ਇਸਤੇ ਕਿਨਾਰਿਆਂ ਤੋਂ ਹਜਾਰਾਂ ਮਨੁੱਖੀ ਦੇਹਾਂ ਮਿਲ ਰਹੀਆਂ ਹਨ ਇਸ ਨੇ ਸ੍ਰੀ ਮੋਦੀ ਅਤੇ ਸ੍ਰੀ ਯੋਗੀ ਦੀ ਜੋੜੀ ਦੇ ਕੋਵਿਡ ਪ੍ਰਬੰਧਨ ਦਾ ਕੱਚਾ ਚਿੱਠਾ ਖੋਲ ਕੇ ਰੱਖ ਦਿੱਤਾ ਹੈ। ਉਨਾਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਮਾਂ ਰਹਿੰਦੇ ਤਿਆਰੀਆਂ ਕਰਦੇ ਤਾਂ ਅੱਜ ਇਹ ਹਲਾਤ ਪੈਦਾ ਨਾ ਹੁੰਦੇ। ਪਰ ਇੰਨਾਂ ਮਾੜੇ ਹਲਾਤਾਂ ਤੋਂ ਵੀ ਵੱਡੀ ਤ੍ਰਾਸਦੀ ਇਹ ਹੈ ਕਿ ਜੋ ਲੋਕ ਇਸ ਮੁਸਕਿਲ ਦੌਰ ਵਿਚ ਲੋਕਾਂ ਦੀ ਸੇਵਾ ਕਰ ਰਹੇ ਹਨ ਉਨਾਂ ਨੂੰ ਹੀ ਪੁਲਿਸ ਦੁਆਰਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨਾਂ ਨੇ ਕਿਹਾ ਕਿ ਸ੍ਰੀਨਿਵਾਸ ਤੋਂ ਕੋਵਿਡ ਸੰਕਟ ਦੌਰਾਨ ਲੋਕਾਂ ਦੀ ਮਦਦ ਸਬੰਧੀ ਪੁੱਛਗਿੱਛ ਦਾ ਕੀਤਾ ਜਾਣਾ ਭਾਜਪਾ ਸਰਕਾਰ ਦੇ ਘੰਮਡ ਅਤੇ ਲੋਕ ਹਿੱਤਾਂ ਪ੍ਰਤੀ ਇਸਦੇ ਲਾਪਰਵਾਹੀ ਵਾਲੇ ਵਤੀਰੇ ਨੂੰ ਉਜਾਗਰ ਕਰਦਾ ਹੈ। ਉਨਾਂ ਨੇ ਕਿਹਾ ਕਿ ਜਿਸ ਤਰਾਂ ਨਿਊਜੀਲੈਂਡ ਦੇ ਦੂਤਘਰ ਦੇ ਸਟਾਫ ਦੀ ਮਦਦ ਕੀਤੀ ਗਈ ਸੀ ਉਸਨਾਲ ਦੇਸ਼ ਦੇ ਲੋਕਾਂ ਦੇ ਜਨ ਸੇਵਾ ਦੇ ਵਿਹਾਰ ਦੀ ਦੁਨੀਆਂ ਭਰ ਵਿਚ ਸਲਾਘਾ ਹੋਈ ਸੀ ਪਰ ਮੋਦੀ ਸਰਕਾਰ ਅਜਿਹੀ ਸਮਾਜ ਸੇਵਾ ਲਈ ਲੋਕਾਂ ਨੂੰ ਤੰਗ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਇਹ ਸ੍ਰੀਨਿਵਾਸ ਤੋਂ ਪੁੱਛਗਿੱਛ ਦਾ ਹੀ ਮਾਮਲਾ ਨਹੀਂ ਹੈ ਬਲਕਿ ਯੁਪੀ ਵਿਚ ਅਨੇਕਾਂ ਅਜਿਹੇ ਲੋਕਾਂ ਤੇ ਪੁਲਿਸ ਕੇਸ ਦਰਜ ਕੀਤੇ ਗਏ ਹਨ ਜਿੰਨਾਂ ਨੇ ਸਰਕਾਰ ਦੀ ਨਾਕਾਮੀ ਦਾ ਭੇਦ ਖੋਲਿਆਂ ਜਾਂ ਜਿੰਨਾਂ ਨੇ ਕੋਵਿਡ ਮਰੀਜਾਂ ਦੀ ਮਦਦ ਕੀਤੀ।
ਸ੍ਰੀ ਜਾਖੜ ਨੇ ਮੋਦੀ ਸਰਕਾਰ ਦੇ ਇਸ ਵਿਹਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੇ ਇਸ ਵਿਹਾਰ ਦਾ ਡੱਟ ਕੇ ਵਿਰੋਧ ਕਰੇਗੀ । ਉਨਾਂ ਨੇ ਮੋਦੀ ਸਰਕਾਰ ਨੂੰ ਇਸ ਬੱਜਰ ਕੁਤਾਹੀ ਲਈ ਦੇਸ਼ ਤੋਂ ਮਾਫੀ ਮੰਗਣ ਲਈ ਕਿਹਾ ਤਾਂ ਜੋ ਜਨ ਸੇਵਾ ਵਿਚ ਲੱਗੇ ਲੋਕ ਬਿਨਾਂ ਕਿਸੇ ਡਰ ਭੈਅ ਦੇ ਮਨੁੱਖਤਾ ਦੀ ਸੇਵਾ ਕਰ ਸਕਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ