Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਬਿਜਲੀ ਨੂੰ ਸਕੂਲ ਸਿੱਖਿਆ ਮਾਡਲ ਦੇ ਪੈਟਰਨ ’ਤੇ ਸਟਾਫ਼ ਨੂੰ ਤਰਕਸੰਗਤ ਬਣਾਉਣ ਲਈ ਕਿਹਾ

PUNJAB NEWS EXPRESS | June 11, 2021 08:34 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਧੀਕ ਮੁੱਖ ਸਕੱਤਰ ਬਿਜਲੀ ਅਨੁਰਾਗ ਅਗਰਵਾਲ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਤਾਇਨਾਤ ਵਾਧੂ ਸਟਾਫ ਨੂੰ ਤਰਕਸੰਗਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਪੈਟਰਨ ਅਨੁਸਾਰ ਕੰਮ ਕਰਨ ਲਈ ਕਿਹਾ ਹੈ।
ਬਿਜਲੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਨੁਰਾਗ ਅਗਰਵਾਲ ਨੂੰ ਹਦਾਇਤ ਕੀਤੀ ਕਿ ਉਹ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਲਈ ਬਣਾਏ ਗਏ ਵੱਖਰੇ ਕਾਡਰ ਦੀ ਤਰਜ਼ ’ਤੇ ਲੋੜ ਅਨੁਸਾਰ ਆਪਣੇ ਸਟਾਫ਼ ਨੂੰ ਢੁੱਕਵੇਂ ਤਰੀਕੇ ਨਾਲ ਤਾਇਨਾਤ ਕਰਨ ਲਈ ਇੱਕ ਵਿਹਾਰਕ ਤਰਕਸ਼ੀਲ ਨੀਤੀ ਲਾਗੂ ਕਰਨ। ਇਸੇ ਤਰਾਂ ਮੁੱਖ ਮੰਤਰੀ ਨੇ ਉਨਾਂ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਮਨੁੱਖੀ ਸ੍ਰੋਤਾਂ ਦੀ ਢੁੱਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ੋਨ-ਵਾਰ ਭਰਤੀ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।
ਵੱਖ-ਵੱਖ ਵਿਭਾਗਾਂ ਵੱਲ ਲਗਭਗ 2142 ਕਰੋੜ ਰੁਪਏ ਦੇ ਬਿੱਲਾਂ ਦਾ ਵੱਡਾ ਬਕਾਇਆ ਖੜਾ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਮੁੱਖ ਸਕੱਤਰ ਵਿੱਤ ਨੂੰ ਸਬੰਧਤ ਵਿਭਾਗਾਂ ਦੇ ਬਜਟ ਅਲਾਟਮੈਂਟ ਵਿੱਚ ਵਾਧਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਹ ਇਸ ਸਬੰਧ ਵਿੱਚ ਤੁਰੰਤ ਭੁਗਤਾਨ ਕਰ ਸਕਣ।
ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਏ ਵੇਨੂੰ ਪ੍ਰਸਾਦ ਨੂੰ ਕਿਹਾ ਕਿ ਉਹ ਆਗਾਮੀ ਝੋਨੇ ਦੇ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰਨ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਘਰੇਲੂ ਬਿਜਲੀ ਸਪਲਾਈ ’ਤੇ ਵੀ ਕੋਈ ਅਸਰ ਨਹੀਂ ਪੈਣਾ ਚਾਹੀਦਾ।
ਸੂਬੇ ਵਿੱਚ ਨਵੇਂ ਬਿਜਲੀ ਸਬ ਸਟੇਸ਼ਨ ਸਥਾਪਤ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸੀ.ਐਮ.ਡੀ. ਨੂੰ ਵਿਸ਼ੇਸ਼ ਤੌਰ ’ਤੇੇ ਏਮਜ਼ ਬਠਿੰਡਾ ਅਤੇ ਕੈਂਸਰ ਹਸਪਤਾਲ ਸੰਗਰੂਰ ਵਰਗੇ ਹਸਪਤਾਲਾਂ ਤੋਂ ਇਲਾਵਾ ਹੋਰ ਜ਼ਰੂਰੀ ਖੇਤਰਾਂ ਵਿੱਚ ਤਰਜੀਹੀ ਆਧਾਰ ’ਤੇ 66 ਕੇ.ਵੀ. ਸਬ ਸਟੇਸ਼ਨ ਸਥਾਪਤ ਕਰਨ ਦੀ ਹਦਾਇਤ ਕੀਤੀ।
ਇੱਕ ਸੰਖੇਪ ਪੇਸਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਬਿਜਲੀ ਅਨੁਰਾਗ ਅਗਰਵਾਲ ਨੇ ਮੁੱਖ ਮੰਤਰੀ ਨੂੰ ਅਧੂਰੇ/ਲੰਬਿਤ ਪ੍ਰਾਜੈਕਟਾਂ, ਅੰਤਰ-ਵਿਭਾਗੀ ਮੁੱਦਿਆਂ, ਵਿੱਤੀ ਲੋੜਾਂ ਅਤੇ ਵਿਭਾਗ ਦੁਆਰਾ ਚੁੱਕੇ ਮਹੱਤਵਪੂਰਨ ਉਪਰਾਲਿਆਂ ਬਾਰੇ ਜਾਣੰੂ ਕਰਵਾਇਆ।
ਚੱਲ ਰਹੇ ਪ੍ਰਾਜੈਕਟਾਂ ਦੇ ਸਬੰਧ ਵਿੱਚ ਅਨੁਰਾਗ ਅਗਰਵਾਲ ਨੇ ਮੁੱਖ ਮੰਤਰੀ ਨੂੰ ਸ਼ਾਹਪੁਰ ਕੰਡੀ ਡੈਮ ਪ੍ਰਾਜੈਕਟ ਅਤੇ ਡੀ.ਡੀ.ਯੂ.ਜੀ.ਜੇ.ਵਾਈ. ਸਕੀਮ ਦੀ ਸਥਿਤੀ ਬਾਰੇ ਜਾਣੂੰ ਕਰਵਾਇਆ। ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਕੁੱਲ 26 ਕਰੋੜ ਰੁਪਏ ਦੀ ਲਾਗਤ ਵਾਲੇ 7 ਨਵੇਂ 66 ਕੇ.ਵੀ. ਸਬ-ਸਟੇਸ਼ਨਾਂ ਨੂੰ ਚਾਲੂ ਕੀਤਾ ਜਾ ਰਿਹਾ ਹੈ ਅਤੇ ਇਹ ਕੰਮ 31 ਦਸੰਬਰ 2021 ਤੱਕ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਕੁੱਲ 38 ਕਰੋੜ ਰੁਪਏ ਦੀ ਲਾਗਤ ਨਾਲ 10 ਨਵੀਆਂ 66 ਕੇ.ਵੀ. ਲਾਈਨਾਂ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 30 ਨਵੰਬਰ 2021 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਵਾਲਡ ਸਿਟੀ ਪਟਿਆਲਾ ਵਿਚ ਬਿਜਲੀ ਨਾਲ ਸਬੰਧਿਤ ਸੁਧਾਰ ਕੰਮਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ ਦਿ ਵਾਲਡ ਸਿਟੀ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੰਮ ਪ੍ਰਗਤੀ ਅਧੀਨ ਹੈ ਅਤੇ 31 ਦਸੰਬਰ 2021 ਤਕ ਪੂਰਾ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ ਏ. ਵੇਨੂੰ ਪ੍ਰਸਾਦ ਨੇ ਮੁੱਖ ਮੰਤਰੀ ਨੂੰ ਚਾਲੂ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਸਪਲਾਈ ਲਈ ਪੀ.ਐਸ.ਪੀ.ਸੀ.ਐਲ. ਦੀ ਤਿਆਰੀ ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਪੀ.ਐਸ.ਪੀ.ਸੀ.ਐਲ. ਨੂੰ ਐਨ.ਟੀ.ਪੀ.ਸੀ. ਅਤੇ ਐਨ.ਐਚ.ਪੀ.ਸੀ. ਨਾਲ ਉੱਚ ਲਾਗਤ ਵਾਲੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਲਈ ਹਾਲ ਹੀ ਵਿੱਚ ਸਹਿਮਤੀ ਦੇ ਦਿੱਤੀ ਹੈ। ਉਨਾਂ ਮਹੱਤਵਪੂਰਨ ਪਹਿਲਕਦਮੀਆਂ ਜਿਵੇਂ ਨਵੇਂ 66 ਕੇ ਵੀ ਸਬ-ਸਟੇਸ਼ਨਾਂ ਦੀ ਉਸਾਰੀ, ਡਿਜੀਟਲ ਭੁਗਤਾਨਾਂ ਨੂੰ ਉਤਸ਼ਾਹਤ ਕਰਨ, ਨੁਕਸਾਨ ਘਟਾਉਣ ਲਈ ਸਮਾਰਟ ਮੀਟਰਾਂ ਦੀ ਸ਼ੁਰੂਆਤ ਆਦਿ ਬਾਰੇ ਵੀ ਦੱਸਿਆ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸੈਕਟਰ ਅਧੀਨ 169.55 ਮੈਗਾਵਾਟ ਸਮਰੱਥਾ ਵਾਲੇ ਛੋਟੇ ਪਣ ਬਿਜਲੀ ਪ੍ਰਾਜੈਕਟ ਚਾਲੂ ਕੀਤੇ ਗਏ ਹਨ, 20 ਮੈਗਾਵਾਟ ਸਮਰੱਥਾ ਵਾਲੇ ਕੈਨਾਲ ਟਾਪ ਸੋਲਰ ਪੀਵੀ ਪ੍ਰਾਜੈਕਟ ਚੱਲ ਰਹੇ ਹਨ, ਸੂਬੇ ਵਿੱਚ ਹੁਣ ਤੱਕ ਸਰਕਾਰੀ ਸਕੂਲਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ’ਤੇ 73.9 ਮੈਗਾਵਾਟ ਸਮਰੱਥਾ ਵਾਲੇ ਛੱਤ ਵਾਲੇ (ਰੂਫਟਾਪ) ਸੋਲਰ ਪਾਵਰ ਪਲਾਂਟ ਲਗਾਏ ਗਏ ਹਨ ਅਤੇ 15.37 ਮੈਗਾਵਾਟ ਸਮਰੱਥਾ ਦੇ ਹੋਰ ਪ੍ਰਾਜੈਕਟ ਮਾਰਚ 2022 ਤੱਕ ਮੁਕੰਮਲ ਹੋ ਜਾਣਗੇ। ਸੂਬੇ ਦੇ ਪਿੰਡਾਂ ਵਿੱਚ 89423 ਸੋਲਰ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਮਾਰਚ 2022 ਤੱਕ ਹੋਰ 19000 ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।
ਖੇਤੀ ਪੰਪਾਂ ਦੇ ਸੋਲਰਾਈਜੇਸ਼ਨ ਪ੍ਰੋਗਰਾਮ ਤਹਿਤ 3000 ਸੋਲਰ ਪੰਪ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਮਾਰਚ, 2022 ਤਕ 6500 ਹੋਰ ਸੋਲਰ ਪੰਪ ਲਗਾਏ ਜਾਣਗੇ। ਸੂਬੇ ਵਿੱਚ 66 ਕੇਵੀ ਸਬ-ਸਟੇਸ਼ਨ ਨੂੰ ਖੇਤੀਬਾੜੀ ਬਿਜਲੀ ਦੀ ਸਪਲਾਈ ਲਈ ਕਿਸਾਨਾਂ ਨੂੰ 1 ਅਤੇ 2 ਮੈਗਾਵਾਟ ਸਮਰੱਥਾ ਦੇ ਕੁੱਲ 220 ਮੈਗਾਵਾਟ ਸਮਰੱਥਾ ਵਾਲੇ ਸੌਰ ਊਰਜਾ ਪਲਾਂਟ ਅਲਾਟ ਕੀਤੇ ਜਾਣਗੇ। ਇਸ ਤੋਂ ਇਲਾਵਾ ਫੀਡਰ ਲੈਵਲ ਸੋਲਰਾਈਜੇਸ਼ਨ ਪੋ੍ਰਗਰਾਮ ਜ਼ਰੀਏ ਗਰਿੱਡ ਨਾਲ ਜੁੜੇ 25000 ਪੰਪਾਂ ਨੂੰ ਸੋਲਰਾਈਜ਼ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ