Friday, April 26, 2024

Punjab

ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਨਿਗੂਣੇ ਵਾਧੇ ਨੂੰ ਅਣਉਚਿਤ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਅਪਮਾਨ ਦੱਸਿਆ

PUNJAB NEWS EXPRESS | June 11, 2021 08:37 AM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਨਿਗੂਣਾ ਵਾਧਾ ਨਾ ਸਿਰਫ ਪੂਰੀ ਤਰਾਂ ਅਣਉਚਿਤ ਹੈ ਸਗੋਂ ਉਨਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨਾਂ ਦੇ ਜਖਮਾਂ ਉਤੇ ਲੂਣ ਛਿੜਕਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਿਰੰਤਰ ਨਾਕਾਮ ਰਹਿਣ ਅਤੇ ਉਨਾਂ ਦੀਆਂ ਸਮੱਸਿਆਵਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ ਵਿਚ ਲਈ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਦੀ ਆਲੋਚਨਾ ਕੀਤੀ। ਬੀਤੇ ਇਕ ਸਾਲ ਦੌਰਾਨ ਡੀਜਲ ਅਤੇ ਹੋਰ ਲਾਗਤਾਂ ਵਿਚ ਹੋਏ ਤਿੱਖੇ ਵਾਧੇ ਦਾ ਜਿਕਰ ਕਰਦੇ ਹੋਏ ਉਨਾਂ ਕਿਹਾ ਕਿ ਸਮਰਥਨ ਮੁੱਲ ਵਿਚ ਚਾਰ ਫੀਸਦੀ ਤੋਂ ਵੀ ਘੱਟ ਕੀਤਾ ਗਿਆ ਵਾਧਾ ਖੇਤੀ ਲਾਗਤਾਂ ਵਿਚ ਹੋਏ ਵਾਧੇ ਦੀ ਪੂਰਤੀ ਲਈ ਨਾਕਾਫੀ ਹੈ। ਉਨਾਂ ਕਿਹਾ ਕਿ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਇਜਾਫਾ ਵੀ ਮਾਮੂਲੀ ਹੈ। ਉਨਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ ਵਿਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ ਜਦਕਿ ਪਾਣੀ ਦੇ ਘਟ ਰਹੇ ਵਸੀਲੇ ਬਚਾਉਣ ਵਿਚ ਫਸਲੀ ਵੰਨ-ਸੁਵੰਨਤਾ ਜਰੂਰੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਸੀ ਜਿਨਾਂ ਵਿਚ ਇਹ ਸੁਝਾਅ ਦਿੱਤਾ ਗਿਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਫਸਲ ਦੇ ਉਤਪਾਦਨ ਦੀ ਕੁੱਲ ਔਸਤ ਲਾਗਤ ਦੀ 50 ਫੀਸਦੀ ਤੋਂ ਵੱਧ ਹੋਣਾ ਚਾਹੀਦਾ ਹੈ। ਉਨਾਂ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ ਵਿਚ ਅਤੇ ਮੁਲਕ ਦੀ ਖੁਰਾਕ ਸੁਰੱਖਿਆ ਲਈ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ ਤਾਂ ਇਕ ਪਾਸੇ ਰਿਹਾ ਸਗੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰ ਦਿੱਤੇ ਜਿਨਾਂ ਦਾ ਮਨੋਰਥ ਭਾਰਤ ਦੇ ਕਿਸਾਨਾਂ ਨੂੰ ਤਬਾਹ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਕਹਿ ਦੇਣਾ ਕਾਫੀ ਨਹੀਂ ਹੈ ਕਿ ਗੱਲਬਾਤ ਲਈ ਕਿਸਾਨਾਂ ਦੇ ਦਰਵਾਜੇ ਖੁੱਲੇ ਹਨ। ਉਨਾਂ ਜੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਉਸ ਤੋਂ ਬਾਅਦ ਖੇਤੀਬਾੜੀ ਭਾਈਚਾਰੇ ਅਤੇ ਸਮੁੱਚੇ ਮੁਲਕ ਦੇ ਹਿੱਤ ਵਿਚ ਖੇਤੀ ਸੈਕਟਰ ਵਿਚ ਯੋਗ ਅਤੇ ਅਰਥਪੂਰਨ ਸੁਧਾਰਾਂ ਲਈ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕੀਤੀ ਜਾਵੇ।
ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਵਿਚ ਉਤਪਾਦਨ ਦੀ ਅਸਲ ਲਾਗਤ ਨੂੰ ਵਿਚਾਰਨ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਾਰੇ ਖੇਤੀ ਉਤਪਾਦ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਦੇ ਮੁਤਾਬਕ ਕਿਸਾਨਾਂ ਦੀ ਲਾਗਤ ਅਤੇ 50 ਫੀਸਦੀ ਮੁਨਾਫੇ ਦੇ ਅਨੁਸਾਰ ਸਮਰਥਨ ਮੁੱਲ ਉਤੇ ਸੌਖੇ ਢੰਗ ਨਾਲ ਖਰੀਦਿਆ ਜਾਣਾ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਮਰਥਨ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਨੇ ਇਕ ਵਾਰ ਫੇਰ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਅਮਲ ਅਤੇ ਪ੍ਰਕਿਰਿਆ ਨੂੰ ਹੋਰ ਗੁੰਝਲਦਾਰ ਬਣਾ ਕੇ ਅਨਾਜ ਦੀ ਸੁਚਾਰੂ ਖਰੀਦ ਕਰਨ ਵਿਚ ਅੜਿੱਕੇ ਡਾਹ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਮਹਾਮਾਰੀ ਦੇ ਸਮੇਂ ਦੌਰਾਨ ਵੀ ਇਹ ਯਕੀਨੀ ਬਣਾਇਆ ਕਿ ਸਰਕਾਰ ਲਈ ਖੇਤੀਬਾੜੀ ਸਭ ਤੋਂ ਵੱਡਾ ਮਾਲੀਆ ਪੈਦਾ ਕਰਨਾ ਵਾਲਾ ਸੈਕਟਰ ਹੈ ਅਤੇ ਕਿਸਾਨਾਂ ਪ੍ਰਤੀ ਕੇਂਦਰ ਦਾ ਉਦਾਸੀਨ ਰਵੱਈਆ ਦੇਸ਼ ਦੇ ਹਿੱਤਾਂ ਲਈ ਘਾਤਕ ਸਾਬਤ ਹੋਵੇਗਾ। ਉਨਾਂ ਕਿਹਾ, ”ਇਹ ਰਵੱਈਆ ਭਾਰਤ ਨੂੰ ਮੁੜ ਹਰੀ ਕ੍ਰਾਂਤੀ ਤੋਂ ਪਹਿਲਾਂ ਵਾਲੇ ਦੌਰ ਵਿਚ ਧੱਕ ਦੇਵੇਗਾ ਜੋ ਸਾਨੂੰ ਸਾਡੇ ਲੋਕਾਂ ਦੀਆਂ ਭੋਜਨ ਨਾਲ ਸਬੰਧਤ ਲੋੜਾਂ ਦੀ ਪੂਰਤੀ ਕਰਨ ਲਈ ਮੁੜ ਠੂਠ ਫੜਨ ਲਈ ਮਜਬੂਰ ਕਰ ਦੇਵੇਗਾ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ