Saturday, April 27, 2024

Punjab

ਸਾਰਿਆਂ ਲਈ ਘਰ” ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

PUNJAB NEWS EXPRESS | June 12, 2021 07:48 AM

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਵਾਸਤੇ ਪੰਜਾਬ ਸਰਕਾਰ ਨੇ ਅੱਜ ਮੌਜੂਦਾ ਵਿੱਤੀ ਵਰੇ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜੂਰੀ ਦੇ ਦਿੱਤੀ ਹੈ।
ਇਹ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।
ਉਹਨਾਂ ਨੇ ਸੂਬੇ ਦੇ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ (ਡੀ.ਯੂਜ) ਦੀ ਵਿਕਰੀ ਨੂੰ ਵੀ ਹਰੀ ਝੰਡੀ ਦਿੱਤੀ।
ਲਾਭਪਾਤਰੀ ਆਧਾਰਤ ਨਿਰਮਾਣ (ਬੀ.ਐੱਲ.ਸੀ.) ਦੀ ਜ਼ਮੀਨੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਬੀ.ਐਲ.ਸੀ. ਨੂੰ ਹੋਰ ਬਿਹਤਰ ਬਣਾਉਣ ਅਤੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ ਅਤੇ ਬੀ.ਐਲ.ਸੀ. ਵਰਟੀਕਲ ਅਧੀਨ ਕੰਮ ਵਿੱਚ ਹੋਰ ਤੇਜੀ ਲਿਆਉਣ ਵਾਸਤੇ ਸੂਬਾ ਪੱਧਰੀ ਤਕਨੀਕੀ ਸੈੱਲ ਦੀਆਂ ਟੀਮਾਂ ਨੂੰ ਫੀਲਡ ਵਿੱਚ ਭੇਜਿਆ ਜਾਵੇਗਾ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸੀ.ਏ. ਪੁੱਡਾ ਸ੍ਰੀ ਮਾਲਵਿੰਦਰ ਸਿੰਘ ਜੱਗੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ