Thursday, April 25, 2024

Punjab

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

PUNJAB NEWS EXPRESS | June 12, 2021 07:51 AM

ਚੰਡੀਗੜ: ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਿਚ ਨਿਰੰਤਰ ਆਧਾਰ ਉਤੇ ਸੁਧਾਰ ਲਿਆਉਣ ਅਤੇ ਭਵਿੱਖ ਲਈ ਵਾਤਾਵਰਣ ਸੰਤੁਲਨ ਨੂੰ ਸਲਾਮਤ ਰੱਖਣ ਦੀ ਲੋੜ ਉਤੇ ਜੋਰ ਦਿੱਤਾ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਲਈ 3780 ਕਰੋੜ ਦੀ ਲਾਗਤ ਨਾਲ ‘ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ।
ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਕੰਮਕਾਜ ਦਾ ਵਰਚੂਅਲ ਤੌਰ ਉਤੇ ਜਾਇਜਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਜਿਨਾਂ ਕੋਲ ਖੇਤੀਬਾੜੀ ਦਾ ਮਹਿਕਮਾ ਵੀ ਹੈ, ਨੇ ਖੇਤੀਬਾੜੀ ਸੈਕਟਰ ਵਿਚ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਜੋੜਨ ਦੀ ਮਹੱਤਤਾ ਉਤੇ ਜੋਰ ਦਿੱਤਾ ਤਾਂ ਕਿ ਕਿਸਾਨਾਂ ਨੂੰ ਪੂਰਾ ਫਾਇਦਾ ਮਿਲ ਸਕੇ।
ਰਵਾਇਤੀ ਖੇਤੀ ਨਾਲ ਕਿਸਾਨਾਂ ਦੀ ਆਮਦਨ ਉਤੇ ਅਸਰ ਪੈਣ ’ਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਬਾਗਬਾਨੀ ਵਿਭਾਗ ਨੂੰ ਮੌਜੂਦਾ ਸਿਟਰਸ ਅਸਟੇਟਾਂ ਨੂੰ ਹੋਰ ਮਜਬੂਤ ਕਰਨ ਲਈ ਆਖਿਆ ਤਾਂ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਫਲਾਂ ਦਾ ਉਤਪਾਦਨ ਕਰਨ ਲਈ ਢੁਕਵੀਂ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨਾਂ ਕਿਹਾ ਕਿ ਕਿਨੂੰ, ਅਮਰੂਦ, ਲੀਚੀ ਵਰਗੀਆਂ ਵੱਧ ਕੀਮਤ ਵਾਲੀਆਂ ਬਾਗਬਾਨੀ ਫਸਲਾਂ ਦੇ ਉਤਪਾਦਨ ਨਾਲ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵੱਲ ਮੋੜਿਆ ਜਾ ਸਕੇਗਾ। ਇਸੇ ਦੌਰਾਨ ਉਨਾਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸਾਂਝੇ ਤੌਰ ਉਤੇ ਕਿਸਾਨਾਂ ਲਈ ਪਾਸਾਰ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨ ਲਈ ਆਖਿਆ ਤਾਂ ਕਿ ਉਨਾਂ ਨੂੰ ਫਸਲੀ ਵਿਭਿੰਨਤਾ ਦੇ ਹਿੱਸੇ ਵਜੋਂ ਸਬਜੀਆਂ ਦੇ ਉਤਪਾਦਨ ਲਈ ਉਤਸ਼ਾਹਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੇ ਵਫਦ ਨੂੰ ਖੇਤੀਬਾੜੀ ਵਿਕਾਸ ਅਤੇ ਜਲ ਪ੍ਰਬੰਧਨ ਦੇ ਮਾਡਲ ਦਾ ਅਧਿਐਨ ਕਰਨ ਲਈ ਇਜਰਾਈਲ ਭੇਜਣ ਦੇ ਆਦੇਸ਼ ਦਿੱਤੇ ਕਿਉਂ ਜੋ ਉਥੋਂ ਦੀਆਂ ਜਲਵਾਯੂ ਪ੍ਰਸਥਿਤੀਆਂ ਵੀ ਪੰਜਾਬ ਵਰਗੀਆਂ ਹੀ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨਾਲੋਜੀ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਕਿਉਂ ਜੋ ਇਸ ਵਿਧੀ ਨਾਲ ਸਿੰਜਾਈ ਪਾਣੀ ਨੂੰ ਬਚਾਉਣ ਤੋਂ ਇਲਾਵਾ ਪਰਵਾਸੀਆਂ ਦੇ ਮੁੜਨ ਨਾਲ ਮਜਦੂਰਾਂ ਦੀ ਕਮੀ ਦੀ ਘਾਟ ਨਾਲ ਨਿਪਟਣ ਵਿਚ ਮਦਦ ਮਿਲੇਗੀ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਵਿਭਾਗ ਵੱਲੋਂ ਮੌਜੂਦਾ ਸਾਉਣੀ ਸੀਜਨ ਦੌਰਾਨ ਸਿੱਧੀ ਬਿਜਾਈ ਹੇਠ ਇਕ ਮਿਲੀਅਨ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਸਫਲਤਾਪੂਰਵਕ ਪੂਰਾ ਹੋਵੇਗਾ।
ਬਾਸਮਤੀ ਵਿਚ ਕੀਟਨਾਸ਼ਕਾਂ ਦੀ ਗੁਜਾਇੰਸ਼ ਦੀ ਰੋਕਥਾਮ ਲਈ ਬਾਸਮਤੀ ਉਤਪਾਦਕਾਂ ਦਰਮਿਆਨ ਜਾਗਰੂਕਤਾ ਲਿਆਉਣ ਦੀ ਮਹੱਤਤਾ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਵਿਆਪਕ ਮੁਹਿੰਮ ਚਲਾਉਣ ਲਈ ਆਪਣੇ ਯਤਨ ਤੇਜ ਕਰਨ ਲਈ ਕਿਹਾ ਤਾਂ ਕਿ ਉਨਾਂ ਨੂੰ ਕੀਟਨਾਸ਼ਕਾਂ ਦੀ ਸੁਰੱਖਿਅਤ ਅਤੇ ਢੁਕਵੀਂ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਕਦਮ ਨਾਲ ਬਾਸਮਤੀ ਦੀ ਗੁਣਵੱਤਾ ਵਿਚ ਵਰਨਣਯੋਗ ਸੁਧਾਰ ਹੋਵੇਗਾ ਜਿਸ ਨਾਲ ਇਸ ਦੀ ਬਰਾਮਦ ਨੂੰ ਹੁਲਾਰਾ ਮਿਲੇਗਾ। ਉਨਾਂ ਨੇ ਵਧੀਕ ਮੁੱਖ ਸਕੱਤਰ ਵਿਕਾਸ ਨੂੰ ਬਾਸਮਤੀ ਦੀ ਬਰਾਮਦ ਦੀਆਂ ਖੇਪਾਂ ਵਿਚ ਜਿਨਾਂ ਕੀਟਨਾਸ਼ਕਾਂ ਦੀ ਗੁਜਾਇੰਸ਼ ਪਾਈ ਗਈ ਹੈ, ਉਨਾਂ ਕੀਟਨਾਸ਼ਕਾਂ ਉਤੇ ਤੁਰੰਤ ਪਾਬੰਦੀ ਲਾਉਣ ਲਈ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ ਜਾਵੇ।
ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਬਿਜਲੀ ਵਿਭਾਗ ਨਾਲ ਸਲਾਹ-ਮਸ਼ਵਰਾ ਕਰਕੇ ‘ਪਾਣੀ ਬਚਾਓ, ਪੈਸਾ ਕਮਾਓ ਸਕੀਮ’ ਦਾ ਦਾਇਰਾ ਵਧਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਤਾਂ ਕਿ ਤੇਜੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਇਹ ਸਕੀਮ ਸਾਲ 2019-21 ਵਿਚ ਪਾਇਲਟ ਪ੍ਰਾਜੈਕਟ ਦੇ ਆਧਾਰ ਉਤੇ ਛੇ ਫੀਡਰਾਂ ਉਤੇ ਸ਼ੁਰੂ ਕੀਤੀ ਗਈ ਸੀ ਅਤੇ ਇਸ ਸਕੀਮ ਨਾਲ ਜੁੜੇ 972 ਕਿਸਾਨਾਂ ਨੂੰ 8.19 ਲੱਖ ਰੁਪਏ ਅਦਾ ਕੀਤੇ ਗਏ। ਹੁਣ ਸਕੀਮ ਦਾ ਵਿਸਥਾਰ ਕਰਕੇ 11 ਜਿਲਿਆਂ ਵਿਚ 250 ਫੀਡਰਾਂ ਨੂੰ ਇਸ ਹੇਠ ਲਿਆਂਦਾ ਗਿਆ ਹੈ।
ਪਰਾਲੀ ਸਾੜਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਹੀ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਜਾਵੇ ਤਾਂ ਕਿ ਹਵਾ ਪ੍ਰਦੂਸ਼ਣ ਤੋਂ ਵਾਤਾਵਰਣ ਨੂੰ ਬਚਾਇਆ ਜਾ ਸਕੇ। ਉਨਾਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਸ਼ੀਨਰੀ ਦੀ ਸੌਖੀ ਪਹੁੰਚ ਅਤੇ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਝੋਨੇ ਦੀ ਪਰਾਲੀ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ। ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਦੇ ਇਵਜ ਵਿਚ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਲੋੜ ਉਤੇ ਦਿੱਤਾ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਅਦਾ ਕਰਨਾ ਚਾਹੀਦਾ ਹੈ।
ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਨਿਰਪੱਖ ਅਤੇ ਪਾਰਦਰਸੀ ਢੰਗ ਰਾਹੀਂ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਵੱਖ ਵੱਖ ਵਿਕਾਸ ਯੋਜਨਾਵਾਂ ਦਾ ਲਾਭ ਹਰੇਕ ਕਿਸਾਨ ਨੂੰ ਮਿਲੇ ਸਕੇ।
ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਪੰਜਾਬ ਰਾਜ ਕਿਸਾਨ ਕਮਿਸਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਸੁਝਾਅ ਦਿੱਤਾ ਕਿ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਨ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਕਾਰਬਨ ਕ੍ਰੈਡਿਟ ਦਾ ਲਾਭ ਲੈਣ ਵਾਸਤੇ ਇਕ ਪ੍ਰੋਗਰਾਮ ਉਲੀਕਿਆ ਜਾਣਾ ਚਾਹੀਦਾ ਹੈ ਤਾਂ ਜੋ ਉਨਾਂ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਸਕੇ ਜਿਨਾਂ ਨੇ ਪਹਿਲਾਂ ਹੀ ਇਨਾਂ ਨਵੀਨ ਤਕਨੀਕਾਂ ਨੂੰ ਅਪਣਾ ਲਿਆ ਹੈ। ਉਨਾਂ ਨੇ ਸ਼ੁਰੂਆਤੀ ਟ੍ਰੇਨਿੰਗ ਅਤੇ ਮਿਡ-ਕਰੀਅਰ ਟ੍ਰੇਨਿੰਗ ਜ਼ਰੀਏ ਖੇਤੀਬਾੜੀ ਵਿਭਾਗ ਦੇ ਸਟਾਫ ਦੇ ਸਮਰੱਥਾ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੱਤਾ।
ਖੇਤੀਬਾੜੀ ਵਿਭਾਗ ਦੀਆਂ ਵੱਡੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਬਾਰੇ ਸੰਖੇਪ ਪੇਸਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਵਿਭਾਗ ਦਾ ਧਿਆਨ ਉਤਪਾਦਕਤਾ ਅਤੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਦੀ ਖੁਸਹਾਲੀ ਵੱਲ ਤਬਦੀਲ ਹੋ ਗਿਆ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਇੱਕ ਛੱਤ ਹੇਠਾਂ ਵਿਸਤਾਰ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਖੇਤੀਬਾੜੀ ਵਿਕਾਸ ਬਿਊਰੋਜ਼ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੀਆਂ ਗਤੀਵਿਧੀਆਂ ਨੂੰ ਮਿਲਾਉਣ ਦੀ ਤਿਆਰੀ ਵਿੱਚ ਹੈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਚੁੱਕੇ ਗਏ ਪ੍ਰਭਾਵੀ ਕਦਮਾਂ ਬਾਰੇ ਜਾਣੂ ਕਰਵਾਇਆ। ਉਨਾਂ ਖੇਤੀਬਾੜੀ ਵਿਭਾਗ ਵੱਲੋਂ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਹੀ ਵਰਤੋਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸਲਾਘਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਬਾਗਬਾਨੀ ਵਿਭਾਗ ਦੀ ਇੱਕ ਪੁਸਤਕ ਵੀ ਜਾਰੀ ਕੀਤੀ ਜਿਸ ਦਾ ਸਿਰਲੇਖ ‘ਬਾਗਬਾਨੀ, ਕਿਸਾਨਾਂ ਲਈ ਖੁਸਹਾਲੀ’ ਦਾ ਇੱਕ ਰੋਡ ਮੈਪ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਮੰਡੀ ਬੋਰਡ ਰਵੀ ਭਗਤ, ਸਕੱਤਰ ਬਾਗਬਾਨੀ ਗਗਨਦੀਪ ਸਿੰਘ ਬਰਾੜ, ਐਮ.ਡੀ. ਪੰਜਾਬ ਐਗਰੋ ਮਨਜੀਤ ਸਿੰਘ ਬਰਾੜ, ਕਮਿਸਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ, ਪੀ.ਏ.ਯੂ. ਦੇ ਉਪ ਕੁਲਪਤੀ ਡਾ. ਬੀ.ਐਸ. ਢਿੱਲੋਂ, ਡਾਇਰੈਕਟਰ ਖੇਤੀਬਾੜੀ ਡਾ. ਐਸ.ਐਸ. ਸਿੱਧੂ, ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ ਅਤੇ ਐਮ.ਡੀ. ਪੰਜਾਬ ਵੇਅਰਹਾਊਸਿੰਗ ਕਾਰਪੋਰੇਸਨ ਜਸਨਜੀਤ ਸਿੰਘ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ