Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਅਕਾਲੀ ਦਲ ਬਾਦਲ ਦੇ ਸਾਬਕਾ ਜਿ਼ਲ੍ਹਾ ਪ੍ਰਧਾਨ ਮਵੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) `ਚ ਸ਼ਾਮਿਲ

PUNJAB NEWS EXPRESS | June 12, 2021 07:55 AM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦੇ ਹਿਤੈਸ਼ੀ ਲੋਕ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਦੇ ਸਰਗਰਮ ਅਤੇ ਉਘੇ ਆਗੂਆਂ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ਼ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਮੂਲੀਅਤ ਕੀਤੀ।
ਅਕਾਲੀ ਦਲ ਬਾਦਲ ਤਾਨਾਸ਼ਾਹੀ, ਗਲਤ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਰੋਸ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਦਲ ਬਾਦਲ ਦੇ ਪਟਿਆਲਾ ਦੇ ਸਾਬਕਾ ਜਿ਼ਲ੍ਹਾ ਪ੍ਰਧਾਨ ਅਤੇ ਐਗਜੈਕਟਿਵ ਮੈਂਬਰ ਕਸ਼ਮੀਰ ਸਿੰਘ ਮਵੀ, ਜਥੇਦਾਰ ਸੂਬਾ ਸਿੰਘ ਗਲੋੜੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਿ਼ਲ੍ਹਾ ਪਟਿਆਲਾ, ਸ: ਧਰਮ ਸਿੰਘ ਮਵੀ, ਸ: ਸੁਖਜਿੰਦਰ ਸਿੰਘ ਮਵੀ ਸਾਬਕਾ ਡਾਇਰੈਕਟਰ ਮਿਲਕਫੈਡ ਪੰਜਾਬ, ਗਜਿੰਦਰ ਸਿੰਘ ਪਾਤੜਾਂ ਸਾਬਕਾ ਸਕੱਤਰ ਕਾਪਰੇਟਿਵ ਸੁਸਾਈਟੀ ਗੁਲਜ਼ਾਰਪੁਰ, ਸ: ਗੁਰਬਚਨ ਸਿੰਘ ਪ੍ਰੇਮਸਿੰਘ ਵਾਲਾ , ਨਿਰਭੈ ਸਿੰਘ ਨਿਆਨ ਲੰਬਰਦਾਰ ਤੇ ਮੈਂਬਰ ਪੰਚਾਇਤ ਪਿੰਡ ਨਿਆਨ, ਮਨਜੀਤ ਸਿੰਘ ਸੋਹੀ ਕਨੇਡਾ ਨੇ ਅਕਾਲੀ ਦਲ ਬਾਦਲ ਤੋਂ ਸ: ਰਣਧੀਰ ਸਿੰਘ ਰਖੜਾ ਦੀ ਪ੍ਰੇਰਣਾ ਸੱਦਕਾ ਕਿਨਾਰਾ ਕਰ ਲਿਆ।ਉਪਰੋਕਤ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿੱਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ `ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀ ਹੈ ਅਤੇ ਅਕਾਲੀ ਦਲ ਬਾਦਲ ਇੱਕ ਕਾਰਪੋਰੇਟ ਘਰਾਣਾ ਬਣ ਕੇ ਰਹਿ ਗਿਆ ਹੈ। ਇਸ ਲਈ ਪੰਥ ਦਾ ਦਰਦ ਰੱਖਣ ਵਾਲੇ ਪੰਥਕ ਸੋਚ ਦੇ ਧਾਰਨੀ ਲੋਕਾਂ ਲਈ ਉਥੇ ਕੋਈ ਥਾਂ ਨਹੀ ਹੈ। ਸਬੰਧਤ ਉਪਰੋਕਤ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜਾ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸ: ਢੀਂਡਸਾ ਨੇ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ- ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ `ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ: ਬੀਰ ਦਵਿੰਦਰ ਸਿੰਘ, ਸ:ਰਣਧੀਰ ਸਿੰਘ ਰਖੜਾ, ਤਜੇਂਦਰਪਾਲ ਸਿੰਘ ਸੰਧੂ, ਜਰਨਲ ਸਕੱਤਰ ਸ: ਕਰਨੈਲ ਸਿੰਘ ਪੀਰ ਮੁਹੰਮਦ, ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਸਾਬਕਾ ਡੀਐਸਪੀ ਨਾਹਰ ਸਿੰਘ ਅਤੇ ਮਨਿੰਦਰਪਾਲ ਸਿੰਘ ਬਰਾੜ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ