Thursday, April 25, 2024

Punjab

ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

PUNJAB NEWS EXPRESS | June 12, 2021 07:31 PM

ਚੰਡੀਗੜ੍ਹ: ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਦਿੱਤੀ।

ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਬੋਰਡ ਦੀ 11 ਜੂਨ 2021 ਨੂੰ ਹੋਈ ਮੀਟਿੰਗ ਵਿੱਚ 968 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹਨਾਂ ਅਸਾਮੀਆਂ ਲਈ ਪੜਾਅਵਾਰ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਬੋਰਡ ਵਲੋਂ ਅਗਲੇ ਮਹੀਨੇ ਤੋਂ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ, ਲੀਗਲ ਕਲਰਕ ਅਤੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਲੈਣ ਦੀ ਤਿਆਰੀ ਵੀ ਕਰ ਲਈ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ