Saturday, April 27, 2024

Punjab

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

PUNJAB NEWS EXPRESS | June 12, 2021 07:40 PM

ਚੰਡੀਗੜ੍ਹ:ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰਾਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ, ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਹਰਿਮੰਦਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ 'ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ, ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਸੀ।

ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ ਦੀ ਵਰਤੋਂ ਦੀ ਪੇਸ਼ਕਸ਼ ਵੀ ਕੀਤੀ ਸੀ, ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਾਜੈਕਟ ਨੂੰ ਚਲਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰਾਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਯੂਨਾਈਟਿਡ ਸਿੱਖ ਮਿਸ਼ਨ ਅਤੇ ਐਸ.ਜੀ.ਪੀ.ਸੀ. ਵੱਲੋਂ ਸੰਕਲਪਿਤ ਕੀਤੇ ਇਸ ਪ੍ਰਾਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ