Thursday, April 18, 2024

Punjab

ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਵਾਸਤੇ 40.26 ਕਰੋੜ ਦੀ ਗ੍ਰਾਂਟ ਜਾਰੀ

PUNJAB NEWS EXPRESS | June 15, 2021 08:02 AM

ਚੰਡੀਗੜ:ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।
ਇਹ ਗ੍ਰਾਂਟ ਸਕੂਲਾਂ ਵਿੱਚ ਖ਼ਰਾਬ ਅਵਸਥਾ ਵਿੱਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖ੍ਰੀਦਦਾਰੀ, ਲੈਬਾਟਰੀਆਂ ਦੇ ਵਿਕਾਸ ਲਈ, ਬਿਜਲਈ ਖ਼ਰਚਿਆਂ, ਇੰਟਰਨੈੱਟ ਸੇਵਾਵਾਂ, ਪਾਣੀ ਦੀ ਵਿਵਸਥਾ ਅਤੇ ਸਿੱਖਣ-ਸਿਖਾਉਣ ਸਮੱਗਰੀ ਲਈ ਖ਼ਰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵੱਲੋਂ ਇਮਾਰਤ ਦੇ ਰੱਖ-ਰਖਾਵ, ਪਖਾਨਿਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਇਹ ਰਾਸ਼ੀ ਪ੍ਰਯੋਗ ਵਿੱਚ ਲਿਆਂਦੀ ਜਾ ਸਕਦੀ ਹੈ।
ਬੁਲਾਰੇ ਨੇ ਇਸ ਦੀ ਵਿਸਤ੍ਰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਰਤਸਰ ਜ਼ਿਲੇ ਲਈ 331.50 ਲੱਖ ਰੁਪਏ, ਬਰਨਾਲਾ ਲਈ 70.15 ਲੱਖ ਰੁਪਏ, ਬਠਿੰਡਾ ਲਈ 171.31 ਲੱਖ ਰੁਪਏ, ਫ਼ਰੀਦਕੋਟ ਜ਼ਿਲੇ ਲਈ 104.10 ਲੱਖ ਰੁਪਏ, ਫ਼ਤਹਿਗੜ ਸਾਹਿਬ ਲਈ 113.65 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲੇ ਲਈ 192.95 ਲੱਖ ਰੁਪਏ, ਫ਼ਿਰੋਜ਼ਪੁਰ ਲਈ 193.10 ਲੱਖ ਰੁਪਏ, ਗੁਰਦਾਸਪੁਰ ਲਈ 265.50 ਲੱਖ ਰੁਪਏ, ਹੁਸ਼ਿਆਰਪੁਰ ਜ਼ਿਲੇ 224.05 ਲੱਖ ਰੁਪਏ, ਜਲੰਧਰ ਜ਼ਿਲੇ 269.50 ਲੱਖ ਰੁਪਏ, ਕਪੂਰਥਲਾ ਲਈ 135.90 ਲੱਖ ਰੁਪਏ, ਲੁਧਿਆਣਾ ਲਈ 350.70 ਲੱਖ ਰੁਪਏ, ਮਾਨਸਾ ਲਈ 122.15 ਲੱਖ ਰੁੁਪਏ, ਮੋਗਾ ਲਈ 137.70 ਲੱਖ ਰੁਪਏ, ਮੋਹਾਲੀ ਲਈ 153.90 ਲੱਖ ਰੁਪਏ, ਮੁਕਤਸਰ ਲਈ 139.30 ਲੱਖ ਰੁਪਏ, ਨਵਾਂ ਸ਼ਹਿਰ ਜ਼ਿਲੇ ਲਈ 107.85 ਲੱਖ ਰੁਪਏ, ਪਠਾਨਕੋਟ ਲਈ 86.65 ਲੱਖ ਰੁਪਏ, ਪਟਿਆਲਾ ਲਈ 280.85 ਲੱਖ ਰੁਪਏ, ਰੂਪਨਗਰ ਲਈ 130.85 ਲੱਖ ਰੁਪਏ, ਸੰਗਰੂਰ ਲਈ 222.65 ਲੱਖ ਰੁਪਏ ਅਤੇ ਤਰਨਤਾਰਨ ਜ਼ਿਲੇ ਲਈ 189.75 ਲੱਖ ਰੁਪਏ ਦੀ ਗ੍ਰ੍ਰਾਂਟ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਗ੍ਰਾਂਟ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ