Saturday, May 18, 2024

Punjab

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 128 ਮੈਡੀਕਲ ਮਾਹਿਰਾਂ ਦੀ ਭਰਤੀ

PUNJAB NEWS EXPRESS | July 01, 2021 08:39 AM

ਚੰਡੀਗੜ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਸ਼੍ਰੇਣੀਆਂ ਅਧੀਨ ਲਗਭਗ 11, 500 ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ।

ਪ੍ਰਮੁੱਖ ਸਕੱਤਰ ਸਿਹਤ, ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਅੱਜ ਨਿਯੁਕਤੀ ਪ੍ਰਕਿਰਿਆ ਵਿਚ 41-ਮਾਈਕ੍ਰੋਬਾਇਓਲੌਜਿਸਟ, 21-ਈ.ਐਨ.ਟੀ., 13- ਕਮਿਉਨਿਟੀ ਮੈਡੀਸਨ, 17- ਪੈਥੋਲੋਜੀ, 11-ਮਨੋਰੋਗੀ ਮਾਹਿਰਾਂ, 13-ਅੱਖਾਂ ਦੇ ਮਾਹਰ, 19-ਜਨਰਲ ਸਰਜਰੀ, 6-ਚਮੜੀ ਅਤੇ ਵੀ.ਡੀ. ਦੇ ਮਾਹਿਰਾਂ, 10-ਫੋਰੈਂਸਿਕ ਮੈਡੀਸਨ ਅਤੇ 4-ਬੀ.ਟੀ.ਓ. ਦੀ ਮੈਡੀਕਲ ਮਾਹਿਰਾਂ ਵਜੋਂ ਨਿਯੁਕਤੀ ਕੀਤੀ ਗਈ ਹੈ।ਉਨਾਂ ਕਿਹਾ ਕਿ ਹਾਲ ਹੀ ਵਿੱਚ ਵਿਭਾਗ ’ਚ ਮੈਡੀਕਲ ਅਫ਼ਸਰਾਂ, ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਦੇ ਕਰਮਚਾਰੀਆ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਸ ਨਾਲ ਡਾਕਟਰੀ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ।

ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਸਾਰੇ ਡਾਕਟਰੀ ਭਾਈਚਾਰੇ ਨੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਅਤੇ ਇਨਾਂ ਨਵੀਆਂ ਨਿਯੁਕਤੀਆਂ ਨਾਲ ਮਹਾਂਮਾਰੀ ਸਬੰਧੀ ਡਿਊਟੀਆਂ ਵਿੱਚ ਲੱਗੇ ਮੈਡੀਕਲ ਅਮਲੇ ਨੂੰ ਰਾਹਤ ਮਿਲੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ ਅਤੇ ਮਾਸ ਮੀਡੀਆ ਅਧਿਕਾਰੀ ਗੁਰਮੀਤ ਸਿੰਘ ਰਾਣਾ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ