Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਪਸ਼ੂ ਪਾਲਣ ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ : ਗਡਵਾਸੂ ਵੀ. ਸੀ.

PUNJAB NEWS EXPRESS | July 02, 2021 05:17 PM

ਅੰਮਿ੍ਰਤਸਰ: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਉਪ-ਕੁਲਪਤੀ ਡਾ: ਇੰਦਰਜੀਤ ਸਿੰਘ ਜੋ ਕਿ ਇਕ ਉੱਘੇ ਵੈਟਰਨਰੀ ਵਿਗਿਆਨੀ ਹਨ, ਨੇ ਅੱਜ ਕਿਹਾ ਕਿ ਪਸ਼ੂ ਪਾਲਣ ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ। ਉਨ੍ਹਾਂ ਪਸ਼ੂਆਂ ਦੇ ਪਾਲਣ ਪੋਸ਼ਣ ਅਤੇ ਉਨ੍ਹਾਂ ਨੂੰ ਸੰਭਾਲਣ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਦੁੱਧ ਅਤੇ ਪਸ਼ੂ ਉਤਪਾਦਾਂ ਦੀ ਜ਼ਰੂਰਤ ਵੱਧ ਰਹੀ ਹੈ ਅਤੇ ਇਸ ਲਈ ਪਸ਼ੂ ਪਾਲਣ ਕਿਸਾਨਾਂ ਲਈ ਲਾਹੇਵੰਦ ਧੰਦਾ ਵਜੋਂ ਵਿਕਸਿਤ ਹੋ ਸਕਦਾ ਹੈ।

ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਅੱਜ ਇੱਥੇ ਖਾਲਸਾ ਕਾਲਜ ਆਫ਼ ਵੈਟਰਨਰੀ ਅਤੇ ਐਨੀਮਲ ਸਾਇੰਸਜ਼ (ਕੇਸੀਵੀਐਸ) ਕੈਂਪਸ ਦੇ ਮੈਨੇਜ਼ਮੈਂਟ ਅਤੇ ਫੈਕਲਟੀ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕੋਵਿਡ -19 ਸਥਿਤੀ ਦੇ ਮੱਦੇਨਜ਼ਰ ਵੈਟਰਨਰੀ ਡਾਕਟਰਾਂ ਦੇ ਸਾਹਮਣੇ ਅਲੱਗ‐ਅਲੱਗ ਪੇਸ਼ ਆਈਆਂ ਨਵੀਆਂ ਚੁਣੌਤੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਦੱਸਿਆ ਕਿ ਕਿਵੇਂ ਵੈਟਰਨਰੀ ਵਿਗਿਆਨੀਆਂ ਨੇ ਉਨ੍ਹਾਂ ਦੇ ਤਜ਼ਰਬੇ ਰਾਹੀਂ ਡਾਕਟਰੀ ਭਾਈਚਾਰੇ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਨਜਿੱਠਣ ’ਚ ਸਹਾਇਤਾ ਕੀਤੀ ਹੈ।

ਉਨ੍ਹਾਂ ਦਾ ਕੈਂਪਸ ਵਿਖੇ ਪੁੱਜਣ ’ਤੇ ਕਾਲਜ ਪਿ੍ਰੰਸੀਪਲ ਡਾ. ਪੀ. ਕੇ. ਕਪੂਰ ਅਤੇ ਐਮ. ਡੀ. ਡਾ. ਐਸ. ਕੇ. ਨਾਗਪਾਲ ਨੇ ਸਵਾਗਤ ਕੀਤਾ। ਉਪਰੰਤ ਉਨ੍ਹਾਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਇਕ ਮੀਟਿੰਗ ਕੀਤੀ ਅਤੇ ਦੋਵਾਂ ਨੇ ਵੈਟਰਨਰੀ ਸਿੱਖਿਆ ਦੀ ਪ੍ਰਫ਼ੁਲਤਾ, ਜਾਨਵਰਾਂ ਦੇ ਇਲਾਜ ਅਤੇ ਦੇਖਭਾਲ ਦੀ ਵੱਧਦੀ ਮੰਗ ਅਤੇ ਖੋਜ ਖੇਤਰ ਸਮੇਤ ਵੱਖ‐ਵੱਖ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਕਾਲਜ ਦੇ ਉੱਚ ਪੱਧਰੀ ਬੁਨਿਆਦੀ ਢਾਂਚੇ ਅਤੇ ਮਾਹਿਰ ਫੈਕਲਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਾਲਜ ਦਾ ਦੌਰਾ ਕਰਨ ਦੌਰਾਨ ਕਿਹਾ ਕਿ ਇਹ ਨਿੱਜੀ ਕਾਲਜ ਖੇਤਰ ਦਾ ਇਕੋ ਇਕ ਅਦਾਰਾ ਹੈ ਜਿਥੇ ਕਿ ਬੁਨਿਆਦੀ ਢਾਂਚਾ ਸਰਕਾਰੀ ਅਦਾਰਿਆਂ ਤੋਂ ਵੀ ਵਧੀਆ ਹੈ।

ਇਸ ਉਪਰੰਤ ਉਨ੍ਹਾਂ ਪਿੰਡ ਮਾਹਲ ਵਿਖੇ ਕਾਲਜ ਦੇ ਮਲਟੀ‐ਡਿਸਪਲਨਰੀ‐ਵੈਟਰਨਰੀ ਕਲੀਨਿਕਲ ਕੰਪਲੈਕਸ (ਵੀ. ਸੀ. ਸੀ.) ਦਾ ਦੌਰਾ ਕੀਤਾ ਅਤੇ ਪਸ਼ੂਆਂ ਦੇ ਇਲਾਜ ਲਈ ਉਪਲਬੱਧ ਡਾਕਟਰੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਛੀਨਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਡਾ. ਇੰਦਰਜੀਤ ਸਿੰਘ ’ਤੇ ਮਾਣ ਹੈ ਜੋ ਪੇਸ਼ੇਵਰ ਵੈਟਰਨਰੀ ਸਿੱਖਿਅਕ, ਜਾਨਵਰਾਂ ਦੀ ਦੇਖਭਾਲ ਅਤੇ ਇਲਾਜ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਹਿੰਦੇ ਹਨ। ਇਸ ਮੌਕੇ ਸ: ਛੀਨਾ ਨੇ ਡਾ. ਕਪੂਰ ਅਤੇ ਡਾ. ਨਾਗਪਾਲ ਦੇ ਨਾਲ ਮਿਲ ਕੇ ਡਾ. ਇੰਦਰਜੀਤ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਕਾਲਜ ਦੀ ਤਸਵੀਰ ਭੇਂਟ ਕਰਕ। ਸਨਮਾਨਿਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ