Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪਟਿਆਲਾ ਜ਼ਿਲ੍ਹੇ ਦੇ 94 ਪ੍ਰਾਇਮਰੀ ਤੇ 29 ਸੈਕੰਡਰੀ ਵਿੰਗ ਦੇ ਸਕੂਲਾਂ 'ਚ 25 ਫ਼ੀਸਦੀ ਤੋਂ ਜ਼ਿਆਦਾ ਬੱਚੇ ਵਧੇ

PUNJAB NEWS EXPRESS | July 04, 2021 05:09 PM

ਪਟਿਆਲਾ: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਬਦੌਲਤ ਜ਼ਿਲ੍ਹਾ ਪਟਿਆਲਾ ਦੇ 94 ਪ੍ਰਾਇਮਰੀ ਤੇ 29 ਸੈਕੰਡਰੀ ਵਿੰਗ ਦੇ ਸਕੂਲਾਂ 'ਚ ਇਸ ਸੈਸ਼ਨ ਦੌਰਾਨ 25 ਫ਼ੀਸਦੀ ਤੋਂ ਵਧੇਰੇ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਹੋਈ ਹਫ਼ਤਾਵਾਰੀ ਮੀਟਿੰਗ 'ਚ ਜ਼ਿਲ੍ਹਾ ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨੇ ਉਕਤ ਰਿਪੋਰਟ ਪੇਸ਼ ਕੀਤੀ ਹੈ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 16166 ਬੱਚੇ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ 211184 ਵਿਦਿਆਰਥੀ ਨਿੱਜੀ ਸਕੂਲਾਂ 'ਚੋਂ ਹੱਟ ਕੇ ਆਏ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 940 ਪ੍ਰਾਇਮਰੀ ਸਕੂਲਾਂ 'ਚ ਚਾਲੂ ਸੈਸ਼ਨ ਦੌਰਾਨ 8120 ਵਿਦਿਆਰਥੀ ਨਿੱਜੀ ਸਕੂਲਾਂ ਨੂੰ ਛੱਡ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ 'ਚ 28 ਤੋਂ ਵੱਧ ਕੇ 102 ਬੱਚੇ ਹੋ ਗਏ ਹਨ, ਇਸ ਤਰ੍ਹਾਂ ਦਾਖ਼ਲੇ 'ਚ 364 ਫ਼ੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 375 ਸੈਕੰਡਰੀ ਵਿੰਗ ਦੇ ਸਕੂਲਾਂ 'ਚ 8046 ਵਿਦਿਆਰਥੀ ਨਿੱਜੀ ਸਕੂਲਾਂ ਨੂੰ ਛੱਡ ਕੇ ਦਾਖਲ ਹੋਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ 'ਚ 1367 ਭਾਵ 53 ਪ੍ਰਤੀਸ਼ਤ ਬੱਚੇ ਮੌਜੂਦਾ ਸੈਸ਼ਨ ਦੌਰਾਨ ਵਧੇ ਹਨ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ 'ਚ ਇਸ ਵਾਰ 1225 ਬੱਚੇ ਭਾਵ 30 ਫ਼ੀਸਦੀ ਵਾਧਾ ਹੋਇਆ ਹੈ।
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ 'ਚ 1105 ਬੱਚੇ ਭਾਵ 39 ਫ਼ੀਸਦੀ ਦਾਖਲਾ ਵਧਿਆ ਹੈ। ਉਕਤ ਵਾਧੇ ਸਬੰਧੀ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀ ਅਗਵਾਈ 'ਚ ਕੀਤੇ ਗਏ ਵੱਡੇ ਉਪਰਾਲਿਆਂ ਸਦਕਾ ਹੀ ਰਾਜ ਦੇ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵੱਡੀ ਗਿਣਤੀ 'ਚ ਵਾਧਾ ਹੋਇਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ ਦੇ ਪ੍ਰਿੰ. ਰਜਨੀਸ਼ ਗੁਪਤਾ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਵਿਭਾਗ ਨੇ ਹਰ ਖੇਤਰ 'ਚ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਹੈ। ਜਿਸ ਸਦਕਾ ਪੰਜਾਬ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਬੋਲੜ ਦੇ ਸੈਂਟਰ ਹੈੱਡ ਟੀਚਰ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ 'ਚ ਵਧੀਆ ਸਹੂਲਤਾਂ ਤੇ ਮਿਆਰੀ ਵਿੱਦਿਆ ਸਦਕਾ ਲੋਕਾਂ ਦਾ ਬਹੁਤ ਵਿਸ਼ਵਾਸ ਵਧਿਆ ਹੈ ਤੇ ਨਤੀਜੇ ਵਜੋਂ ਬੱਚਿਆਂ ਦੀ ਗਿਣਤੀ ਵਧੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ