Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

PUNJAB NEWS EXPRESS | July 07, 2021 06:56 PM

ਚੰਡੀਗੜ:ਪੰਜਾਬ , ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਅਗਰਵਾਲ ਸਮਾਜ ਦੇ ਦਰਜਨਾਂ ਅਹੁਦੇਦਾਰ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰੂ ਸਰਬ-ਭਾਰਤੀ ਅਗਰਵਾਲ ਸੰਮੇਲਨ ਦੇ ਕੌਮੀ ਸੰਗਠਨ ਮੰਤਰੀ (ਉੱਤਰੀ ਭਾਰਤ ਪ੍ਰਭਾਰੀ)ਵਿਜੈ ਬਾਂਸਲ, ਸਾਬਕਾ ਚੇਅਰਮੈਨ ਹਰਿਆਣਾ ਸਰਕਾਰ ਦੀ ਅਗਵਾਈ ਵਿੱਚ ਸਥਾਨਕ ਪੰਜਾਬ ਭਵਨ ਵਿਖੇ ਮਿਲੇ ਅਤੇ ਉਹਨਾਂ ਨੇ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅਗਰਵਾਲ ਸਮਾਜ ਦੀ ਭਲਾਈ ਵਾਸਤੇ ਚੁੱਕੇ ਗਏ ਕਦਮਾ ਵਾਸਤੇ ਧੰਨਵਾਦ ਕੀਤਾ ।
ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ ਅਤੇ ਸਮੁੱਚੇ ਅਗਰਵਾਲ ਸਮਾਜ ਦੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਸਿੰਗਲਾ ਨੇ ਆਪਣੇ ਅਣਥੱਕ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ 2017 ਵਿੱਚ ਅਗਰਸੈਨ ਚੇਅਰ ਸਥਾਪਤ ਕਰਵਾਈ ਸੀ ਜਿਸਦੇ ਵਾਸਤੇ 4 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸਦੇ ਨਾਲ ਹੁਣ ਵਿਦਿਆਰਥੀ ਮਹਾਰਾਜਾ ਅਗਰਸੈਨ ਦੇ ਜੀਵਨ ਉੱਤੇ ਖੋਜ ਕਰ ਸਕਣਗੇ ਅਤੇ ਪੀਐਚਡੀ ਦੀ ਡਿਗਰੀ ਹਾਸਲ ਕਰ ਸਕਣਗੇ। ਉਹਨਾਂ ਨੇ ਇਸ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਕਮੇਟੀ ਦਾ ਵੀ ਗਠਨ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੰਗ ਨੂੰ ਪੂਰਾ ਕਰਨ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਅਗਰਵਾਲ ਸਮਾਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦੇਣ ਲਈ ਵੀ ਇਸ ਫੰਡ ਨੂੰ ਵਰਤੋਂ ਵਿੱਚ ਲਿਆਏ ਜਾਣ ਦਾ ਸ੍ਰੀ ਸਿੰਗਲਾ ਨੇ ਭਰੋਸਾ ਦਵਾਇਆ।
ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਪੂਰਾ ਅਗਰਵਾਲ ਸਮਾਜ ਜਹਾਜ ਮਾਰਗ ਨੂੰ ਜੋੜਣ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਦੇ ਨਾਂ ’ਤੇ ਰੱਖੇ ਜਾਣ ਲਈ ਸ੍ਰੀ ਸਿੰਗਲਾ ਦਾ ਧੰਨਵਾਦੀ ਹੈ। ਉਹਨਾ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਸੋਨੇ ਦੇ ਸਿੱਕੇ ਵਿਛਾ ਕੇ ਥਾਂ ਪ੍ਰਾਪਤ ਕੀਤੀ ਸੀ।
ਅਗਰਵਾਲ ਸਮਾਜ ਨੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਹਾਰਾਜਾ ਅਗਰਸੈਨ ਦੀ ਜੀਵਨੀ ਦਾ ਅਧਿਆਏ ਸ਼ਾਮਲ ਕਰਨ ਦੀ ਮੰਗ ਕੀਤੀ। ਸ੍ਰੀ ਸਿੰਗਲਾ ਨੇ ਸਿਲੇਬਸ ਦੀ ਸੁਧਾਈ ਮੌਕੇ ਇਸਨੂੰ ਕਿਸੇ ਕਲਾਸ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦਾ ਭਰੋਸਾ ਦਵਾਇਆ।
ਇਸ ਦੌਰਾਨ ਤਰਸੇਮ ਮਿੱਤਲ, ਅਗਰਵਾਲ ਸਮਾਜ ਸਭਾ ਪੰਜਾਬ ਦੇ ਪ੍ਰਧਾਨ ਡਾ. ਅਜੈ ਕਾਂਸਲ , ਭਗਵਾਨ ਦਾਸ ਮਿੱਤਲ, ਰਮੇਸ਼ ਗੁਪਤਾ, ਸਤੀਸ਼ ਬਾਂਸਲ, ਰਾਕੇਸ਼ ਗਰਗ, ਵਿਕਾਸ ਗਰਗ, ਧਰਮਪਾਲ ਸਿੰਗਲਾ, ਨਵੀਨ ਬਾਂਸਲ, ਕੇਵਲ ਿਸ਼ਨ ਸਿੰਗਲਾ, ਦੀਪਾਂਸ਼ੂ ਬਾਂਸਲ, ਸੁਮਿੰਦਰ ਗਰਗ, ਦਵਿੰਦਰ ਗੁਪਤਾ, ਡੀਆਰ ਸਿੰਗਲਾ, ਯਸ਼ਪਾਲ ਗਰਗ, ਰਾਮ ਕੁਮਾਰ ਸਿੰਗਲਾ ਅਤੇ ਅਨਿਲ ਗਰਗ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ

ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ