Thursday, April 18, 2024

Punjab

ਮੁੱਖ ਮੰਤਰੀ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਟੀਕਿਆਂ ਦੀਆਂ ਖੁਰਾਕਾਂ ਦੀ ਮੰਗ ਰੱਖੀ

PUNJAB NEWS EXPRESS | July 20, 2021 05:06 PM

ਚੰਡੀਗੜ੍ਹ:ਪੰਜਾਬ ਵਿੱਚ ਟੀਕਾਕਰਨ ਦੀ ਇਕੱਲੀ ਦੂਜੀ ਖੁਰਾਕ ਲਈ 2 ਲੱਖ ਤੋਂ ਵੱਧ ਖੁਰਾਕਾਂ ਦੀ ਮੌਜੂਦਾ ਮੰਗ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਵਾਸਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅੱਗੇ ਤੁਰੰਤ 40 ਲੱਖ ਖੁਰਾਕਾਂ ਦੀ ਮੰਗ ਰੱਖੀ ਹੈ।
ਕੋਵਿਡ ਦੀ ਸਮੀਖਿਆ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬੇ ਨੂੰ ਅੱਜ 2.46 ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਟੀਕਿਆਂ ਦੀ ਸਪਲਾਈ ਘੱਟ ਹੈ। ਕੋਵੀਸ਼ੀਲਡ ਖਤਮ ਹੋ ਗਈ ਹੈ ਅਤੇ ਕੋਵੈਕਸੀਨ ਦੀਆਂ ਸੋਮਵਾਰ ਨੂੰ ਸਿਰਫ 3500 ਖੁਰਾਕਾਂ ਬਚੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ 90 ਲੱਖ ਤੋਂ ਵੱਧ ਯੋਗ ਵਿਅਕਤੀਆਂ (ਯੋਗ ਵਸੋਂ ਦਾ ਕਰੀਬ 37 ਫੀਸਦੀ) ਨੇ ਟੀਕਾ ਲਗਾ ਲਿਆ ਹੈ ਅਤੇ ਸਾਰਾ ਸਟਾਕ ਬਿਨਾਂ ਕੋਈ ਵਿਅਰਥ ਗੁਆਏ ਵਰਤਿਆ ਗਿਆ। ਪਹਿਲੀ ਖੁਰਾਕ 75 ਲੱਖ ਲੋਕਾਂ ਵੱਲੋਂ ਲਗਾਈ ਗਈ ਹੈ ਜਦੋਂ ਕਿ ਦੂਜੀ ਖੁਰਾਕ 15 ਲੱਖ ਲੋਕਾਂ ਨੇ ਲਗਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਪਲਾਈ ਦੀ ਘਾਟ ਪੂਰੀ ਕਰਨ ਲਈ ਕੇਂਦਰ ਨੂੰ ਸੂਬੇ ਵਾਸਤੇ ਟੀਕਿਆਂ ਦੀ ਤੁਰੰਤ ਡਲਿਵਰੀ ਦਾ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਜਿਨ੍ਹਾਂ ਨੂੰ ਦੂਜੀ ਖੁਰਾਕ ਦੀ ਲੋੜ ਹੈ, ਉਨ੍ਹਾਂ ਦੇ ਟੀਕੇ ਲਗਾਏ ਜਾਣ ਜਦੋਂ ਕਿ ਹੋਰ ਯੋਗ ਵਿਅਕਤੀਆਂ ਲਈ ਵੀ ਟੀਕਾਕਰਨ ਜਾਰੀ ਰੱਖਿਆ ਜਾ ਸਕੇ।
ਸਿਹਤ ਸਕੱਤਰ ਹੁਸਨ ਲਾਲ ਨੇ ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਖੁਰਾਕਾਂ ਦੀ ਸਪਲਾਈ ਖਰਾਬ ਹੋ ਰਹੀ ਹੈ ਕਿਉਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਟੀਕਾਕਰਨ ਨੂੰ ਪਹਿਲ ਦੇ ਰਹੇ ਹਨ, ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਸਟਾਕ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਕੇਂਦਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ