Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸਿੱਧੂ ਦਾ ਨਿਯੁਕਤੀ ਸਵਾਗਤ , ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

PUNJAB NEWS EXPRESS | July 21, 2021 11:34 AM

ਚੰਡੀਗੜ:ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ , ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਨੂੰ ਨਿਪਟਾਉਣ ਤੱਕ ਉਨਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਵੀ ਦਿੱਤਾ ।

ਇਥੋਂ ਜਾਰੀ ਬਿਆਨ ਵਿੱਚ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਹੈ , ਇਸ ਲਈ ਇਸ ਫੈਸਲੇ ਦਾ ਸਵਾਗਤ ਹੈ।

ਉਹਨਾਂ ਕਿਹਾ “ਹਾਲਾਂਕਿ, ਮੈਂ ਉਨਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਨਹੀਂ ਮਿਲਦੇ ਅਤੇ ਉਨਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ”। ਸ੍ਰੀ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਇਸ ਲਈ ਉਹ (ਮਹਿੰਦਰਾ)ਪਾਰਟੀ ਪ੍ਰਤੀ ਆਪਣੇ ਫਰਜ਼ ਨਾਲ ਬੱਝੇ ਹਨ।

ਮੰਤਰੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦੇ ਮੁਖੀ ਵੀ ਹਨ, ਜਿਸ ਦਾ ਉਹ (ਸ੍ਰੀ ਮਹਿੰਦਰਾ) ਹਿੱਸਾ ਹਨ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਕਾਂਗਰਸ ਪ੍ਰਧਾਨ , ਕੈਪਟਨ ਅਮਰਿੰਦਰ ਨਾਲ ਸਾਰੇ ਮਸਲਿਆਂ ਨੂੰ ਹੱਲ ਨਹੀਂ ਕਰਦੇ, ਉਦੋਂ ਤੱਕ ਉਨਾਂ( ਸ੍ਰੀ ਸਿੱਧੂ) ਨਾਲ ਨਿੱਜੀ ਮੁਲਾਕਾਤ ਦੀ ਕੋਈ ਸਵਾਲ ਹੀ ਪੈਦਾ ਨਹੀਂ ਹੋ ਸਕਦਾ।

ਸ੍ਰੀ ਮਹਿੰਦਰਾ ਨੇ ਕਿਹਾ, “ ਇਹ ਸਾਡੀ ਸਮੂਹਿਕ ਜਿੰਮੇਵਾਰੀ ਹੈ ਅਤੇ ਇਸ ਲਈ ਮੈਂ ਉਦੋਂ ਤੱਕ ਨਵੇਂ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ ਕਰਾਂਗਾ ਜਦੋਂ ਤੱਕ ਉਨਾਂ ਅਤੇ ਮੁੱਖ ਮੰਤਰੀ ਦਰਮਿਆਨ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ