Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

PUNJAB NEWS EXPRESS | July 21, 2021 03:17 PM

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20, 000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਗਾਤਾਰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ।

ਇਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅਨੀਮੀਆ ਲੋਕਾਂ ਦੀ ਸਿਹਤ ਲਈ ਇੱਕ ਚਿੰਤਾ ਦਾ ਮੁੱਦਾ ਹੈ। ਸੂਬੇ ਵਿੱਚ ਇਸ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਕਈ ਪਹਿਲਕਦਮੀਆਂ ਅਰੰਭੀਆਂ ਗਈਆਂ ਹਨ। ਹਰ ਬੁੱਧਵਾਰ ਨੂੰ ਅਨੀਮੀਆ 'ਤੇ ਕੇਂਦਰਿਤ ਕਮਿਊਨਿਟੀ ਆਧਾਰਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੀਮੀਆ ਬਾਰੇ ਜਾਗਰੂਕ ਕਰਨ ਲਈ ਸੋੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖ਼ੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਬੜੀਆਂ ਸ਼ਾਮਲ ਹਨ ਅਤੇ ਇਹ ਪੌਸ਼ਟਿਕ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8, 08, 01 ਬੱਚਿਆਂ ਅਤੇ 2, 40, 093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖ਼ੁਰਾਕ ਦੀ ਪੌਸ਼ਿਟਕ ਗੁਣਵੱਤਾ ਵਧਾਈ ਜਾ ਸਕੇ।

ਸ੍ਰੀਮਤੀ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਇੱਕ ਹੋਰ ਪੁਲਾਂਘ ਪੁੱਟਦਿਆਂ ਵਿਭਾਗ ਨੇ ਅਨੀਮੀਆ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਜ਼ਮੀਨੀ ਪੱਧਰ 'ਤੇ ਅਨੀਮੀਆ ਕਾਰਨ ਵਿਹਾਰਕ ਤਬਦੀਲੀ ਰੁਝਾਨ ਨੂੰ ਅਗਾਊਂ ਘੋਖਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ, ਜੋ ਖ਼ੁਰਾਕੀ ਵਿਭਿੰਨਤਾ ਦੇ ਕਾਰਨਾਂ, ਲੱਛਣਾਂ ਤੇ ਮਹੱਤਵ ਅਤੇ ਆਇਰਨ ਭਰਪੂਰ ਖ਼ੁਰਾਕ ਅਤੇ ਪੌਸ਼ਟਿਕ ਤੱਤਾਂ ਜਿਵੇਂ ਆਇਰਨ ਫ਼ੌਲਿਕ ਐਸਿਡ (ਆਈ.ਐਫ.ਏ.) ਦੀ ਵਰਤੋਂ 'ਤੇ ਜ਼ੋਰ ਦੇਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ

ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ

ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ

ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ