Monday, November 03, 2025
ਤਾਜਾ ਖਬਰਾਂ
ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦਮਹਿਲਾ ਵਿਸ਼ਵ ਕੱਪ: ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲਾ ਖਿਤਾਬ ਜਿੱਤਿਆਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

Punjab

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

PUNJAB NEWS EXPRESS | July 21, 2021 07:44 PM

ਚੰਡੀਗੜ੍ਹ: ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ ਇਸ ਅਧਿਕਾਰ ਦੀ ਸੁਪਰੀਮ ਕੋਰਟ ਵਲੋਂ ਵੱਖ-ਵੱਖ ਪੜਾਵਾਂ ‘ਤੇ ਪ੍ਰੋੜ੍ਹਤਾ ਕੀਤੀ ਗਈ ਹੈ।

ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਸੰਵਿਧਾਨਕ, ਨਿਆਂਇਕ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਨਵੇਂ ਖੁਲਾਸਿਆਂ ਤੋਂ ਪਤਾ ਲੱਗਿਆ ਹੈ ਕਿ ਉੱਚ-ਤਕਨੀਕੀ ਉਪਕਰਨਾਂ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ ਸਮੇਤ ਪ੍ਰਮੁੱਖ ਵਿਅਕਤੀਆਂ, ਪੱਤਰਕਾਰ ਅਤੇ ਹੋਰਨਾਂ ਦੇ ਫੋਨ ਅਤੇ ਈਮੇਲਾਂ ਦੀ ਨਿਗਰਾਨੀ ਲਈ ਕੀਤੀ ਜਾਂਦੀ ਸੀ। ਸੁਪਰੀਮ ਕੋਰਟ ਨੂੰ ਸੂ-ਮੋਟੋ ਨੋਟਿਸ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਿੱਜਤਾ ਦੇ ਅਧਿਕਾਰ ਦੀ ਸ਼ਰ੍ਹੇਆਮ ਉਲੰਘਣਾ ਹੈ।

ਕੇਂਦਰ ਦੀ ਭਾਜਪਾ ਸਕਰਾਰ ‘ਤੇ ਤਨਜ਼ ਕੱਸਦਿਆਂ ਰਾਣਾ ਸੋਢੀ ਨੇ ਕਿਹਾ ‘‘ਕਿਸੇ ਹੋਰ ਦੇਸ਼ ਦੀ ਕੋਈ ਵੀ ਏਜੰਸੀ ਤੁਹਾਡੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਗੈਰ ਫੋਨ ਟੈਪ ਨਹੀਂ ਕਰ ਸਕਦੀ ਹੈ ਅਤੇ ਭਾਰਤ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਇਸ ਵਾਰ ਵਿਦੇਸ਼ੀ ਸਪਾਈਵੇਅਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਦੇ ਫੋਨ ਟੈਪ ਕਰਨ, ਈਮੇਲਾਂ ਦੀ ਜਾਸੂਸੀ ਕਰਨ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਸੂਸੀ ਕਰਨ ਲਈ ਕਿਸ ਨੇ ਆਦੇਸ਼ ਦਿੱਤੇ ਸਨ।’’ ਉਨ੍ਹਾਂ ਕਿਹਾ ਕਿ ਆਰਥਿਕ ਪੱਖ ਤੋਂ ਦਿਖਾਉਣ ਲਈ ਐਨ.ਡੀ.ਏ. ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ ਅਤੇ ਹੁਣ ਬਾਗ਼ੀ ਸੁਰਾਂ ਨੂੰ ਦਬਾਉਣ ਲਈ ਅਜਿਹੀਆਂ ਲੁਕਵੀਆਂ ਲੂੰਬੜ-ਚਾਲਾਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾ-ਕਾਬਿਲ-ਏ-ਬਰਦਾਸ਼ਤ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਵਾਲ ਕੀਤਾ ‘‘ਕੀ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਇਹੋ ਤਰੀਕਾ ਹੈ, ਜਦੋਂ ਹਰ ਪਾਸੇ ਹਫੜਾ-ਦਫੜੀ ਮੱਚੀ ਪਈ ਹੈ?’’

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਟੀ ਦੇ ਰਾਜਨੀਤਿਕ ਨੇਤਾਵਾਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਾਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਨਿਖੇਧੀ ਕੀਤੀ ਹੈ, ਜੋ ਸਿਰਫ਼ ਵਿਅਕਤੀਗਤ ਨਿੱਜਤਾ ਹੀ ਨਹੀਂ, ਬਲਕਿ ਕੌਮੀ ਸੁਰੱਖਿਆ ’ਤੇ ਵੀ ਸਵਾਲੀਆ ਨਿਸ਼ਾਨ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਪੰਜਾਬ ਵਿੱਚ 4 ਨਵੰਬਰ ਤੋਂ ਨੌਵੇਂ ਸਿੱਖ ਗੁਰੂ ਦੇ ਜੀਵਨ ਨੂੰ ਦਰਸਾਉਣ ਲਈ ਲਾਈਟ ਅਤੇ ਸਾਊਂਡ ਸ਼ੋਅ

ਆਪ ਵੱਲੋਂ ਅਖਬਾਰਾਂ ਨੂੰ ਰੋਕਣ ਤੇ ਬੋਲੇ ਵੜਿੰਗ; ਸੱਚਾਈ ਸਾਹਮਣੇ ਲਿਆਉਣ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਓ

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਵਿੱਚ ਅਖ਼ਬਾਰਾਂ ਦੀ ਵੰਡ ਵਿਰੁੱਧ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ

ਪੰਜਾਬ ਵਿੱਚ 'ਆਪ' ਸਰਕਾਰ ਨੇ ਸੂਬੇ ਭਰ ਵਿੱਚ ਅਖ਼ਬਾਰਾਂ ਦੀ ਸਪਲਾਈ ਰੋਕ ਦਿੱਤੀ; ਵਿਰੋਧੀ ਧਿਰ ਨੇ ਇਸਨੂੰ 'ਪ੍ਰੈਸ ਦੀ ਆਜ਼ਾਦੀ 'ਤੇ ਹਮਲਾ' ਦੱਸਿਆ

ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਸ਼ਰਮ ਝੂਠ ਸੋਸ਼ਲ ਮੀਡੀਆ 'ਤੇ ਹਾਸੇ ਦਾ ਪਾਤਰ ਬਣ ਗਏ ਹਨ

ਪੰਜਾਬ ਦੇ ਰਾਜਪਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ