Sunday, November 08, 2026

Punjab

ਪੰਜਾਬ ਪੁਲਿਸ ਵਿੱਚ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਪੰਜਾਬ ਨੂੰ ਪੱਤਰ ਜਾਰੀ

PUNJAB NEWS EXPRESS | July 21, 2021 07:52 PM

ਚੰਡੀਗੜ:ਜਾਤੀਆਂ ਕਮਿਸ਼ਨ ਵੱਲੋਂ ਇੱਕ ਪੱਤਰ ਰਾਹੀਂ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਗਏ ਕਿ ਪੰਜਾਬ ਪੁਲਿਸ ਵਿੱਚ ਪਦਉੱਨਤੀ ਅਤੇ ਨਵੀਂ ਭਰਤੀ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕੀਤਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਪੂਰਥਲਾ ਜ਼ਿਲੇ ਫਗਵਾੜਾ ਤਹਿਸੀਲ ਅਧੀਨ ਆਉਂਦੇ ਪਿੰਡ ਨਾਨਕ ਨਗਰੀ, ਚਹੇੜੂ ਵਾਸੀ ਮੁਕੇਸ਼ ਕੁਮਾਰ ਵੱਲੋਂ ਕਮਿਸ਼ਨ ਨੂੰ ਇੱਕ ਦਰਖਾਸਤ ਦੇ ਕੇ ਕਿਹਾ ਸੀ ਕਿ ਪੰਜਾਬ ਪੁਲਿਸ ਵੱਲੋਂ ਪਦਉੱਨਤੀਆਂ ਅਤੇ ਭਰਤੀ ਸਮੇਂ ਸੂਬੇ ਵਿੱਚ ਲਾਗੂ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਨਹੀਂ ਕੀਤਾ ਜਾ ਰਿਹਾ।

ਉਹਨਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਪੰਜਾਬ ਪੁਲਿਸ ਵੱਲੋਂ ਭਰਤੀ ਅਤੇ ਪਦਉੱਨਤੀ ਸਮੇਂ ਮੈਰਿਟ/ ਸੀਨੀਅਰਤਾ ‘ਤੇ ਆਏ ਮੁਲਾਜ਼ਮਾਂ ਨੂੰ ਵੀ ਰਿਜ਼ਰਵ ਨੁਕਤੇ ਦਿੱਤੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਪੱਤਰ ਨੰ. 1/35/2017-ਆਰ.ਸੀ.ਆਈ./1071544/1 ਮਿਤੀ-25-09-2017 ਦੇ ਉਲਟ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਹੋਈ ਬੇਨਕਾਬ: ਵਿਜੇ ਸਾਂਪਲਾ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ*

ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ

ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ

ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ

ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ