Tuesday, March 19, 2024

Punjab

ਮੁੱਖ ਸਕੱਤਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

PUNJAB NEWS EXPRESS | July 22, 2021 07:12 PM

ਚੰਡੀਗੜ੍ਹ: ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਾਣੀ ਅਤੇ ਹਵਾ ਪ੍ਰਦੂਸ਼ਣ ਦਾ ਹੱਲ ਕਰਨ ਦੇ ਨਾਲ ਨਾਲ ਠੋਸ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲੇ ਕਰਨ।

ਵਾਤਾਵਰਣ ਕਾਰਜ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰਾਜ ਉਚ ਕਮੇਟੀ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੀ.ਐਸ.ਆਈ.ਈ.ਸੀ. ਵੱਲੋਂ ਚਲਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼.) ਨੂੰ 31 ਜੁਲਾਈ ਤੱਕ ਆਪਣੇ ਅਧੀਨ ਲੈਣ ਦੀ ਹਦਾਇਤ ਕੀਤੀ। ਉਹਨਾਂ ਨੇ ਵਿਭਾਗ ਨੂੰ ਉਹਨਾਂ ਸਾਰੇ ਡਰੇਨਾਂ, ਜਿਥੇ ਐਸ.ਟੀ.ਪੀਜ਼. ਦੀ ਸਥਾਪਨਾ ਵਿੱਚ ਸਮਾਂ ਲੱਗ ਰਿਹਾ ਹੈ, ਵਿੱਚ ਜਲਦ ਤੋਂ ਜਲਦ ਬਾਇਓਰੈਮੇਡੀਏਸ਼ਨ ਦਾ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬਾ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਤੁਰੰਤ ਰਾਹਤ ਦਿੱਤੀ ਜਾ ਸਕੇ।

ਮੁੱਖ ਤੌਰ 'ਤੇ ਲੁਧਿਆਣਾ ਦੇ ਸੀਵਰੇਜ ਅਤੇ ਨਾਲਿਆਂ ਦੇ ਨਿਕਾਸ ਕਾਰਨ ਸਤਲੁਜ ਦਰਿਆ ਵਿੱਚ ਵੱਧ ਰਹੇ ਜਲ ਪ੍ਰਦੂਸ਼ਣ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਮਹਾਜਨ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਤ ਤੱਕ ਸਰਹਿੰਦ ਨਹਿਰ ਤੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਤਾਜ਼ਾ ਪਾਣੀ ਛੱਡਣ ਸਬੰਧੀ ਪ੍ਰਾਜੈਕਟ ਨੂੰ ਮੁਕੰਮਲ ਕੀਤਾ ਜਾਵੇ। ਉਹਨਾਂ 31 ਜੁਲਾਈ, 2021 ਤੱਕ ਲੁਧਿਆਣਾ ਵਿਖੇ 40 ਐਮ.ਐਲ.ਡੀ. ਅਤੇ 50 ਐਮ.ਐਲ.ਡੀ. ਦੇ ਸੀ.ਈ.ਟੀ.ਪੀਜ਼ ਨੂੰ ਕਾਰਜਸ਼ੀਲ ਕਰਨ ਲਈ ਵੀ ਕਿਹਾ। ਇਸ ਨਾਲ ਸਤਲੁਜ ਦਰਿਆ ਵਿੱਚ ਪ੍ਰਦੂਸ਼ਣ ਦਾ ਮੁੱਖ ਸਰੋਤ ਬਣ ਚੁੱਕੇ ਬੁੱਢੇ ਨਾਲੇ ਨੂੰ ਸਾਫ਼ ਕਰਨ ਵਿੱਚ ਵੀ ਸਹਾਇਤਾ ਮਿਲੇਗੀ।

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੰਟਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 628 ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 644 ਪਿੰਡਾਂ ਵਿੱਚ ਇਹ ਕੰਮ ਜਾਰੀ ਹੈ।

ਮੁੱਖ ਸਕੱਤਰ ਨੇ ਵਿਭਾਗ ਨੂੰ ਬਾਕੀ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਅਮਲ ਵਿੱਚ ਲਿਆਉਣ ਲਈ ਕਿਹਾ ਜਿਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਸੂਬੇ ਨੇ ਘਰ-ਘਰ ਜਾ ਕੇ ਕੂੜਾ-ਕਰਕਟ ਇਕੱਠਾ ਕਰਨ ਅਤੇ ਇਸ ਨੂੰ ਵੱਖ ਕਰਨ ਦੇ ਮਾਮਲੇ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵੀ ਕੂੜੇ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਯਤਨ ਕੀਤੇ ਜਾ ਰਹੇ ਹਨ।
ਮੁੱਖ ਸਕੱਤਰ ਨੇ ਵਿਭਾਗ ਨੂੰ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਰਾਲੇ ਤੇਜ਼ ਕਰਨ ਅਤੇ ਪੰਜਾਬ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਬਣਾਉਣ ਲਈ ਜਲਦ ਤੋਂ ਜਲਦ ਸ਼ਹਿਰੀ ਸਥਾਨਕ ਇਕਾਈਆਂ ਵਿਚ ਕੂੜੇ ਦੇ ਨਿਪਟਾਰੇ ਸਬੰਧੀ ਉਪਰਾਲੇ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਸੀਐਮਡੀ ਪੀ.ਐਸ.ਪੀ.ਸੀ.ਐਲ. ਏ. ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ), ਅਨੁਰਾਗ ਵਰਮਾ (ਸਾਇੰਸ ਤਕਨਾਲੌਜੀ ਅਤੇ ਵਾਤਾਵਰਣ), ਅਲੋਕ ਸ਼ੇਖਰ (ਉਦਯੋਗ ਅਤੇ ਵਣਜ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ 

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਐੱਸਕੇਐੱਮ ਨੂੰ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ 'ਚ ਦੇਸ਼ ਪੱਧਰੀ ਮਹਾਂਪੰਚਾਇਤ/ਕਿਸਾਨ ਰੈਲੀ ਕਰਨ ਲਈ ਮਿਲ਼ੀ ਇਜਾਜ਼ਤ 

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ