Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਨੇ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਇਆ: ਪਰਮਿੰਦਰ ਸਿੰਘ ਢੀਂਡਸਾ

PUNJAB NEWS EXPRESS | July 23, 2021 09:09 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਾਰਜਭਾਰ ਸੰਭਾਲਣ ਦੇ ਰਸਮੀ ਸਮਾਗਮ ਨੂੰ ਤਾਜਪੋਸ਼ੀ ਦਾ ਨਾਅ ਦੇ ਕੇ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਇਆ ਗਿਆ ਹੈ।ਜਿਸ ਨਾਲ ਪੰਜਾਬ ਦੇ ਲੋਕਾਂ ਵਿੱਚ ਬਹੁਤ ਵੱਡਾ ਗਲਤ ਸੁਨੇਹਾ ਗਿਆ ਹੈ।ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੁਰਾਣੇ ਸਮੇਂ ਵਿੱਚ ਤਾਜਪੋਸ਼ੀਆਂ ਕੇਵਲ ਰਾਜਿਆਂ-ਮਾਹਾਰਾਜਿਆਂ ਦੀਆਂ ਕੀਤੀਆਂ ਜਾਂਦੀਆਂ ਸਨ।ਜਦਕਿ ਅੱਜ ਦੀ ਲੋਕਤੰਤਰਿਕ ਪ੍ਰਣਾਲੀ ਵਿੱਚ ਰਜਵਾੜਾਸ਼ਾਹੀ ਦੀ ਕੋਈ ਥਾਂ ਨਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਹਾਰਾਜਾ ਸੰਬੋਧਨ ਕੀਤਾ ਜਾਂਦਾ ਹੈ ਅਤੇ ਹੁਣ ਸਿੱਧੂ ਦੀ ਤਾਜਪੋਸ਼ੀ ਵੀ ਉਨ੍ਹਾਂ ਲੀਹਾਂ `ਤੇ ਚੱਲਣ ਵਾਲਾ ਕਦਮ ਹੈ।ਸ: ਢੀਂਡਸਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਇੱਕ ਪਾਸੇ ਉਨ੍ਹਾਂ ਪਰਿਵਾਰਾਂ ਦੇ ਘਰਾਂ ਵਿੱਚ ਹਨੇਰਾ ਛਾਹ ਗਿਆ ਜਿਨ੍ਹਾਂ ਪਰਿਵਾਰਾਂ ਦੇ ਜੀਅ ਸਿੱਧੂ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਆ ਰਹੇ ਸਨ ਜਿਨ੍ਹਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਪਰ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀਆਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਸਿਤਮ ਦੀ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਸੜਕ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਵਰਕਰਾਂ ਦੀ ਮੌਤ ਜਾਂ ਜ਼ਖ਼ਮੀ ਹੋਣ `ਤੇ ਅਫ਼ਸੋਸ ਤੱਕ ਵੀ ਪ੍ਰਗਟ ਨਹੀ ਕੀਤਾ ਗਿਆ ਅਤੇ ਦੂਜੇ ਪਾਸੇ ਸਿਰਫ਼ ਫੋਕੀ ਲਿਫ਼ਾਫੇਬਾਜ਼ੀ ਕਰਦਿਆਂ, ਸ਼ਾਇਰੋ- ਸ਼ਾਅਰੀ ਕਰਦਿਆਂ ਆਪਣੇ ਭਾਸ਼ਣ ਨੂੰ ਲੱਛੇਦਾਰ ਬਣਾਉਣ ਲਈ ਅਤੇ ਲੋਕਾਂ ਨੂੰ ਹੋਰ ਵੀ ਗੰਮਰਾਹ ਕਰਨ ਲਈ ਵਾਰ-ਵਾਰ ਵਰਕਰਾਂ ਨੂੰ ਵਧੇਰੇ ਅਹਿਮਿਅਤ ਦੇਣ ਦੇ ਫੋਕੇ ਦਾਅਵੇ ਕਰਦੇ ਰਹੇ।ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਪਾਸੇ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਦੀਆਂ ਨਾਕਾਮੀਆਂ ਗਿਣਵਾ ਰਹੇ ਸਨ ਅਤੇ ਪੰਜਾਬ ਦੇ ਵੱਖ ਵੱਖ ਵਰਗਾਂ ਦੀਆਂ ਮੰਗਾਂ ਦਾ ਜਿ਼ਕਰ ਕਰ ਰਹੇ ਸਨ ਪਰ ਦੂਜੇ ਪਾਸੇ ਸੰਘਰਸ਼ ਕਰ ਰਹੇ ਅਧਿਆਪਕ ਅਤੇ ਅਧਿਆਪਕਾਵਾਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਭਵਨ ਆਏ ਤਾਂ ਉਨ੍ਹਾਂ ਨੂੰ ਜਬਰਦਸਤੀ ਛੱਤ ਤੋਂ ਮਾਰ ਕੁੱਟ ਕਰਕੇ ਹੇਠਾ ਉਤਾਰਿਆ ਗਿਆ।ਸ: ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਤੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਸਿਰਫ਼ ਚਿਹਰੇ ਬਦਲਣ ਦੀ ਖੇਡ ਖੇਡਕੇ ਇੱਕ ਪਬਲਿਸਿਟੀ ਸਟੰਟ ਕਰ ਰਹੀ ਹੈ।
ਸ: ਢੀਂਡਸਾ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਦਿਆਂ ਨੂੰ ਭੁੱਲ ਗਏ ਹਨ ਅਤੇ ਉਹ ਉਨ੍ਹਾਂ ਸਿਆਸੀ ਲੀਡਰਾਂ ਨੂੰ ਘਰ-ਘਰ ਜਾ ਕੇ ਮਿਲ ਰਹੇ ਹਨ ਜਿਨ੍ਹਾਂ ਦੀ ਸਰਪ੍ਰਸਤੀ ਵਿੱਚ ਸੂਬੇ ਵਿੱਚ ਮਾਫੀਆ ਰਾਜ ਚੱਲ ਰਿਹਾ ਹੈ।ਇਸਤੋਂ ਸਿੱਧ ਹੁੰਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਭ੍ਰਿਸ਼ਟਾਚਾਰੀਆਂ ਨਾਲ ਹੱਥ ਮਿਲਾ ਲਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ