Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਮੁੱਖ ਮੰਤਰੀ ਨੇ ਸੂਬੇ ਵਿਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ ਕੀਤਾ

PUNJAB NEWS EXPRESS | July 23, 2021 09:12 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।
ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ ਵੈਲੀ ਵਿਚ 147 ਕਰੋੜ ਦੀ ਕੀਮਤ ਵਾਲੇ 61 ਏਕੜ ਜਮੀਨ ਲਈ ਅਲਾਟਮੈਂਟ ਪੱਤਰ ਸੌਂਪਣ ਮੌਕੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਪੰਜਾਬ ਨੇ ਸੰਭਾਵਿਤ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਸੁਖਾਵਾਂ ਮਾਹੌਲ ਦੇਣ ਦੀ ਪੇਸ਼ਕਸ਼ ਕੀਤੀ ਹੈ ਕਿਉਂ ਜੋ ਸੂਬੇ ਵਿਚ ਸ਼ਾਂਤਮਈ ਕਾਮੇ, ਬਿਹਤਰ ਸੜਕਾਂ, ਰੇਲ ਅਤੇ ਹਵਾਈ ਸੰਪਰਕ ਦੇ ਰੂਪ ਵਿਚ ਠੋਸ ਬੁਨਿਆਦੀ ਢਾਂਚਾ ਮੌਜੂਦ ਹੈ। ਉਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਨੇ ਮੁਲਕ ਵਿਚ ਲੌਜਿਸਟਿਕ ਨੂੰ ਸੁਖਾਲਾ ਬਣਾਉਣ ਵਿਚ ਦੂਜਾ ਰੈਂਕ ਹਾਸਲ ਕੀਤਾ ਹੈ ਅਤੇ ਸੂਬਾ ਪੂਰਬੀ ਤੇ ਪੱਛਮੀ ਮਾਲ ਲਾਂਘੇ ਨਾਲ ਜੁੜ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ ਪੱਖੀ ਸਨਅਤੀ ਨੀਤੀ ਅਤੇ ਆਕਰਸ਼ਿਤ ਰਿਆਇਤਾਂ ਸਦਕਾ ਪੰਜਾਬ ਮੁਲਕ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਕੇ ਉਭਰਿਆ ਹੈ ਕਿਉਂ ਜੋ ‘ਨਿਵੇਸ਼ ਪੰਜਾਬ’ ਵਜੋਂ ਵੰਨ ਸਟਾਪ ਸ਼ਾਪ ਨਾਲ ਬੀਤੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਰਾਹੀਂ 91, 000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਵਿਚ ਬੇਰੋਕ ਸਹੂਲਤ ਮੁਹੱਈਆ ਕਰਵਾਈ ਹੈ। ਇਨਾਂ ਵਿਆਪਕ ਨਿਵੇਸ਼ ਵਿੱਚੋਂ 50 ਫੀਸਦੀ ਪ੍ਰਾਜੈਕਟ ਵਪਾਰਕ ਉਤਪਾਦਨ ਸ਼ੁਰੂ ਕਰ ਚੁੱਕੇ ਹਨ ਅਤੇ ਕੋਵਿਡ-19 ਮਹਾਂਮਾਰੀ ਦੀ ਸਿਖਰ ਦੌਰਾਨ ਵੀ ਸੂਬਾ ਅਜਿਹਾ ਨਿਵੇਸ਼ ਲਿਆਉਣ ਦੇ ਸਮਰੱਥ ਹੋਇਆ। ਉਨਾਂ ਨੇ ਰੋਜਗਾਰ ਉਤਪਤੀ ਦੀ ਵਿਆਪਕ ਯੋਜਨਾ ਦਾ ਵੀ ਜ਼ਿਕਰ ਕੀਤਾ ਜਿਸ ਰਾਹੀਂ 17.63 ਲੱਖ ਨੌਜਵਾਨਾਂ ਨੂੰ ਸਰਕਾਰੀ, ਨਿੱਜੀ ਅਤੇ ਸਵੈ-ਰੋਜਗਾਰ ਲਈ ਮੌਕੇ ਪ੍ਰਦਾਨ ਕਰਨ ਵਿਚ ਸਹੂਲਤ ਮੁਹੱਈਆ ਕਰਵਾਈ।
ਮੁੱਖ ਮੰਤਰੀ ਨੇ ਇਸ ਵੱਡੇ ਨਿਵੇਸ਼ ਨੂੰ ਸਰਕਾਰ ਵੱਲੋਂ ਹਾਲ ਹੀ ਵਿਚ ਨੀਤੀ, ਪ੍ਰਕਿਰਿਆ ਅਤੇ ਕਾਰੋਬਾਰ ਦੇ ਸੁਧਾਰਾਂ ਲਈ ਚੁੱਕੇ ਗਏ ਲੜੀਵਾਰ ਕਦਮਾਂ ਦਾ ਸਿੱਟਾ ਦੱਸਿਆ।
ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਅਦਿੱਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਜੋ ਮੁੰਬਈ ਤੋਂ ਵਰਚੂਅਲ ਤੌਰ ਉਤੇ ਮੀਟਿੰਗ ਸ਼ਾਮਲ ਹੋਏ, ਨੇ ਪੰਜਾਬ ਦੀ ਸਨਅਤੀ ਵਾਤਾਵਰਣ ਪ੍ਰਣਾਲੀ ਵਿਚ ਭਰੋਸਾ ਪ੍ਰਗਟ ਕੀਤਾ ਅਤੇ ਉਦਯੋਗਿਕ ਨੀਤੀਆਂ ਅਤੇ ਦਖਲ ਰਹਿਤ ਪ੍ਰਵਾਨਗੀਆਂ ਦੀ ਆਸ ਪ੍ਰਗਟਾਈ। ਉਨਾਂ ਨੇ ਸੂਬੇ ਵਿਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਦਿਖਾਈ ਤੇਜ਼ੀ ਦੀ ਸ਼ਲਾਘਾ ਕਰਦੇ ਹੋਏ ਹਰੇਕ ਕਦਮ ਉਤੇ ਸਹਿਯੋਗ ਦੇਣ ਲਈ ਪ੍ਰਸੰਸਾ ਕੀਤੀ।
ਸ੍ਰੀ ਬਿਰਲਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸਥਾਪਤ ਹੋਣ ਵਾਲੇ ਪੇਂਟ ਮੈਨੂਫੈਕਚਰਿੰਗ ਯੂਨਿਟ ਨਾਲ 600 ਤੋਂ ਵੱਧ ਵਿਅਕਤੀਆਂ ਲਈ ਰੋਜਗਾਰ ਦੇ ਸਿੱਧੇ ਮੌਕੇ ਅਤੇ ਕਾਰਜਸ਼ੀਲ ਹੋਣ ਉਤੇ ਰੋਜਗਾਰ ਦੇ ਅਸਿੱਧੇ ਤੌਰ ਉਤੇ 1500 ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਪਲਾਂਟ ਵਿਚ ਜ਼ੀਰੋ ਲਿਕੁਅਡ ਡਿਸਚਾਰਜ ਹੋਣ ਉਤੇ ਵਾਤਾਵਰਣ ਪੱਖੋਂ ਸੁਰੱਖਿਅਤ ਹੋਵੇਗਾ। ਭਵਿੱਖ ਵਿਚ ਅਜਿਹੇ ਹੋਰ ਪ੍ਰਾਜੈਕਟਾਂ ਦੀ ਸਥਾਪਤ ਲਈ ਨਿਰੰਤਰ ਸਹਿਯੋਗ ਦੀ ਉਮੀਦ ਰੱਖਦੇ ਹੋਏ ਸ੍ਰੀ ਬਿਰਲਾ ਨੇ ਕਿਹਾ ਕਿ ਪੰਜਾਬ ਹੁਣ ਉਨਾਂ ਦੀ ਤਰਜੀਹੀ ਸੂਚੀ ਵਿਚ ਹੈ।
ਇਸ ਦੌਰਾਨ ਉਨਾਂ ਦੇ ਬੇਟੇ ਸ੍ਰੀ ਅਰਿਆਮਨ ਬਿਰਲਾ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ ਜਦਕਿ ਸ੍ਰੀ ਹਿਮਾਂਸੂ ਕਪਾਨਿਆ, ਨਾਨ-ਕਾਰਜਕਾਰੀ ਡਾਇਰੈਕਟਰ ਅਤੇ ਵਾਈਸ ਚੇਅਰਮੈਨ, ਆਦਿਤਿਆ ਬਿਰਲਾ ਫੈਸਨ ਐਂਡ ਰਿਟੇਲ ਲਿਮਟਿਡ ਅਤੇ ਡਾਇਰੈਕਟਰ ਟੈਲੀਕਾਮ ਦੀ ਅਗਵਾਈ ਵਾਲੇ ਵਫਦ ਨੇ ਨਿੱਜੀ ਤੌਰ ‘ਤੇ ਮੁੱਖ ਮੰਤਰੀ ਤੋਂ ਅਲਾਟਮੈਂਟ ਪੱਤਰ ਪ੍ਰਾਪਤ ਕੀਤਾ।

ਜ਼ਿਕਰਯੋਗ ਹੈ ਕਿ ਇਹ ਵੱਡੀ ਨਿਰਮਾਣ ਯੂਨਿਟ ਇਸ ਖੇਤਰ ਵਿਚ ਪੈਕਿੰਗ ਇੰਡਸਟਰੀ, ਟਿਨ ਅਤੇ ਪਲਾਸਟਿਕ ਕੈਨ ਨਿਰਮਾਣ ਅਤੇ ਗਤੀਸੀਲਤਾ ਆਦਿ ਨਾਲ ਜੁੜੇ ਸੈਕਟਰਾਂ ਦੀ ਵੈਲਯੂ-ਚੇਨ ਨੂੰ ਵੀ ਹੁਲਾਰਾ ਦੇਵੇਗੀ। ਜਲਦ ਬਣਾਏ ਜਾ ਰਹੇ ਆਦਿਤਿਆ ਬਿਰਲਾ ਦੇ ਇਸ ਪਲਾਂਟ ਵਿੱਚ ਆਧੁਨਿਕ ਨਿਰਮਾਣ ਟੈਕਨੋਲੋਜੀ ਨੂੰ ਵਰਤਿਆ ਜਾਵੇਗਾ। ਪਲਾਂਟ ਨੂੰ ਡੀਸੀਐਸ/ਪੀਐਲਸੀ ਦੀ ਆਧੁਨਿਕ ਤਕਨੀਕ ਰਾਹੀਂ ਨਿਯੰਤਰਿਤ ਕੀਤਾ ਜਾਵੇਗਾ। ਪਲਾਂਟ ਦੇ ਅੰਦਰ ਕੱਚੇ ਮਾਲ, ਉਤਪਾਦਨ ਸਮੱਗਰੀ ਅਤੇ ਤਿਆਰ ਮਾਲ ਦੇ ਗੁਦਾਮਾਂ ਦੇ ਪ੍ਰਬੰਧਨ ਲਈ ਸਵੈ-ਚਲਿਤ ਮਸ਼ੀਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਪਲਾਂਟ ਆਪਣੇ ਨਿਰਮਾਣ ਕਾਰਜਾਂ ਵਿਚ ਉਦਯੋਗ 4.0 ਅਧਾਰਤ ਉਪਕਰਨ ਅਤੇ ਇੰਟਰਨੈਟ ਆਫ ਥਿੰਗਜ (ਆਈ.ਓ.ਟੀ.) ਵੀ ਲਗਾਏਗਾ।
ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸੀਈਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਸੂਬੇ ਦੀ ਨਿਵੇਸ ਪ੍ਰੋਤਸਾਹਨ ਏਜੰਸੀ ‘ਇਨਵੈਸਟ ਪੰਜਾਬ‘ ਨੂੰ ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ‘ਟਾਪ ਪਰਫਾਰਮਰ ਏਜੰਸੀ‘ ਦਾ ਦਰਜਾ ਦਿੱਤਾ ਗਿਆ ਹੈ। ਲੁਧਿਆਣਾ ਦੀ ਹਾਈ-ਟੈੱਕ ਵੈਲੀ ਇਸ ਖੇਤਰ ਵਿਚ ਨਵੇਂ ਨਿਵੇਸਾਂ ਨੂੰ ਆਕਰਸਤਿ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਰਿਕਾਰਡ ਸਮੇਂ ਵਿੱਚ ਵਿਕਸਤ ਕੀਤੀ ਉੱਚ ਪੱਧਰੇ ‘ਪਲੱਗ ਐਂਡ ਪਲੇ‘ ਅਧਾਰਤ ਬੁਨਿਆਦੀ ਢਾਂਚੇ ਨੇ ਉਦਯੋਗਿਕ ਇਕਾਈਆਂ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਵਿੱਚ ਆਪਣੇ ਕੰਮਕਾਜ ਨੂੰ ਜਲਦ ਸੁਰੂ ਕਰਨ ਦਾ ਵਿਕਲਪ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਹੀਰੋ ਸਾਈਕਲ ਲਿਮਟਿਡ ਨੇ ਪਹਿਲਾਂ ਹੀ ਵੈਲੀ ਵਿੱਚ ਆਪਣੀ ਮੁੱਖ ਯੂਨਿਟ ਸਥਾਪਤ ਕੀਤੀ ਹੈ ਜੋ ਪ੍ਰਤੀ ਯੂਨਿਟ ਪ੍ਰਤੀ ਸਾਲ 4 ਮਿਲੀਅਨ ਸਾਈਕਲਾਂ ਖਾਸ ਕਰਕੇ ਈ-ਬਾਈਕ ਅਤੇ ਪ੍ਰੀਮੀਅਮ ਬਾਈਕ ਦੇ ਉਤਪਾਦਨ ਦੀ ਸਮਰੱਥਾ ਰੱਖਦੀ ਹੈ। ਬਹੁਤ ਸਾਰੇ ਨਵੇਂ ਨਿਵੇਸਕਾਂ ਨੇ ਇਸ ਵਿਕਸਤ ਉਦਯੋਗਿਕ ਪਾਰਕ ਵਿੱਚ ਨਿਵੇਸ ਕਰਨ ਲਈ ਦਿਲਚਸਪੀ ਦਿਖਾਈ ਹੈ। ਸ੍ਰੀ ਅਗਰਵਾਲ ਨੇ ਅੱਗੇ ਕਿਹਾ ਕਿ ਆਦਿੱਤਿਆ ਬਿਰਲਾ ਗਰੁੱਪ ਵੀ ਜਲਦ ਤੋਂ ਜਲਦ ਆਪਣੇ ਪ੍ਰਸਤਾਵਿਤ ਪਲਾਂਟ ਦੇ ਨਿਰਮਾਣ ਨੂੰ ਸੁਰੂ ਕਰਨ ਦੀ ਉਮੀਦ ਕਰ ਰਿਹਾ ਹੈ।
ਕਾਬਲੇਗੌਰ ਹੈ ਕਿ ਅਦਿੱਤਿਆ ਬਿਰਲਾ ਸਮੂਹ ਵਿਸ਼ਵ ਪੱਧਰ ‘ਤੇ 500 ਕੰਪਨੀਆਂ ਦਾ ਇਕ ਸੰਗਠਨ ਹੈ ਜਿਸ ਨੇ ਆਪਣੀ ਪ੍ਰਮੁੱਖ ਕੰਪਨੀ ਗ੍ਰੈਸੀਮ ਇੰਡਸਟਰੀਜ ਲਿਮਟਿਡ ਦੁਆਰਾ ਆਪਣੇ ਆਉਣ ਵਾਲੇ ਪੇਂਟ ਕਾਰੋਬਾਰ ਦੇ ਉੱਦਮ ਲਈ ਉੱਤਰ ਭਾਰਤ ਵਿੱਚੋਂ ਪੰਜਾਬ ਨੂੰ ਨਿਵੇਸ ਲਈ ਚੁਣਿਆ ਹੈ।

ਇਸ ਸਮਾਰੋਹ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਨਿਵੇਸ ਪ੍ਰੋਤਸਾਹਨ ਆਲੋਕ ਸੇਖਰ, ਸੀਈਓ ਨਿਵੇਸ ਪੰਜਾਬ ਰਜਤ ਅਗਰਵਾਲ, ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸਨ ਦੀ ਮੈਨੇਜਿੰਗ ਡਾਇਰੈਕਟਰ ਨੀਲਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ, ਵਿਰੋਧੀ ਧਿਰਾਂ ਜਾਣ ਬੁਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ: ਈਟੀਓ

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ