Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪੁਲਿਸ ਨੇ ਬਿਨਾਂ ਮਾਸਕ ਵਾਲੇ 485 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-13 ਦੇ ਕੀਤੇ ਚਲਾਨ

PUNJAB NEWS EXPRESS | July 24, 2021 05:16 PM

ਨਵਾਂਸ਼ਹਿਰ:ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 485 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 13 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ