Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵੱਲੋਂ ਹਰ ਬੱਡੀ ਲਗਾਵੇ ਇੱਕ ਰੁੱਖ ਮੁਹਿੰਮ ਸ਼ੁਰੂ

PUNJAB NEWS EXPRESS | July 24, 2021 05:19 PM

ਪਟਿਆਲਾ: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵੱਲੋਂ ਨਸ਼ਿਆਂ ਦੇ ਵਿਰੁੱਧ ਜੰਗ ਵਿੱਚ ਅਤੇ ਆਲਮੀ ਤਪਸ਼ ਘੱਟ ਕਰਨ ਦੇ ਉਦੇਸ਼ ਤਹਿਤ ਹਰ ਇੱਕ ਬੱਡੀ ਲਾਵੇ ਇਕ ਰੁੱਖ ਪ੍ਰੋਗਰਾਮ ਦਾ ਆਗਾਜ਼ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ -ਕਮ- ਜਿਲ੍ਹਾ ਡਰੱਗ ਨਿਗਰਾਨ ਕਮੇਟੀ ਦੇ ਮੈਂਬਰ ਸਕੱਤਰ ਵਰਿੰਦਰ ਸਿੰਘ ਟਿਵਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਡੀ.ਐਸ.ਐਸ.ਓ ਵਰਿੰਦਰ ਸਿੰਘ ਟਿਵਾਣਾ ਨੇ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸਰਹਾਨਾਂ ਕਰਦਿਆ ਕਿਹਾ ਕਿ ਅਜਿਹੇ ਉਪਰਾਲੇ ਜਿਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ਚਲਾਉਣ ਲਈ ਪ੍ਰੇਰਿਤ ਕਰਨਗੇ, ਉਥੇ ਹੀ ਪਲੀਤ ਹੁੰਦੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਰੁੱਖ ਲਗਾਉਣ ਲਈ ਵੀ ਉਤਸ਼ਾਹਤ ਕਰਨਗੇ।
ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕੀ ਇਸ ਪ੍ਰੋਗਰਾਮ ਤਹਿਤ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਪਣੇ ਆਪਣੇ ਮੁਹੱਲੇ ਜਾਂ ਪਿੰਡ ਵਿਚ ਨਸ਼ਿਆਂ ਵਿਰੁੱਧ ਸੁਨੇਹਾ ਦਿੰਦੇ ਹੋਏ ਇੱਕ ਇੱਕ ਪੌਦਾ ਲਾਉਣਗੇ , ਉਸ ਨੂੰ ਪਾਲਣਗੇ ਅਤੇ ਨਸ਼ਿਆਂ ਵਿਰੁੱਧ ਪੋਸਟਰ ਬਣਾਕੇ ਸੁਨੇਹਾ ਦੇਣਗੇ।। ਉਨ੍ਹਾਂ ਦੱਸਿਆ ਕੀ 24ਅਤੇ 25 ਜੁਲਾਈ ਨੂੰ ਇਕ ਹਜ਼ਾਰ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਜਾਣਗੇ।
ਇਸ ਮੌਕੇ ਬੱਡੀ ਪ੍ਰੋਗਰਾਮ ਦੇ ਮੈਂਬਰ ਸਕੱਤਰ ਪ੍ਰੋ ਨਰਿੰਦਰ ਸਿੰਘ ਢੀਂਡਸਾ ਨੇ ਵਿਦਿਆਰਥੀਆਂ ਨੂੰ ਬੱਡੀ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸਹਾਇਕ ਪ੍ਰੋਗਰਾਮ ਅਫਸਰ ਰਾਸ਼ਟਰੀ ਸੇਵਾ ਯੋਜਨਾ ਅਰਚਨਾ ਬੈਂਸ, ਮੈਡਮ ਅਮਨਦੀਪ ਕੌਰ ਫਾਰਮੇਸੀ ਵਿਭਾਗ, ਦਫ਼ਤਰੀ ਵਿਭਾਗ ਦੇ ਸੁਪਰਡੈਂਟ ਜਰਨੈਲ ਕੌਰ ਨੇ ਵੀ ਪੌਦੇ ਲਗਾਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਬਰਨਾਲਾ ਦੇ ਡੀਸੀ ਨੇ ਢਿਲਵਾਂ 'ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ