Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 26 ਅਤੇ 27 ਜੁਲਾਈ ਨੂੰ

PUNJAB NEWS EXPRESS | July 24, 2021 05:41 PM

ਚੰਡੀਗੜ: ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ (ਐਨ.ਐਸ.ਏ.) ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ