Sunday, November 22, 2026
ਤਾਜਾ ਖਬਰਾਂ
• ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ* • ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ • ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ • ਟਰੰਪ, ਸ਼ੀ, ਅਤੇ ਪੁਤਿਨ ਨੇ ਪ੍ਰਮਾਣੂ-ਜੋਖਮ ਗੱਲਬਾਤ, ਸੰਯੁਕਤ ਰਾਸ਼ਟਰ ਸੁਧਾਰ ਦਾ ਵਾਅਦਾ ਕੀਤਾ

Punjab

ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ 'ਦੇਸ਼ ਦੀ ਸ਼ਾਨ' ਕਰਾਰ

PUNJAB NEWS EXPRESS | July 24, 2021 05:47 PM

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ 'ਦੇਸ਼ ਦੀ ਸ਼ਾਨ' ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ "ਮੈਨੂੰ ਟੋਕੀਓ ਵਿੱਚ ਤਮਗ਼ਾ ਜਿੱਤਣ ਦਾ ਪੂਰਾ ਭਰੋਸਾ ਹੈ।" ਅੱਜ ਉਸ ਨੇ ਇਹ ਸ਼ਬਦ ਸੱਚ ਕਰ ਵਿਖਾਏ ਅਤੇ ਟੋਕੀਓ ਉਲੰਪਿਕ ਵਿੱਚ ਭਾਰਤ ਲਈ ਪਹਿਲਾ ਚਾਂਦੀ ਦਾ ਤਮਗ਼ਾ ਜਿੱਤ ਕੇ ਆਪਣਾ ਵਾਅਦਾ ਪੂਰਾ ਕੀਤਾ।

ਰਾਣਾ ਸੋਢੀ ਨੇ ਵੇਟਲਿਫ਼ਟਰ ਸਾਈਖੋਮ ਮੀਰਾਬਾਈ ਚਾਨੂ ਨੂੰ 49 ਕਿੱਲੋ ਵਰਗ ਵਿੱਚ ਭਾਰਤ ਲਈ ਚਾਂਦੀ ਦਾ ਤਮਗ਼ਾ ਜਿੱਤਣ ਦੇ ਸ਼ਾਨਦਾਰ ਕਾਰਨਾਮੇ ਲਈ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ "ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ 'ਚ ਚਾਂਦੀ ਨਾਲ ਭਾਰਤ ਦੀ ਤਮਗ਼ਾ ਸੂਚੀ ਸ਼ੁਰੂ ਕਰਨ ਲਈ ਵਧਾਈਆਂ।" ਖੇਡ ਮੰਤਰੀ ਨੇ ਪੰਜਾਬ ਨਾਲ ਸਬੰਧਤ ਉਸ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ, ਜੋ ਜ਼ਿਲ੍ਹਾ ਜਲੰਧਰ ਦੇ ਪਿੰਡ ਬੜਾ ਦੇ ਰਹਿਣ ਵਾਲੇ ਹਨ। ਸੰਦੀਪ ਕੁਮਾਰ ਨੇ ਖ਼ੁਦ ਵੇਟਲਿਫ਼ਟਰ ਵਜੋਂ 1996 ਦੀਆਂ ਐਟਲਾਂਟਾ ਉਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਅਤੇ 1998 ਦੀਆਂ ਕੁਆਲਾਲੰਪੁਰ (ਮਲੇਸ਼ੀਆ) ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ। ਉਹ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਸੇਵਾ ਨਿਭਾਅ ਰਹੇ ਹਨ।

ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਹਾਕੀ ਟੀਮ ਨੂੰ ਉਲੰਪਿਕ ਦੇ ਪਹਿਲੇ ਹਾਕੀ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਉਣ ਲਈ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ "ਟੋਕੀਓ 2020 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਟੀਮ ਇੰਡੀਆ ਨੂੰ ਵਧਾਈ। #ਮੈਨ ਇਨ ਬਲੂ ਨੇ ਓਪਨਰ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਮਾਤ ਦਿੱਤੀ।" ਉਨ੍ਹਾਂ ਕਿਹਾ ਕਿ ਇਹ ਸਾਡੇ ਸਭਨਾਂ ਲਈ ਮਾਣ ਵਾਲੀ ਗੱਲ ਹੈ ਕਿ ਤਿੰਨੇ ਸਕੋਰ ਪੰਜਾਬ ਦੇ ਖਿਡਾਰੀਆਂ ਹਰਮਨਪ੍ਰੀਤ ਸਿੰਘ ਅਤੇ ਰੁਪਿੰਦਰਪਾਲ ਸਿੰਘ ਨੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੁਹਾਡੇ ’ਤੇ ਮਾਣ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ