Friday, May 17, 2024

Punjab

ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ

PUNJAB NEWS EXPRESS | July 25, 2021 07:33 PM

ਚੰਡੀਗੜ੍ਹ/ਜਲੰਧਰ: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਬਿਆਨ 'ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੇ ਹੋਏ ਦਲ ਹਨ ਜੋਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁਝਕੇ ਤਿੰਨ-ਚਾਰ ਮਹੀਨੇ ਉਲਝਾਕੇ ਰੱਖਿਆ ਜਿਸ ਨਾਲ ਸਮੂਹ ਪੰਜਾਬੀਆਂ ਦਾ ਧਿਆਨ ਕਿਸਾਨ ਅੰਦੋਲਨ ਤੋਂ ਹਟ ਗਿਆ ਅਤੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਸਾਜ਼ਿਸ਼ ਕਾਂਗਰਸ ਨੇ ਬਣਾਈ।
ਅੱਜ ਜਦੋਂ ਕਿਸਾਨ ਅੰਦੋਲਨ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਪੰਜਾਬ ਦੇ ਲੋਕ ਮੂਹਰਲੀ ਕਤਾਰ ਵਿੱਚ ਖਲੋਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਲੜ ਰਹੇ ਹਨ, ਉਸ ਮੌਕੇ ਕਾਂਗਰਸ ਦੇ ਬੜਬੋਲੇ ਨਵਨਿਯੁਕਤ ਪ੍ਰਧਾਨ ਵਲੋਂ ਪਿਆਸੇ (ਕਿਸਾਨ) ਖੂਹ ਕੋਲ ਚੱਲਕੇ ਆਉਣ ਦਾ ਹੰਕਾਰੀ ਸੱਦਾ ਦਿੱਤਾ ਜਿਸਦੀ ਨਿੰਦਾ ਕਰਦਿਆਂ ਸ ਗੜ੍ਹੀ ਨੇ ਕਿਹਾ ਸੰਸਦ ਵਿੱਚ ਬਹੁਜਨ ਸਮਾਜ ਪਾਰਟੀ ਵਲੋਂ ਸ਼ਿਰੋਮਣੀ ਅਕਾਲੀ ਦਲ ਦੇ ਲਿਆਂਦੇ ਕੰਮ ਰੋਕੂ ਮਤੇ ਦਾ ਜਿਥੇ ਪੰਦਰਾਂ ਸੰਸਦ ਮੈਂਬਰਾਂ ਨੇ ਸਮਰਥਨ ਕੀਤਾ ਹੈ ਓਥੇ ਹੀ ਪੰਜਾਬ ਵਿੱਚ ਸੜਕ ਤੇ ਕਿਸਾਨ ਅੰਦੋਲਨ ਨੂੰ ਮਜਬੂਤ ਕਰਨ ਹਿੱਤ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਤੇ ਕਿਸਾਨ ਅੰਦੋਲਨ ਦੀਆ ਮੰਗਾਂ ਦੇ ਸਮਰਥਨ ਵਿੱਚ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਜਾਰੀ ਕਰਨ ਦਾ ਅੰਦੋਲਨ ਦਿੱਤਾ ਹੈ। ਬਸਪਾ ਦਾ ਇਸ ਅੰਦੋਲਨ ਦੇ ਮਾਧਿਅਮ ਤੋਂ ਲਕਸ਼ ਹੈਕਿ ਕਿਸਾਨ ਅੰਦੋਲਨ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਹਿੱਤ ਪੰਜਾਬ ਦੇ ਦਲਿਤ, ਪਛੜੇ ਤੇ ਗਰੀਬ ਮਜ਼ਦੂਰਾਂ ਨੂੰ ਭਾਵਨਾਤਮ ਰੂਪ ਵਿੱਚ ਕਿਸਾਨ ਅੰਦੋਲਨ ਨਾਲ ਜੋੜਿਆ ਜਾ ਸਕੇ ਜਿਸ ਨਾਲ ਪੰਜਾਬ ਕਿਸਾਨ ਮਜ਼ਦੂਰ ਦਲਿਤ ਪਛੜਾ ਵਿਰੋਧੀ ਕਾਂਗਰਸ ਭਾਜਪਾ ਤੇ ਆਪ ਪਾਰਟੀ ਨੂੰ ਹਰਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ