Saturday, May 18, 2024

Punjab

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

PUNJAB NEWS EXPRESS | July 27, 2021 04:29 PM

ਚੰਡੀਗੜ:ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।

 ਸ੍ਰੀ ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਸ੍ਰੀ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ