Wednesday, May 08, 2024

Punjab

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

PUNJAB NEWS EXPRESS | August 04, 2021 12:14 PM

ਚੰਡੀਗੜ: ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ’ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨਾਂ ਵੱਖ-ਵੱਖ ਵਸੂਲੀਆਂ ਵਿੱਚ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਸੈਂਟਰਲ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ ਅਤੇ ਸੈੱਸ ਹੈਡ ਸ਼ਾਮਲ ਹਨ।
ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਵਸਤਾਂ ਅਤੇ ਸੇਵਾਵਾਂ ਕਰ) ਖਪਤ ਆਧਾਰਤ ਟੈਕਸ ਹੋਣ ਨਾਲ ਪੰਜਾਬ ਦਾ ਮਾਲੀਏ ਦਾ ਸਾਧਨ ਹੈ ਅਤੇ ਸੂਬੇ ਦੇ ਹਿੱਸੇ ਆਉਂਦਾ ਹੈ। ਇਹ ਟੈਕਸ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈ ਜੋ ਕੇਂਦਰ ਵੱਲੋਂ ਹਰ ਮਹੀਨੇ ਤਬਦੀਲ ਕੀਤੀ ਇੰਟਰਾ ਸਟੇਟ ਸਪਲਾਈ ’ਤੇ ਨਕਦ ਇਕੱਠਾ ਕੀਤਾ ਜਾਂਦਾ ਹੈ ਜੋ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕਰੈਡਿਟ ਹੈ ਅਤੇ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਭੁਗਤਾਨ ਕਰਨ ਲਈ ਵਰਤਿਆ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਇਕੱਤਰ ਕੀਤਾ ਗਿਆ ਜੀ.ਐਸ.ਟੀ. ਮਾਲੀਆ, ਭਾਵ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਨਕਦ ਇਕੱਠਾ ਕੀਤਾ ਗਿਆ ਅਤੇ ਕੇਂਦਰ ਵੱਲੋਂ ਟਰਾਂਸਫਰ ਦੇ ਭੁਗਤਾਨ ਕਰਨ ਲਈ ਵਰਤੀ ਗਿਆ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕ੍ਰੈਡਿਟ 1455.85 ਕਰੋੜ ਰੁਪਏ ਹੈ ਜੋ ਕਿ ਜੁਲਾਈ, 2020 ਦੌਰਾਨ 1103.31 ਕਰੋੜ ਰੁਪਏ ਸੀ। ਜੀ.ਐਸ.ਟੀ. ਮਾਲੀਏ ਵਿੱਚ ਜੁਲਾਈ, 2020 ਦੇ ਮੁਕਾਬਲੇ ਜੁਲਾਈ, 2021 ਵਿੱਚ 31.95 ਫੀਸਦੀ ਵਾਧਾ ਹੋਇਆ ਜੋ ਆਰਥਿਕ ਸੁਧਾਰ ਦੀ ਗਤੀ ਵਿੱਚ ਤੇਜ਼ੀ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਤੱਕ ਜੀ.ਐਸ.ਟੀ. ਮਾਲੀਆ 85.28 ਫੀਸਦੀ ਹੈ ਜੋ ਬੀਤੇ ਸਾਲ ਦੇ ਇਸੇ ਮਿਆਦ ਦੇ ਮੁਕਾਬਲੇ ਵੱਧ ਹੈ। ਸੂਬੇ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਜਾਅਲੀ ਬਿਲਿੰਗ ਅਤੇ ਗਲਤ ਵਪਾਰ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਕਰ ਵਿਭਾਗ ਪੰਜਾਬ ਵੱਲੋਂ ਕਈ ਸਰੋਤਾਂ ਤੋਂ ਆਧੁਨਿਕ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਅਤੇ ਖਾਸ ਖੇਤਰਾਂ ਵਿੱਚ ਟੈਕਸ ਚੋਰੀ ਦਾ ਅਧਿਐਨ ਕੀਤਾ ਜਾਂਦਾ ਹੈ। ਉਨਾਂ ਅੱਗੇ ਕਿਹਾ ਕਿ ਸੰਪੂਰਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਨੇ ਟੈਕਸ ਮਾਲੀਏ ਵਿੱਚ ਵਾਧੇ ਲਈ ਯੋਗਦਾਨ ਪਾਇਆ ਹੈ। ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਵੈਟ ਅਤੇ ਸੀ.ਐਸ.ਟੀ. ਮਾਲੀਆ ਕ੍ਰਮਵਾਰ 692.44 ਕਰੋੜ ਰੁਪਏ ਅਤੇ 28.76 ਕਰੋੜ ਰੁਪਏ ਹੋਇਆ। ਇਸੇ ਤਰਾਂ ਜੂਨ ਮਹੀਨੇ ਦੌਰਾਨ ਵੈਟ ਅਤੇ ਸੀ.ਐਸ.ਟੀ. ਦੇ ਮਾਲੀਏ ਦੀ ਉਗਰਾਹੀ ਜੁਲਾਈ, 2020 ਦੇ ਮੁਕਾਬਲੇ ਕ੍ਰਮਵਾਰ 48.85 ਫੀਸਦੀ ਅਤੇ 62.49 ਫੀਸਦੀ ਵੱਧ ਹੈ। ਇਸੇ ਤਰਾਂ ਜੁਲਾਈ, 2021 ਤੱਕ ਵੈਟ ਅਤੇ ਸੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 88.36 ਫੀਸਦੀ ਅਤੇ 125.51 ਫੀਸਦੀ ਵੱਧ ਹੈ।
ਇਸ ਤੋਂ ਇਲਾਵਾ ਆਟੋਮੋਬਾਈਲ ਰਿਟੇਲ ਵਿੱਚ ਸੁਧਾਰ ਦੇ ਸੰਕੇਤ ਦਿਖ ਰਹੇ ਹਨ। ਰੀਅਲ ਅਸਟੇਟ ਅਤੇ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਸੀਮੈਂਟ, ਲੋਹਾ ਅਤੇ ਸਟੀਲ ਖੇਤਰ ਵਿਕਾਸ ਵੱਲ ਵੱਧ ਰਿਹਾ ਹੈ। ਕੋਵਿਡ -19 ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸਰਵਿਸਜ਼ ਸੈਕਟਰ ਖਾਸ ਕਰਕੇ ਪ੍ਰਾਹੁਣਚਾਰੀ, ਸੈਰ-ਸਪਾਟਾ ਅਤੇ ਫੂਡ ਖੇਤਰਾਂ ਵਿੱਚ ਵੀ ਕੁੱਝ ਸੁਧਾਰ ਹੋਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ