Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਕੋਵਿਡ-19 ਵੈਕਸੀਨ ਨਾਲ ਗਰਭਵਤੀ ਔਰਤਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧੇਗੀ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | August 19, 2021 04:40 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ। ਇਸੇ ਕੜੀ ਤਹਿਤ ਮਿੰਨੀ ਪੀ.ਐੱਚ.ਸੀ. ਜਾਡਲਾ ਵਿਖੇ ਅੱਜ ਖ਼ਾਸ ਤੌਰ ਉੱਤੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕੇ ਲਾਏ ਗਏ।

ਇਸ ਮੌਕੇ ਸਿਹਤ ਬਲਾਕ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕੇ ਲਗਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਭਵਤੀ ਔਰਤਾਂ ਦੇ ਕੋਵਿਡ ਟੀਕਾਕਰਨ ਲਈ ਸੈਸ਼ਨ ਸਾਈਟਾਂ 'ਤੇ ਅਲੱਗ ਟੀਮਾਂ ਨੂੰ ਤਾਇਨਾਤ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਕੋਵਿਡ ਰੋਕੂ ਟੀਕਾ ਲਗਵਾ ਕੇ ਕੋਰੋਨਾ ਵਾਇਰਸ ਬਾਰੇ ਡਰ ਅਤੇ ਚਿੰਤਾ ਤੋਂ ਮੁਕਤੀ ਪ੍ਰਾਪਤ ਕਰਨ ਸਕਣ। ਗਰਭ ਅਵਸਥਾ ਦੀ ਪਛਾਣ ਤੋਂ ਬਾਅਦ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਗਰਭਵਤੀ ਔਰਤਾਂ ਨੂੰ ਵੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਹ ਦੋਵੇਂ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਹਿਰਾਂ ਮੁਤਾਬਿਕ ਜ਼ਿਆਦਾਤਰ ਗਰਭਵਤੀ ਔਰਤਾਂ ਵਿਚ ਇਹ ਬਿਮਾਰੀ ਬਿਨਾਂ ਲੱਛਣਾਂ ਦੇ ਹੋਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਆਪਣੇ-ਆਪ ਸਿਹਤਯਾਬ ਹੋ ਜਾਂਦੀਆਂ ਹਨ ਪਰ ਫਿਰ ਵੀ ਕੋਵਿਡ-19 ਵੈਕਸੀਨ ਨਾਲ ਗਰਭਵਤੀ ਔਰਤਾਂ ਵਿਚ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਜ਼ਰੂਰੀ ਹੈ, ਇਸ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਗਰਭਵਤੀ ਔਰਤਾਂ ਕੋਵਿਡ-19 ਸੰਕ੍ਰਮਣ ਤੋਂ ਪ੍ਰਭਾਵਿਤ ਹੋ ਚੁੱਕੀਆਂ ਹਨ ਅਤੇ ਸਿਹਤਮੰਦ ਜੀਵਨਸ਼ੈਲੀ ਤੇ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਸਹੀ ਇਲਾਜ ਨਾਲ ਪੂਰੀ ਤਰ੍ਹਾਂ ਨਾਲ ਠੀਕ ਹੋ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਸੋਨੀਆ, ਐੱਲ.ਐੱਚ.ਵੀ. ਕੁਲਵੰਤ ਕੌਰ ਅਤੇ ਏ.ਐੱਨ.ਐੱਮ. ਸੁਮਨ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ