Saturday, May 18, 2024

Punjab

9 ਤੋਂ 17 ਸਤੰਬਰ ਤੱਕ ਲੱਗਣ ਵਾਲੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ

PUNJAB NEWS EXPRESS | August 25, 2021 03:26 PM

ਪਟਿਆਲਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 9 ਤੋਂ 17 ਸਤੰਬਰ ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।
ਇਨ੍ਹਾਂ ਮੇਲਿਆਂ ਦੀ ਤਿਆਰੀ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਕਰਕੇ ਇਨ੍ਹਾਂ ਮੇਲਿਆਂ ਦੀ ਸਫ਼ਲਤਾ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਉਲੀਕੀ ਅਤੇ ਸਬੰਧਤ ਅਧਿਕਾਰੀਆਂ ਨੂੰ ਮੇਲਿਆਂ ਬਾਬਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀਂ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਗੌਰਵ ਜੈਨ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਲਾਭ ਬੇਰੁਜ਼ਗਾਰਾਂ ਤੱਕ ਪੁੱਜਦਾ ਕਰਨ ਸਬੰਧੀਂ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਇਸ ਤੋਂ ਬਿਨ੍ਹਾਂ ਇਨ੍ਹਾਂ ਰੋਜ਼ਗਾਰ ਮੇਲਿਆਂ ਦੇ ਪ੍ਰਚਾਰ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਸ਼ਹਿਰਾਂ 'ਚ ਕੌਂਸਲਰਾਂ ਨਾਲ ਰਾਬਤਾ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਸਬੰਧੀ ਜਾਣਕਾਰੀ ਪਹੁੰਚਾਈ ਜਾਵੇ ਅਤੇ ਮੀਡੀਆ ਦੇ ਵੱਖ-ਵੱਖ ਸਾਧਨ ਵਰਤਕੇ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਨੂੰ ਵੀ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਅਫ਼ਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਲੜਕੇ ਪਟਿਆਲਾ, 13 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ ਪਟਿਆਲਾ, 15 ਸਤੰਬਰ ਨੂੰ ਪਬਲਿਕ ਕਾਲਜ ਸਮਾਣਾ ਤੇ 17 ਸਤੰਬਰ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ ਜਿਸ 'ਚ ਨਾਮੀ ਕੰਪਨੀਆਂ ਵੱਲੋਂ 15 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਹੈਲਪਲਾਈਨ ਨੰਬਰ 98776-10877 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਹਨ।
ਮੀਟਿੰਗ ਦੌਰਾਨ ਐਸ.ਡੀ.ਐਮ. ਪਾਤੜਾਂ ਅੰਕੁਰਜੀਤ ਸਿੰਘ (ਵਾਧੂ ਚਾਰਜ ਦੁਧਨਸਾਧਾਂ), ਐਸ.ਡੀ.ਐਮ. ਸਮਾਣਾ ਸ੍ਰੀਮਤੀ ਸਵਾਤੀ ਟਿਵਾਣਾ, ਐਸ.ਡੀ.ਐਮ. ਰਾਜਪੁਰਾ ਸ. ਖੁਸ਼ਦਿਲ ਸਿੰਘ ਸਮੇਤ ਕਾਲਜਾਂ ਦੇ ਨੁਮਾਇੰਦੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ