Saturday, May 18, 2024

Punjab

ਹੁਨਰ ਤੇ ਰੋਜ਼ਗਾਰ ਯੋਗਤਾ ਵਧਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵਿੱਚ ਮੱਦਦ ਲਈ ਪੰਜਾਬ 'ਮੇਰਾ ਕੰਮ ਮੇਰਾ ਮਾਣ' ਸਕੀਮ ਸ਼ੁਰੂ ਕਰੇਗਾ

PUNJAB NEWS EXPRESS | August 26, 2021 04:38 PM

ਚੰਡੀਗੜ੍ਹ: ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਥੋੜੇਂ ਸਮੇਂ ਦੀ ਮੁਫਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੋਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਵਿੱਚ ਵਾਧੇ ਵਿੱਚ ਮੱਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ 'ਮੇਰਾ ਕੰਮ ਮੇਰਾ ਮਾਣ' ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ।
ਕੈਬਨਿਟ ਵੱਲੋਂ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ ਦੇ ਆਧਾਰ 'ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਪਾਇਲਟ ਪ੍ਰਾਜੈਕਟ ਤਹਿਤ 30, 000 ਲਾਭਪਾਤਰੀਆਂ ਨੂੰ ਮੱਦਦ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ।
ਕੈਬਨਿਟ ਨੇ ਮੁੱਖ ਮੰਤਰੀ ਨੂੰ ਇਹ ਸਕੀਮ ਸਮਾਜ ਦੇ ਹੋਰਨਾਂ ਵਰਗਾਂ ਤੱਕ ਵਧਾਉਣ ਲਈ ਅਧਿਕਾਰਤ ਕੀਤਾ ਜਦੋਂ ਵੀ ਉਹ ਉਚਿਤ ਸਸਮਝਣ। ਇਸ ਤੋਂ ਇਲਾਵਾ ਇਸ ਸਕੀਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਨੂੰ ਸਮੇਂ-ਸਮੇਂ 'ਤੇ ਇਸ ਸਕੀਮ ਵਿੱਚ ਕੋਈ ਸੋਧ ਕਰਨ ਲਈ ਅਧਿਕਾਰਤ ਕੀਤਾ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸਕੀਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਥੋੜੇਂ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ ਤੋਂ ਲਾਭਪਾਤਰੀ ਨੂੰ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਸਹਾਇਕ ਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਕਤ ਭੱਤਾ ਸਿਖਲਾਈ ਸਮੇਂ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਲੇਸਮੈਂਟ ਤੋਂ ਪਹਿਲਾਂ ਅਤੇ ਪਲੇਸਮੈਂਟ ਤੋਂ ਬਾਅਦ ਦੇ 12 ਮਹੀਨਿਆਂ ਦੇ ਸਮੇਂ ਲਈ ਸਫਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਦਿੱਤਾ ਜਾਵੇਗਾ।
'ਮੇਰਾ ਕੰਮ ਮੇਰਾ ਮਾਣ' ਸਕੀਮ ਤਹਿਤ ਕਿਰਤ ਵਿਭਾਗ ਦੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰਡ ਯੋਗ ਉਸਾਰੀ ਕਾਮੇ ਤੇ ਉਨ੍ਹਾਂ ਦੇ ਬੱਚੇ ਸਬੰਧਤ ਜ਼ਿਲੇ ਦੇ ਜ਼ਿਲਾ ਰੋਜ਼ਗਾਰ ਤੇ ਉਦਮ ਬਿਊਰੋ ਨਾਲ ਤਾਲਮੇਲ ਕਰ ਕੇ ਇਸ ਸਕੀਮ ਦਾ ਫਾਇਦਾ ਕਰਨ ਲਈ ਅਪਲਾਈ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ 'ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਨੇ ਪਹਿਲੀ ਅਪਰੈਲ, 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਹੈ ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62, 743 ਨੌਜਵਾਨ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ