Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਸਰਕਾਰ ਵੱਲੋਂ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆਂ ਈ. ਲੈਬਜ਼ ਦਾ ਪੱਧਰ ਉੱਚਾ ਚੁੱਕਣ ਦਾ ਫੈਸਲਾ, ਗ੍ਰਾਂਟ ਜਾਰੀ

PUNJAB NEWS EXPRESS | September 14, 2021 04:35 PM

ਚੰਡੀਗੜ੍ਹ: ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਬਿਨਾ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਨੇ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆਂ ਈ.ਲੈਬਜ਼ ਦਾ ਪੱਧਰ ਉੱਚਾ ਚੁੱਕਣ ਦਾ ਫੈਸਲਾ ਕੀਤਾ ਹੈ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਇਸ ਸਬੰਧ ਵਿੱਚ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਪਹਿਲੇ ਗੇੜ ਦੌਰਾਨ 2682 ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆ ਲੈਬਜ਼ ਦੀ ਨੁਹਾਰ ਬਦਲੀ ਜਾਵੇਗੀ। ਇਸ ਵਾਸਤੇ 2, 01, 15, 000 ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਇਹ ਰਾਸ਼ੀ ਈ.ਲੈਬਜ਼ ਵਿੱਚ ਲੱਗੇ ਹੋਏ ਕੰਪਿਊਟਰਾਂ ਨਾਲ ਸਬੰਧਿਤ ਸਾਰੇ ਉਪਕਰਨਾਂ ਦਾ ਰੱਖ-ਰਖਾਓ ਅਤੇ ਮੁਰੰਮਤ ਲਈ ਖਰਚ ਕੀਤੀ ਜਾਵੇਗੀ। ਇਸ ਦਾ ਉਦੇਸ਼ ਨਾ ਕੇਵਲ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨਿਰਵਿਘਨ ਜਾਰੀ ਰੱਖਣਾ ਹੈ ਸਗੋਂ ਉਨ੍ਹਾਂ ਲੈਬਜ਼ ਵਿੱਚ ਵਧੀਆ ਮਾਹੌਲ ਵੀ ਉਪਲਬਧ ਕਰਵਾਉਣਾ ਹੈ। ਬੁਲਾਰੇ ਅਨੁਸਾਰ ਜਿਲ੍ਹਾ ਸਿੱਖਿਆ ਅਫਸਰਾਂ (ਸੀਨੀਅਰ ਸੈਕੰਡਰੀ) ਨੂੰ ਲਿਖੇ ਗਏ ਪੱਤਰ ਵਿੱਚ ਇਸ ਗ੍ਰਾਂਟ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਨੂੰ ਵੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੂਬੇ ਦੇ 70 ਫੀਸਦੀ ਤੋਂ ਵੱਧ ਸਕੂਲ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ ਜਿਸ ਕਰਕੇ ਇਨ੍ਹਾਂ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਗਈ ਹੈ। ਹੁਣ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦਾ ਪੱਧਰ ਹੋਰ ਉੱਚਾ ਚੁੱਕਣ ਵੱਲ ਕਦਮ ਵਧਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ