Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਰਿਆਤ ਗਰੁੱਪ ਵਿਖੇ 16 ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਕਰਨਗੀਆਂ ਸ਼ਿਰਕਤ

PUNJAB NEWS EXPRESS | September 14, 2021 05:40 PM

ਬਲਾਚੌਰ: ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜਰਾ ਵਿਖੇ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਭਾਗ ਲੈ ਕੇ ਪ੍ਰਾਰਥੀਆਂ ਦੀ ਚੋਣ ਕਰਨਗੀਆਂ। ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਦੀ ਮੌਜੂਦਗੀ ਵਿਚ ਸੰਸਥਾ ਵਿਚ ਇਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਜਾ ਰਹੇ ਇਸ ਰੋਜ਼ਗਾਰ ਮੇਲੇ ਵਿਚ ਪ੍ਰਾਰਥੀਆਂ ਨੂੰ 43 ਲੱਖ ਰੁਪਏ ਤੱਕ ਦੇ ਸਾਲਾਨਾ ਪੈਕੇਜ ਹਾਸਲ ਕਰਨ ਦਾ ਮੌਕਾ ਮਿਲੇਗਾ।

ਉਨਾਂ ਦੱਸਿਆ ਕਿ ਇਸ ਮੇਲੇ ਵਿਚ ਮਾਈਕ੍ਰੋਸਾਫਟ, ਥਿੰਕ ਐਂਡ ਲਰਨ ਪ੍ਰਾਈਵੇਟ ਲਿਮਟਿਡ ਅਤੇ ਐਚ. ਸੀ. ਐਲ ਟੈਕਨਾਲੋਜੀਸ ਆਦਿ ਨਾਮਵਰ ਕੰਪਨੀਆਂ ਸ਼ਿਰਕਤ ਕਰਨਗੀਆਂ। ਉਨਾਂ ਦੱਸਿਆ ਕਿ ਮਾਈਕ੍ਰੋਸਾਫਟ ਕੰਪਨੀ ਦਾ ਸੈਲਰੀ ਪੈਕੇਜ 12 ਲੱਖ ਰੁਪਏ ਤੋਂ 43 ਲੱਖ ਰੁਪਏ ਪ੍ਰਤੀ ਸਾਲ ਹੈ। ਇਸੇ ਤਰਾਂ ਥਿੰਕ ਐਂਡ ਲਰਨ ਪ੍ਰਾਈਵੇਟ ਲਿਮਟਿਡ (ਬਾਏਜੂਸ) ਦਾ ਸਾਲਾਨਾ ਸੈਲਰੀ ਪੈਕੇਜ 10 ਲੱਖ ਰੁਪਏ ਅਤੇ ਐਚ. ਸੀ. ਐਲ ਟੈਕਨਾਲੋਜੀਸ ਦਾ 3.65 ਲੱਖ ਰੁਪਏ ਹੈ। ਉਨਾਂ ਦੱਸਿਆ ਕਿ ਇਨਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਐਮ. ਬੀ. ਏ, ਐਮ.ਟੈੱਕ, ਬੀ. ਟੈੱਕ ਅਤੇ ਗ੍ਰੈਜੂਏਟ ਆਦਿ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਨਾਂ ਕੰਪਨੀਆਂ ਵਿਚ ਇੰਟਰਵਿਊੂ ਦੇਣ ਦੇ ਚਾਹਵਾਨ ਪ੍ਰਾਰਥੀ ਮੇਲੇ ਵਿਚ ਆਉਣ ਤੋਂ ਪਹਿਲਾਂ ਮੁਹੱਈਆ ਕਰਵਾਏ ਗਏ ਲਿੰਕਾਂ ’ਤੇ ਅਪਲਾਈ ਜ਼ਰੂਰ ਕਰਨ। ਉਨਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣ ਵਾਲੇ ਇਸ ਰੋਜ਼ਗਾਰ ਮੇਲੇ ਵਿਚ ਹੋਰਨਾਂ ਕੰਪਨੀਆਂ ਅਤੇ ਅਦਾਰਿਆਂ ਵੱਲੋਂ ਵੀ ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਦੀ ਵੱਡੀ ਪੱਧਰ ’ਤੇ ਚੋਣ ਕੀਤੀ ਜਾਵੇਗੀ, ਜਿਸ ਸਬੰਧੀ ਦਸਵੀਂ, ਬਾਰਵੀਂ, ਗ੍ਰੈਜੂਏਟ ਅਤੇ ਆਈ. ਟੀ. ਆਈ ਪਾਸ ਬੇਰੁਜ਼ਗਾਰ ਇੰਟਰਵਿਊ ਲਈ ਯੋਗ ਹੋਣਗੇ। ਇਸ ਮੌਕੇ ਉਨਾਂ ਕੈਂਪਸ ਵਿਚ ਰੋਜ਼ਗਾਰ ਮੇਲੇ ਦੇ ਪੁਖਤਾ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਮੇਲੇ ਦੌਰਾਨ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼, ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ