Friday, April 26, 2024

Punjab

ਬਾਗਬਾਨੀ ਵਿਭਾਗ ਵੱਲੋਂ ਖੇਤ ਤੋਂ ਖਪਤਕਾਰ ਤੱਕ ਫਲ/ਸਬਜ਼ੀਆਂ ਪਹੁੰਚਾਉਣ ਲਈ ਚਾਰ ਮੋਬਾਇਲ ਵੈਡਿੰਗ ਈ ਕਾਰਟ ਦੀ ਵੰਡ

PUNJAB NEWS EXPRESS | September 14, 2021 05:48 PM

ਪਟਿਆਲਾ:ਬਾਗਬਾਨੀ ਵਿਭਾਗ ਵੱਲੋਂ ਖੇਤ ਤੋਂ ਖਪਤਕਾਰ ਤੱਕ ਫਲ/ਸਬਜ਼ੀਆਂ ਪਹੁੰਚਾਉਣ ਲਈ ਮੋਬਾਇਲ ਵੈਡਿੰਗ ਈ-ਕਾਰਟ (ਵਾਤਾਵਰਨ ਪੱਖੀ ਈ-ਰਿਕਸ਼ਾ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਆਜੀਵਿਕਾ ਮਿਸ਼ਨ ਤਹਿਤ ਚਾਰ ਉਦਮੀ ਔਰਤਾਂ ਨੂੰ ਮੋਬਾਇਲ ਵੈਡਿੰਗ ਕਾਰਟ ਦੇਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਸਵੈ ਰੋਜ਼ਗਾਰ ਸ਼ੁਰੂ ਕਰਨ ਵਾਲੀਆਂ ਚਾਰ ਉਦਮੀ ਔਰਤਾਂ ਨੂੰ ਮੋਬਾਇਲ ਵੈਡਿੰਗ ਈ-ਕਾਰਟ (ਤਿੰਨ ਪਹੀਆ ਵਾਹਨ) ਸਬਸਿਡੀ 'ਤੇ ਮੁਹੱਈਆ ਕਰਵਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਬਾਗਬਾਨੀ ਫ਼ਸਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੇਚਣ ਦੀ ਸਹੂਲਤ ਦੇਣ ਲਈ ਵੈਡਿੰਗ ਈ-ਕਾਰਟ (ਈ-ਰਿਕਸ਼ਾ) 'ਤੇ 1 ਲੱਖ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਵੈ ਸਹਾਇਤਾ ਗਰੁੱਪ ਦੀ ਮੈਂਬਰ ਸੁਖਜਿੰਦਰ ਕੌਰ, ਗੁਰਮੀਤ ਕੌਰ, ਲਖਵਿੰਦਰ ਕੌਰ ਅਤੇ ਮਨਿੰਦਰ ਕੌਰ ਨੂੰ ਵੈਡਿੰਗ ਕਾਰਟ ਦਿੱਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਆਜੀਵਿਕਾ ਮਿਸ਼ਨ ਅਤੇ ਬਾਗਬਾਨੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਇਨ੍ਹਾਂ ਈ ਵੈਡਿੰਗ ਕਾਰਟ 'ਤੇ 1 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਜੀਵਿਕਾ ਮਿਸ਼ਨ ਤਹਿਤ ਪਿੰਡਾਂ ਦੀਆਂ ਔਰਤਾਂ ਨੂੰ ਸਵੈ ਰੋਜ਼ਗਾਰ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਨਿਰਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਲ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੀਆਂ ਔਰਤਾਂ ਲਈ ਮੰਡੀਕਰਨ ਦੀ ਸਹੂਲਤ ਲਈ ਸਬਸਿਡੀ 'ਤੇ ਵੈਡਿੰਗ ਕਾਰਟ ਮੁਹੱਈਆ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਰ ਕੁਇੰਟਲ ਸਬਜ਼ੀਆਂ/ਫਲਾਂ ਦੀ ਸਮਰੱਥਾ ਵਾਲੀ ਮੋਬਾਇਲ ਵੈਡਿੰਗ ਕਾਰਟ ਇਕ ਵਾਰ ਚਾਰਜ ਕਰਨ 'ਤੇ 80 ਕਿਲੋਮੀਟਰ ਸਫ਼ਰ ਤੈਅ ਕਰ ਸਕਦੀ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਹਰਿੰਦਰਪਾਲ ਸਿੰਘ ਅਤੇ ਨਵਨੀਤ ਕੌਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ