Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਬਾਦਲ ਦਲ ਦੇ 64 ਉਮੀਦਵਾਰਾਂ ਦੀ ਸੂਚੀ ਵਿੱਚ ਕੇਵਲ ਇੱਕ ਮਹਿਲਾ ਦਾ ਨਾਮ ਹੋਣਾ ਬੇਹੱਦ ਮੰਦਭਾਗਾ: ਬੀਬੀ ਪਰਮਜੀਤ ਕੌਰ ਗੁਲਸ਼ਨ

PUNJAB NEWS EXPRESS | September 14, 2021 06:07 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸ਼ਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਕਾਲੀ ਦਲ ਬਾਦਲ ਵੱਲੋਂ ਬੀਤੇ ਦਿਨੀ ਜਾਰੀ ਕੀਤੀ ਗਈ 64 ਉਮੀਦਵਾਰਾਂ ਦੀ ਸੂਚੀ ਵਿੱਚ ਕੇਵਲ ਇੱਕ ਮਹਿਲਾ ਉਮੀਦਵਾਰ ਦੇ ਕੀਤਾ ਗਏ ਐਲਾਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦਾ ਇਹ ਕਦਮ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਔਰਤਾਂ ਨੂੰ ਪਿੱਛੇ ਰੱਖਣ ਵਾਲੀ ਮਾੜੀ ਸੋਚ ਨੂੰ ਪ੍ਰਗਟਾਉਂਦਾ ਹੈ।
ਇਥੇ ਜਾਰੀ ਇੱਕ ਬਿਆਨ ਵਿੱਚ ਬੀਬੀ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪਣੀ ਹਰੇਕ ਰੈਲੀ ਵਿੱਚ ਔਰਤਾਂ ਨੂੰ ਵੱਧ ਅਧਿਕਾਰ, ਮਹਿਲਾ ਰਾਖਵਾਕਰਨ ਅਤੇ ਸ਼ਸਕਤੀਕਾਰਨ ਵਰਗੇ ਅਨੇਕ ਲਾਰੇ ਲਗਾ ਕੇ ਉਨ੍ਹਾਂ ਨੂੰ ਅੱਗੇ ਲੈ ਕੇ ਆੳਣ ਦੀ ਗੱਲ ਕਰਦੇ ਹਨ ਪਰ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰਨ ਵੇਲੇ ਉਹ ਇਹ ਸਾਰੀਆਂ ਗੱਲਾਂ ਨੂੰ ਭੁੱਲ ਗਏ ਹਨ। ਬੀਬੀ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਕਦਮ ਨਾਲ ਇਹ ਗੱਲ ਸਾਬਿਤ ਹੋ ਗਈ ਹੈ ਕਿ ਉਹ ਕੇਵਲ ਸਿਆਸੀ ਲਾਹਾ ਲੈਣ ਲਈ ਅਤੇ ਮਹਿਲਾਵਾਂ ਵੋਟ ਬੈਂਕ ਹਾਸਿਲ ਕਰਨ ਲਈ ਹੀ ਉਨ੍ਹਾਂ ਨੂੰ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਕੇਵਲ ਸ਼ੁਤਰਾਣੇ ਤੋਂ ਹੀ ਇੱਕ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ ਜੋਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਕੋਈ ਦਿਖਾਈ ਨਹੀ ਦਿੰਦਾ ਹੈ। ਜਿਸ ਕਰਕੇ ਉਨ੍ਹਾਂ ਨੂੰ ਕੋਈ ਹੋਰ ਮਹਿਲਾ ਉਮੀਦਵਾਰ ਨਹੀ ਲੱਭੀ ਸਕੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿਥੇ ਔਰਤਾਂ ਹਰ ਖੇਤਰ ਵਿੱਚ ਕਾਮਯਾਬੀ ਦੇ ਸਿਖਰ `ਤੇ ਪਹੁੰਚ ਚੁੱਕੀਆਂ ਹਨ, ਉਥੇ ਬਾਦਲ ਪਰਿਵਾਰ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੇ ਬਜਾਏ ਪਿੱਛੇ ਧੱਕ ਰਿਹਾ ਹੈ। ਇਸਦੇ ਉਲਟ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਕਾਲੀ ਦਲ ਦੇ ਅਸਲ ਸਿਧਾਂਤਾਂ `ਤੇ ਪਹਿਰਾ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇਹ ਵਿਚਾਰਧਾਰਾ ਹੈ ਕਿ ਸੂਬੇ ਦੀ ਨੀਤੀ-ਨਿਰਮਾਣ ਦੀ ਪ੍ਰਕੀਰੀਆ ਵਿੱਚ ਔਰਤਾਂ ਦੀ ਵੀ ਭਾਗੀਦਾਰੀ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਕੇਵਲ ਸਿਆਸੀ ਰੈਲੀਆਂ ਵਿੱਚ ਨਾਅਰੇ ਲਗਾਉਣ ਜਾਂ ਫਿਰ ਭੀੜ ਇਕੱਠੀ ਕਰਨ ਲਈ ਨਹੀ ਵਰਤਿਆ ਜਾਣਾ ਚਾਹੀਦਾ ਬਲਕਿ ਔਰਤਾਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਕੌਮੀ ਅਤੇ ਸੂਬਾ ਪੱਧਰ `ਤੇ ਰਾਜਨੀਤਕ, ਸਮਾਜਿਕ ਅਤੇ ਆਰਥਿਕ ਬਦਲਾਅ ਲੈ ਕੇ ਆਉਣ ਵਿੱਚ ਔਰਤਾਂ ਵੀ ਆਪਣਾ ਯੋਗਦਾਨ ਪਾ ਸਕਣ। ਬੀਬੀ ਗੁਲਸ਼ਨ ਨੇ ਸੁਖਬੀਰ ਬਾਦਲ ਨੂੰ ਯਾਦ ਕਰਵਾਇਆ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਔਰਤਾਂ ਅਤੇ ਦਲਿਤਾਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਅੱਗੇ ਲੈ ਕੇ ਆਉਣ ਲਈ ਅਨੇਕ ਯਤਨ ਕੀਤੇ ਪਰ ਅੱਜ ਪੰਥਕ ਪਾਰਟੀ ਦਾ ਵਿਖਾਵਾ ਕਰਨ ਵਾਲਾ ਅਕਾਲੀ ਦਲ ਬਾਦਲ ਗੁਰੂਆਂ ਦੇ ਇਨ੍ਹਾਂ ਫਲਸਫਿਆਂ ਨੂੰ ਪੂਰੀ ਤਰ੍ਹਾਂ ਭੁੱਲ ਚੁੱਕਾ ਹੈ ਅਤੇ ਬਾਦਲ ਪਰਿਵਾਰ ਪੈਸੇ ਨਾਲ ਲੋਕਾਂ `ਤੇ ਧੌਂਸ ਜਮਾਉਣ ਦੀ ਕੋਸਿ਼ਸ਼ ਕਰ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ